ਗਉੜੀ ਗੁਆਰੇਰੀ ਮਹਲਾ ੪ ॥
Gauree Gwaarayree, Fourth Mehl:
ਹਰਿ ਆਪੇ ਜੋਗੀ ਡੰਡਾਧਾਰੀ ॥
ਹੱਥ ਵਿਚ ਡੰਡਾ ਰੱਖਣ ਵਾਲਾ ਜੋਗੀ ਭੀ ਪਰਮਾਤਮਾ ਆਪ ਹੀ ਹੈ
The Lord Himself is the Yogi, who wields the staff of authority.
ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥
ਕਿਉਂਕਿ ਉਹ ਹਰੀ-ਪਰਮਾਤਮਾ ਆਪ ਹੀ (ਹਰ ਥਾਂ) ਵਿਆਪਕ ਹੋ ਰਿਹਾ ਹੈ (ਤਪੀਆਂ ਵਿਚ ਵਿਆਪਕ ਹੋ ਕੇ) ਹਰੀ ਆਪ ਹੀ ਤਾੜੀ ਲਾ ਕੇ ਤਪ-ਸਾਧਨ ਕਰ ਰਿਹਾ ਹੈ ।੧।
The Lord Himself practices tapa - intense self-disciplined meditation; He is deeply absorbed in His primal trance. ||1||
ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥
(ਹੇ ਭਾਈ !) ਮੇਰਾ ਰਾਮ ਇਹੋ ਜਿਹਾ ਹੈ ਕਿ ਉਹ ਹਰ ਥਾਂ ਮੌਜੂਦ ਹੈ ।
Such is my Lord, who is all-pervading everywhere.
ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥
ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਭੀ ਥਾਂ ਤੋਂ) ਉਹ ਹਰੀ ਦੂਰ ਨਹੀਂ ਹੈ ।੧।ਰਹਾਉ।
He dwells near at hand - the Lord is not far away. ||1||Pause||
ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥
ਪਰਮਾਤਮਾ ਆਪ ਹੀ ਸ਼ਬਦ ਹੈ ਆਪ ਹੀ ਸੁਰਤਿ ਹੈ ਆਪ ਹੀ ਲਗਨ ਹੈ ।
The Lord Himself is the Word of the Shabad. He Himself is the awareness, attuned to its music.
ਹਰਿ ਆਪੇ ਵੇਖੈ ਵਿਗਸੈ ਆਪੇ ॥
ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ ਇਹ ਜਗਤ-ਤਮਾਸ਼ਾ) ਵੇਖ ਰਿਹਾ ਹੈ (ਤੇ, ਆਪ ਹੀ ਇਹ ਤਮਾਸ਼ਾ ਵੇਖ ਕੇ) ਖ਼ੁਸ਼ ਹੋ ਰਿਹਾ ਹੈ ।
The Lord Himself beholds, and He Himself blossoms forth.
ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥
ਪਰਮਾਤਮਾ ਆਪ ਹੀ (ਸਭ ਵਿਚ ਬੈਠ ਕੇ ਆਪਣਾ ਨਾਮ) ਜਪ ਰਿਹਾ ਹੈ ।੨।
The Lord Himself chants, and the Lord Himself inspires others to chant. ||2||
ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥
ਪਰਮਾਤਮਾ ਆਪ ਹੀ ਪਪੀਹਾ ਹੈ (ਤੇ ਆਪ ਹੀ ਉਸ ਪਪੀਹੇ ਵਾਸਤੇ) ਵਰਖਾ ਦੀ ਧਾਰ ਹੈ ।
He Himself is the rainbird, and the Ambrosial Nectar raining down.
ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥
ਪਰਮਾਤਮਾ ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹੈ, ਤੇ ਆਪ ਹੀ ਉਹ (ਜੀਵਾਂ ਨੂੰ ਅੰਮ੍ਰਿਤ) ਪਿਲਾਣ ਵਾਲਾ ਹੈ ।
The Lord is the Ambrosial Nectar; He Himself leads us to drink it in.
ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥
ਪ੍ਰਭੂ ਆਪ ਹੀ (ਜਗਤ ਦੇ ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਜੀਵਾਂ ਨੂੰ ਸੰਸਾਰ-ਸਮੰੁਦਰ ਤੋਂ) ਪਾਰ ਲੰਘਾਂਦਾ ਹੈ ।੩।
The Lord Himself is the Doer; He Himself is our Saving Grace. ||3||
ਹਰਿ ਆਪੇ ਬੇੜੀ ਤੁਲਹਾ ਤਾਰਾ ॥
ਪਰਮਾਤਮਾ ਆਪ (ਜੀਵਾਂ ਦੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ਤੁਲਹਾ ਹੈ, ਤੇ ਆਪ ਹੀ ਪਾਰ ਲੰਘਾਣ ਵਾਲਾ ਹੈ
The Lord Himself is the Boat, the Raft and the Boatman.
ਹਰਿ ਆਪੇ ਗੁਰਮਤੀ ਨਿਸਤਾਰਾ ॥
ਪ੍ਰਭੂ ਆਪ ਹੀ ਗੁਰੂ ਦੀ ਮਤਿ ਤੇ ਤੋਰ ਕੇ ਵਿਕਾਰਾਂ ਤੋਂ ਬਚਾਂਦਾ ਹੈ ।
The Lord Himself, through the Guru's Teachings, saves us.
ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥
ਹੇ ਨਾਨਕ ! ਪਰਮਾਤਮਾ ਆਪ ਹੀ ਸੰਸਾਰ-ਸਮੰੁਦਰ ਤੋਂ ਪਾਰ ਲੰਘਾਂਦਾ ਹੈ ।੪।੬।੪੪।
O Nanak, the Lord Himself carries us across to the other side. ||4||6||44||