ਮੰਤ੍ਰੰ ਰਾਮ ਰਾਮ ਨਾਮੰ ਧ੍ਯਾਨੰ ਸਰਬਤ੍ਰ ਪੂਰਨਹ ॥
ਪਰਮਾਤਮਾ ਦਾ ਨਾਮ (ਜੀਭ ਨਾਲ) ਜਪਣਾ ਅਤੇ ਉਸ ਨੂੰ ਸਰਬ-ਵਿਆਪਕ ਜਾਣ ਕੇ ਉਸ ਵਿਚ ਸੁਰਤਿ ਜੋੜਨੀ;
Through the Mantra of the Name of the Lord, Raam, Raam, one meditates on the All-pervading Lord.
ਗ੍ਯਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥
ਸੁਖਾਂ ਦੁਖਾਂ ਨੂੰ ਇਕੋ ਜਿਹਾ ਸਮਝਣਾ ਅਤੇ ਪਵਿਤ੍ਰ ਤੇ ਵੈਰ-ਰਹਿਤ ਜੀਵਨ ਜੀਊਣਾ;
Those who have the wisdom to look alike upon pleasure and pain, live the immaculate lifestyle, free of vengeance.
ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥
ਸਾਰੇ ਜੀਵਾਂ ਨਾਲ ਪਿਆਰ-ਹਮਦਰਦੀ ਰੱਖਣੀ ਅਤੇ ਕਾਮਾਦਿਕ ਪੰਜੇ ਵਿਕਾਰਾਂ ਤੋਂ ਬਚੇ ਰਹਿਣਾ;
They are kind to all beings; they have overpowered the five thieves.
ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਜ਼ਿੰਦਗੀ ਦਾ ਆਸਰਾ ਬਣਾਣਾ ਅਤੇ ਮਾਇਆ ਤੋਂ ਇਉਂ ਨਿਰਲੇਪ ਰਹਿਣਾ ਜਿਵੇਂ ਕਉਲ ਫੁੱਲ ਪਾਣੀ ਤੋਂ,
They take the Kirtan of the Lord's Praise as their food; they remain untouched by Maya, like the lotus in the water.
ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥
ਸੱਜਣ ਤੇ ਵੈਰੀ ਨਾਲ ਇਕੋ ਜਿਹਾ ਪ੍ਰੇਮ-ਭਾਵ ਰੱਖਣ ਦੀ ਸਿੱਖਿਆ ਗ੍ਰਹਿਣ ਕਰਨੀ ਅਤੇ ਪਰਮਾਤਮਾ ਦੀ ਭਗਤੀ ਵਿਚ ਪਿਆਰ ਬਣਾਣਾ;
They share the Teachings with friend and enemy alike; they love the devotional worship of God.
ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤ੍ਯਿਗਿ ਸਗਲ ਰੇਣੁਕਹ ॥
ਪਰਾਈ ਨਿੰਦਿਆ ਆਪਣੇ ਕੰਨਾਂ ਨਾਲ ਨਾਹ ਸੁਣਨੀ ਅਤੇ ਆਪਾ-ਭਾਵ ਤਿਆਗ ਕੇ ਸਭ ਦੇ ਚਰਨਾਂ ਦੀ ਧੂੜ ਬਣਨਾ ।
They do not listen to slander; renouncing self-conceit, they become the dust of all.
ਖਟ ਲਖ੍ਯਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥
ਹੇ ਨਾਨਕ! ਪੂਰਨ ਪੁਰਖਾਂ ਵਿਚ ਇਹ ਛੇ ਲੱਛਣ ਹੁੰਦੇ ਹਨ, ਉਹਨਾਂ ਨੂੰ ਹੀ ਸਾਧ ਗੁਰਮੁਖਿ ਆਖੀਦਾ ਹੈ ।੪੦।
Whoever has these six qualities, O Nanak, is called a Holy friend. ||40||