ਗਉੜੀ ਗੁਆਰੇਰੀ ਮਹਲਾ ੪ ॥
Gauree Bairaagan, Fourth Mehl:
ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥
ਕਿਸਾਨ ਖੇਤੀ ਦਾ ਕੰਮ ਜੀ ਲਾ ਕੇ (ਪੂਰੀ ਮਿਹਨਤ ਨਾਲ) ਕਰਦਾ ਹੈ,
The farmers love to work their farms;
ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥
ਹਲ ਵਾਹੁੰਦਾ ਹੈ ਉੱਦਮ ਕਰਦਾ ਹੈ ਤੇ ਤਾਂਘ ਕਰਦਾ ਹੈ (ਕਿ ਫ਼ਸਲ ਚੰਗਾ ਲੱਗੇ, ਤਾਂ ਜੁ) ਮੇਰਾ ਪੁੱਤਰ ਖਾਏ ਮੇਰੀ ਧੀ ਖਾਏ ।
they plow and work the fields, so that their sons and daughters may eat.
ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥
ਇਸੇ ਤਰ੍ਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ (ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਅੰਤ ਵੇਲੇ (ਜਦੋਂ ਹੋਰ ਕੋਈ ਸਾਥੀ ਨਹੀਂ ਰਹਿ ਜਾਂਦਾ) ਪਰਮਾਤਮਾ ਉਸ ਨੂੰ (ਮੋਹ ਆਦਿਕ ਦੇ ਪੰਜੇ ਤੋਂ) ਛੁਡਾਂਦਾ ਹੈ ।੧।
In just the same way, the Lord's humble servants chant the Name of the Lord, Har, Har, and in the end, the Lord shall save them. ||1||
ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥
ਹੇ ਮੇਰੇ ਰਾਮ ! ਮੈਨੂੰ ਮੂਰਖ ਨੂੰ ਉੱਚੀ ਆਤਮਕ ਅਵਸਥਾ ਬਖ਼ਸ਼,
I am foolish - save me, O my Lord!
ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥
ਮੈਨੂੰ ਗੁਰੂ ਦੇ ਸੇਵਾ ਦੇ ਕੰਮ ਵਿਚ ਜੋੜ ।੧।ਰਹਾਉ।
O Lord, enjoin me to work and serve the Guru, the True Guru. ||1||Pause||
ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥
ਸੌਦਾਗਰ ਸੌਦਾਗਰੀ ਕਰਨ ਵਾਸਤੇ ਘੋੜੇ ਲੈ ਕੇ ਤੁਰ ਪੈਂਦਾ ਹੈ
The traders buy horses, planning to trade them.
ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥
(ਸੌਦਾਗਰੀ ਵਿਚ ਉਹ) ਧਨ ਖੱਟਦਾ ਹੈ (ਹੋਰ ਧਨ ਦੀ) ਆਸ ਕਰਦਾ ਹੈ (ਜਿਉਂ ਜਿਉਂ ਕਮਾਈ ਕਰਦਾ ਹੈ ਤਿਉਂ ਤਿਉਂ) ਮਾਇਆ ਦਾ ਮੋਹ ਵਧਾਂਦਾ ਜਾਂਦਾ ਹੈ ।
They hope to earn wealth; their attachment to Maya increases.
ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥
ਇਸੇ ਤਰ੍ਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦਾ ਨਾਮ ਸਿਮਰਦਾ ਹੈ, ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦਾ ਹੈ ।੨।
In just the same way, the Lord's humble servants chant the Name of the Lord, Har, Har; chanting the Lord's Name, they find peace. ||2||
ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥
ਦੁਕਾਨਦਾਰ ਦੁਕਾਨ ਵਿਚ ਬੈਠ ਕੇ ਦੁਕਾਨ ਦਾ ਕੰਮ ਕਰਦਾ ਹੈ ਤੇ (ਮਾਇਆ) ਇਕੱਠੀ ਕਰਦਾ ਹੈ (ਜੋ ਉਸ ਦੇ ਆਤਮਕ ਜੀਵਨ ਵਾਸਤੇ) ਜ਼ਹਰ (ਦਾ ਕੰਮ ਕਰਦੀ ਜਾਂਦੀ) ਹੈ
The shop-keepers collect poison, sitting in their shops, carrying on their business.
ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥
(ਕਿਉਂਕਿ ਇਹ ਤਾਂ ਨਿਰਾ) ਮੋਹ ਦਾ ਝੂਠਾ ਖਿਲਾਰਾ ਹੈ, ਝੂਠ ਦਾ ਪਸਾਰਾ ਹੈ (ਜਿਉਂ ਜਿਉਂ ਇਸ ਵਿਚ ਵਧੀਕ ਰੁੱਝਦਾ ਹੈ ਤਿਉਂ ਤਿਉਂ) ਇਸ ਨਾਸਵੰਤ ਦੇ ਮੋਹ ਵਿਚ ਫਸਦਾ ਜਾਂਦਾ ਹੈ ।
Their love is false, their displays are false, and they are engrossed in falsehood.
ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥
ਇਸੇ ਤਰ੍ਹਾਂ ਪਰਮਾਤਮਾ ਦੇ ਦਾਸ ਨੇ (ਭੀ) ਧਨ ਇਕੱਠਾ ਕੀਤਾ ਹੁੰਦਾ ਹੈ ਪਰ ਉਹ ਹਰਿ-ਨਾਮ ਦਾ ਧਨ ਹੈ, ਇਹ ਨਾਮ-ਧਨ ਉਹ ਆਪਣੀ ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚ (ਦੇ ਤੌਰ ਤੇ) ਲੈ ਜਾਂਦਾ ਹੈ ।੩।
In just the same way, the Lord's humble servants gather the wealth of the Lord's Name; they take the Lord's Name as their supplies. ||3||
ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥
ਮਾਇਆ ਦੇ ਮੋਹ ਦਾ ਇਹ ਖਿਲਾਰਾ (ਤਾਂ) ਮਾਇਆ ਦੇ ਮੋਹ ਵਿਚ ਫਸਾਣ ਲਈ ਫਾਹੀ ਹੈ ।
This emotional attachment to Maya and family, and the love of duality, is a noose around the neck.
ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥
ਇਸ ਵਿਚੋਂ ਉਹ ਮਨੁੱਖ ਪਾਰ ਲੰਘਦਾ ਹੈ, ਜੇਹੜਾ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਾਸਾਂ ਦਾ ਦਾਸ ਬਣਦਾ ਹੈ ।
Following the Guru's Teachings, the humble servants are carried across; they become the slaves of the Lord's slaves.
ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥
ਦਾਸ ਨਾਨਕ ਨੇ (ਭੀ) ਗੁਰੂ ਦੀ ਸਰਨ ਪੈ ਕੇ (ਆਤਮਕ ਜੀਵਨ ਵਾਸਤੇ) ਚਾਨਣ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ।੪।੩।੯।੪੭।
Servant Nanak meditates on the Naam; the Gurmukh is enlightened. ||4||3||9||47||