ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥
(ਦੂਜਿਆਂ ਨੂੰ) ਧੋਖਾ (ਦੇਣਾ), (ਕਿਸੇ ਦੇ) ਐਬ (ਫਰੋਲਣੇ), (ਹੋਰਨਾਂ ਦੇ ਰਸਤੇ ਵਿਚ) ਕ੍ਰੋੜਾਂ ਰੁਕਾਵਟਾਂ (ਪਾਣੀਆਂ),
Fraud, false accusations, millions of diseases, sins and the filthy residues of evil mistakes;
ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥
ਵਿਕਾਰ, ਪਾਪ, ਭਟਕਣਾ, ਮੋਹ, ਆਦਰ, ਨਿਰਾਦਰੀ, ਅਹੰਕਾਰ—(ਜਿਨੑਾਂ ਲੋਕਾਂ ਨੂੰ ਇਹਨਾਂ ਤਰੀਕਿਆਂ ਨਾਲ) ਮਾਇਆ ਆਪਣੇ ਦਬਾਉ ਹੇਠ ਰੱਖਦੀ ਹੈ,
doubt, emotional attachment, pride, dishonor and intoxication with Maya
ਮ੍ਰਿਤ੍ਯੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧ੍ਯਤੇ ॥
ਉਹ ਜਨਮ ਮਰਨ ਵਿਚ ਭਟਕਦੇ ਰਹਿੰਦੇ ਹਨ, ਨਰਕ ਭੋਗਦੇ ਰਹਿੰਦੇ ਹਨ । ਅਨੇਕਾਂ ਉਪਾਵ ਕਰਨ ਨਾਲ ਭੀ (ਇਹਨਾਂ ਦੁੱਖਾਂ ਤੋਂ ਨਿਕਲਣ ਵਿਚ ਕਾਮਯਾਬ ਨਹੀਂ ਹੁੰਦੇ ।
- these lead mortals to Death and rebirth, wandering lost in hell. in spite of all sorts of efforts, salvation is not found.
ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥
ਹੇ ਨਾਨਕ! ਜੋ ਮਨੁੱਖ ਸਦਾ ਸਾਧ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦੇ ਹਨ,
Chanting and meditating on the Name of the Lord in the Saadh Sangat, the Company of the Holy, O Nanak, mortals become immaculate and pure.
ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥
ਸਦਾ ਗੋਬਿੰਦ ਦੇ ਗੁਣ ਗਾਂਦੇ ਹਨ, ਉਹ ਪਵਿਤ੍ਰ (-ਜੀਵਨ) ਹੋ ਜਾਂਦੇ ਹਨ ।੪੨।
They continually dwell upon the Glorious Praises of God. ||42||