ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥
ਜਿਸ (ਪਰਮਾਤਮਾ) ਨੇ ਆਪਣੀ ਸੱਤਿਆ ਨਾਲ ਆਕਾਸ਼ ਨੂੰ ਟਿਕਾਇਆ ਹੋਇਆ ਹੈ ਅਤੇ ਅੱੱਗ ਨੂੰ ਲੱਕੜ ਨਾਲ ਢਕਿਆ ਹੋਇਆ ਹੈ;
His Power supports the sky, and locks fire within wood.
ਜੇਨ ਕਲਾ ਸਸਿ ਸੂਰ ਨਖ੍ਯਤ੍ਰ ਜੋਤ੍ਯਿੰ ਸਾਸੰ ਸਰੀਰ ਧਾਰਣੰ ॥
ਜਿਸ ਪ੍ਰਭੂ ਨੇ ਆਪਣੀ ਤਾਕਤ ਨਾਲ ਚੰਦ੍ਰਮਾ ਸੂਰਜ ਤਾਰਿਆਂ ਵਿਚ ਆਪਣਾ ਪ੍ਰਕਾਸ਼ ਟਿਕਾਇਆ ਹੋਇਆ ਹੈ ਅਤੇ ਸਭ ਸਰੀਰਾਂ ਵਿਚ ਸੁਆਸ ਟਿਕਾਏ ਹੋਏ ਹਨ ;
His Power supports the moon, the sun and the stars, and infuses light and breath into the body.
ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥
ਜਿਸ ਅਕਾਲ ਪੁਰਖ ਨੇ ਆਪਣੀ ਸੱਤਿਆ ਨਾਲ ਮਾਂ ਦੇ ਪੇਟ ਵਿਚ ਜੀਵਾਂ ਦੀ ਰਾਖੀ (ਦਾ ਪ੍ਰਬੰਧ ਕੀਤਾ ਹੋਇਆ ਹੈ), ਮਾਂ ਦੇ ਪੇਟ ਦੀ ਅੱੱਗ-ਰੂਪ ਰੋਗ ਜੀਵ ਦਾ ਨਾਸ ਨਹੀਂ ਕਰ ਸਕਦਾ ।
His Power provides nourishment in the womb of the mother, and does not let disease strike.
ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥
ਹੇ ਨਾਨਕ । ਉਸ ਪ੍ਰਭੂ ਨੇ ਇਸ (ਸੰਸਾਰ-) ਸਰੋਵਰ ਨੂੰ ਆਪਣੀ ਤਾਕਤ ਨਾਲ ਆਸਰਾ ਦਿੱਤਾ ਹੋਇਆ ਹੈ, ਇਸ ਸਰੋਵਰ ਦੇ ਪਾਣੀ ਦੀਆਂ ਲਹਿਰਾਂ (ਜੀਵਾਂ ਦਾ) ਨਾਸ ਨਹੀਂ ਕਰ ਸਕਦੀਆਂ ।੫੩।
His Power holds back the ocean, O Nanak, and does not allow the waves of water to destroy the land. ||53||