ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥
ਔਖੀ ਪਹੁੰਚ ਵਾਲੇ ਥਾਂ ਸੌਖੀ ਪਹੁੰਚ ਵਾਲੇ ਹੋ ਜਾਂਦੇ ਹਨ, ਵੱਡੇ ਵੱਡੇ ਦੁੱਖ ਸਾਰੇ ਹੀ ਸੁਖ ਬਣ ਜਾਂਦੇ ਹਨ ।
The most difficult place becomes easy, and the worst pain turns into pleasure.
ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥
ਜਿਹੜੇ ਬੰਦੇ ਜੀਵਨ ਦੇ ਗ਼ਲਤ ਰਸਤੇ ਪੈ ਕੇ ਖਰ੍ਹਵੇ ਬਚਨਾਂ ਨਾਲ (ਹੋਰਨਾਂ ਦੇ ਮਨ) ਵਿੰਨ੍ਹਦੇ ਰਹਿੰਦੇ ਸਨ ਉਹ ਮਾਇਆ-ਵੇੜ੍ਹੇ ਚੁਗ਼ਲ ਬੰਦੇ ਨੇਕ ਬਣ ਜਾਂਦੇ ਹਨ ।
Evil words, differences and doubts are obliterated, and even faithless cynics and malicious gossips become good people.
ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥
ਚਿੰਤਾ ਖ਼ੁਸ਼ੀ ਵਿਚ ਜਾ ਟਿਕਦੀ ਹੈ । (ਬਦਲ ਕੇ ਖ਼ੁਸ਼ੀ ਬਣ ਜਾਂਦੀ ਹੈ) । ਡਰਾਂ ਨਾਲ ਸਹਿਮਿਆ ਹੋਇਆ ਬੰਦਾ ਨਿਡਰ ਹੋ ਜਾਂਦਾ ਹੈ ।
They become steady and stable, whether happy or sad; their fears are taken away, and they are fearless.
ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖ੍ਯਣ ਪ੍ਰਭ ਮਇਆ ॥
ਡਰਾਉਣਾ ਜੰਗਲ ਤਕੜਾ ਵੱਸਦਾ ਸ਼ਹਿਰ ਜਾਪਣ ਲੱਗ ਪੈਂਦਾ ਹੈ—ਇਹ ਹਨ ਧਰਮ ਦੇ ਲੱਛਣ ਜੋ ਪ੍ਰਭੂ ਦੀ ਮੇਹਰ ਨਾਲ ਪ੍ਰਾਪਤ ਹੁੰਦੇ ਹਨ ।
The dreadful woods become a well-populated city; such are the merits of the righteous life of Dharma, given by God's Grace.
ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥
ਹੇ ਨਾਨਕ! (ਉਹ ਧਰਮ ਹੈ—) ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦਾ ਨਾਮ ਸਿਮਰਨਾ ਤੇ ਦਿਆਲ ਪ੍ਰਭੂ ਦੇ ਚਰਨਾਂ ਦਾ ਆਸਰਾ ਲੈਣਾ ।੪੪।
Chanting the Lord's Name in the Saadh Sangat, the Company of the Holy, O Nanak, the Lotus Feet of the Merciful Lord are found. ||44||