ਸ਼ਬਦ. ੫ 
 
ਥਾਪਿਆ ਨ ਜਾਇ ਕੀਤਾ ਨ ਹੋਇ ॥
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
He cannot be established, He cannot be created.
 
ਆਪੇ ਆਪਿ ਨਿਰੰਜਨੁ ਸੋਇ ॥
ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ।
He Himself is Immaculate and Pure.
 
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।
Those who serve Him are honored.
 
ਨਾਨਕ ਗਾਵੀਐ ਗੁਣੀ ਨਿਧਾਨੁ ॥
ਹੇ ਨਾਨਕ ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ।
O Nanak, sing of the Lord, the Treasure of Excellence.
 
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।
Sing, and listen, and let your mind be filled with love.
 
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
Your pain shall be sent far away, and peace shall come to your home.
 
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।
The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.
 
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।
The Guru is Shiva, the Guru is Vishnu and Brahma; the Guru is Paarvati and Lakhshmi.
 
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।
Even knowing God, I cannot describe Him; He cannot be described in words.
 
ਗੁਰਾ ਇਕ ਦੇਹਿ ਬੁਝਾਈ ॥
ਹੇ ਸਤਿਗੁਰੂ ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ।
The Guru has given me this one understanding:
 
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ।੫।
there is only the One, the Giver of all souls. May I never forget Him! ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by