ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥
ਹੇ ਲੋਭ! ਮੁਖੀ ਬੰਦੇ (ਭੀ) ਤੇਰੀ ਸੰਗਤਿ ਵਿਚ (ਰਹਿ ਕੇ ਵਿਕਾਰਾਂ ਵਿਚ) ਡੁੱਬ ਜਾਂਦੇ ਹਨ, ਤੇਰੀਆਂ ਲਹਿਰਾਂ ਵਿਚ (ਫਸ ਕੇ) ਅਨੇਕਾਂ ਕਲੋਲ ਕਰਦੇ ਹਨ ।
O greed, you cling to even the great, assaulting them with countless waves.
ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥
ਤੇਰੇ ਵੱਸ ਵਿਚ ਆਏ ਹੋਏ ਜੀਵ ਕਈ ਤਰ੍ਹਾਂ ਭਟਕਦੇ ਫਿਰਦੇ ਹਨ, ਅਨੇਕਾਂ ਤਰੀਕਿਆਂ ਨਾਲ ਡੋਲਦੇ ਹਨ ।
You cause them to run around wildly in all directions, wobbling and wavering unsteadily.
ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥
ਤੇਰੇ ਅਸਰ ਹੇਠ ਰਹਿਣ ਕਰਕੇ ਉਹਨਾਂ ਨੂੰ ਨਾਹ ਕਿਸੇ ਮਿਤ੍ਰ ਦੀ, ਨਾਹ ਗੁਰੂ-ਪੀਰ ਦੀ, ਨਾਹ ਸਨਬੰਧੀਆਂ ਦੀ, ਅਤੇ ਨਾ ਹੀ ਮਾਂ ਪਿਉ ਦੀ ਕੋਈ ਸ਼ਰਮ ਰਹਿੰਦੀ ਹੈ ।
You have no respect for friends, ideals, relations, mother or father.
ਅਕਰਣੰ ਕਰੋਤਿ ਅਖਾਦ੍ਯਿ ਖਾਦ੍ਯੰ ਅਸਾਜ੍ਯੰ ਸਾਜਿ ਸਮਜਯਾ ॥
ਤੇਰੇ ਪ੍ਰਭਾਵ ਨਾਲ ਜੀਵ ਖੁਲ੍ਹੇ ਤੌਰ ਤੇ ਸਮਾਜ ਵਿਚ ਉਹ ਕੰਮ ਕਰਦਾ ਹੈ ਜੋ ਨਹੀਂ ਕਰਨੇ ਚਾਹੀਦੇ, ਉਹ ਚੀਜ਼ਾਂ ਖਾਂਦਾ ਹੈ ਜੋ ਨਹੀਂ ਖਾਣੀਆਂ ਚਾਹੀਦੀਆਂ, ਉਹ ਗੱਲਾਂ ਸ਼ੁਰੂ ਕਰ ਦੇਂਦਾ ਹੈ ਜੋ ਨਹੀਂ ਕਰਨੀਆਂ ਚਾਹੀਦੀਆਂ ।
You make them do what they should not do. You make them eat what they should not eat. You make them accomplish what they should not accomplish.
ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯਾਪ੍ਤਿ ਨਾਨਕ ਹਰਿ ਨਰਹਰਹ ॥੪੮॥
ਹੇ ਨਾਨਕ! (ਲੋਭ ਤੋਂ ਬਚਣ ਲਈ) ਇਉਂ ਅਰਦਾਸ ਕਰ—ਹੇ ਪ੍ਰਭੂ! ਹੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ ਇਸ ਤੋਂ ਬਚਾ ਲੈ, ਬਚਾ ਲੈ ।੪੮।
Save me, save me - I have come to Your Sanctuary, O my Lord and Master; Nanak prays to the Lord. ||48||