ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥
ਹੇ ਝਗੜੇ ਦੇ ਮੁੱਢ ਕੋ੍ਰਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ ।
O anger, you are the root of conflict; compassion never rises up in you.
ਬਿਖਯੰਤ ਜੀਵੰ ਵਸ੍ਯੰ ਕਰੋਤਿ ਨਿਰਤ੍ਯੰ ਕਰੋਤਿ ਜਥਾ ਮਰਕਟਹ ॥
ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ । ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ ।
You take the corrupt, sinful beings in your power, and make them dance like monkeys.
ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥
ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ । ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ ।
Associating with you, mortals are debased and punished by the Messenger of Death in so many ways.
ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯਾ ਕਰੋਤਿ ॥੪੭॥
ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) ।੪੭।
O Destroyer of the pains of the poor, O Merciful God, Nanak prays for You to protect all begins from such anger. ||47||