ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥
ਪਰਮਾਤਮਾ ਸਭ ਕੌਤਕ ਰਚਨਹਾਰ ਹੈ, ਸਭ ਦਾ ਮਾਲਕ ਹੈ, ਉਸ ਦੀ ਸਰਨ (ਜੀਵਾਂ ਲਈ, ਮਾਨੋ) ਜਹਾਜ਼ ਹੈ ।
In the Sanctuary of the Kind-hearted Lord, our Transcendent Lord and Master, we are carried across.
ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥
ਪੂਰਨ ਪ੍ਰਭੂ ਜੀਵਾਂ ਨੂੰ ਦਾਤਾਂ ਦੇਂਦਾ ਹੈ, ਉਹ ਜਗਤ ਦਾ ਮੂਲ ਹੈ, ਸਭ ਕੁਝ ਕਰਨ-ਜੋਗਾ ਹੈ ।
God is the Perfect, All-powerful Cause of causes; He is the Giver of gifts.
ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥
ਪ੍ਰਭੂ ਨਿਰਾਸਿਆਂ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ, ਸਾਰੇ ਪਦਾਰਥਾਂ ਦਾ ਘਰ ਹੈ ।
He gives hope to the hopeless. He is the Source of all riches.
ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥
ਹੇ ਨਾਨਕ! ਸਾਰੇ (ਜੀਵ) ਮੰਗਤੇ (ਬਣ ਕੇ ਉਸ ਦੇ ਦਰ ਤੋਂ) ਮੰਗਦੇ ਹਨ, ਤੇ ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਸਿਮਰਦੇ ਹਨ ।੪੩।
Nanak meditates in remembrance on the Treasure of Virtue; we are all beggars, begging at His Door. ||43||