ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥
ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ ।
O sexual desire, you lead the mortals to hell; you make them wander in reincarnation through countless species.
ਚਿਤ ਹਰਣੰ ਤ੍ਰੈ ਲੋਕ ਗੰਮ੍ਯੰ ਜਪ ਤਪ ਸੀਲ ਬਿਦਾਰਣਹ ॥
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ ।
You cheat the consciousness, and pervade the three worlds. You destroy meditation, penance and virtue.
ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ । ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ ।
But you give only shallow pleasure, while you make the mortals weak and unsteady; you pervade the high and the low.
ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ । ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ ।੪੬।
Your fear is dispelled in the Saadh Sangat, the Company of the Holy, O Nanak, through the Protection and Support of the Lord. ||46||