ਗਉੜੀ ਬੈਰਾਗਣਿ ਮਹਲਾ ੪ ॥
Gauree Bairaagan, Fourth Mehl:
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
ਮੇਰੀ ਜਿੰਦ ਸੋਨੇ (ਦੇ ਮੋਹ) ਵਿਚ ਇਸਤ੍ਰੀ (ਦੇ ਮੋਹ) ਵਿਚ ਫਸੀ ਹੋਈ ਹੈ, ਮਾਇਆ ਦਾ ਮੋਹ ਮੈਨੂੰ ਮਿੱਠਾ ਲੱਗ ਰਿਹਾ ਹੈ ।
The soul of the man is lured by gold and women; emotional attachment to Maya is so sweet to him.
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ਘਰ, ਪੱਕੇ ਮਹਲ ਘੋੜੇ (ਵੇਖ ਵੇਖ ਕੇ) ਮੈਨੂੰ ਚਾਉ ਚੜ੍ਹਦਾ ਹੈ, ਮੇਰਾ ਮਨ ਹੋਰ ਹੋਰ (ਪਦਾਰਥਾਂ ਦੇ) ਰਸ ਵਿਚ ਲੱਗਾ ਹੋਇਆ ਹੈ ।
The mind has become attached to the pleasures of houses, palaces, horses and other enjoyments.
ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
ਹੇ ਮੇਰੇ ਹਰੀ ! ਹੇ ਮੇਰੇ ਰਾਜਨ ! (ਤੂੰ) ਪਰਮਾਤਮਾ ਕਦੇ ਮੇਰੇ ਚਿੱਤ ਵਿਚ ਨਹੀਂ ਆਉਂਦਾ । ਮੈਂ (ਇਸ ਮੋਹ ਵਿਚੋਂ) ਕਿਵੇਂ ਨਿਕਲਾਂ ? ।੧।
The Lord God does not even enter his thoughts; how can he be saved, O my Lord King? ||1||
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
ਹੇ ਮੇਰੇ ਰਾਮ ! ਮੇਰੇ ਹਰੀ ! ਮੇਰੇ ਇਹ ਨੀਚ ਕੰਮ ਹਨ ।
O my Lord, these are my lowly actions, O my Lord.
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
ਪਰ ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਦਇਆ ਦਾ ਘਰ ਹੈਂ, ਮਿਹਰ ਕਰ ਤੇ ਮੇਰੇ ਸਾਰੇ ਅਉਗਣ ਬਖ਼ਸ਼ ।੧।ਰਹਾਉ।
O Lord, Har, Har, Treasure of Virtue, Merciful Lord: please bless me with Your Grace and forgive me for all my mistakes. ||1||Pause||
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
ਨਾਹ ਮੇਰਾ (ਸੁੰਦਰ) ਰੂਪ ਹੈ, ਨਾਹ ਮੇਰੀ ਉੱਚੀ ਜਾਤਿ ਹੈ, ਨਾਹ ਮੇਰੇ ਵਿਚ ਕੋਈ ਸੁਚੱਜ ਹੈ ।
I have no beauty, no social status, no manners.
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
ਹੇ ਪ੍ਰਭੂ ! ਮੈਂ ਗੁਣਾਂ ਤੋਂ ਸੱਖਣਾ ਹਾਂ, ਮੈਂ ਤੇਰਾ ਨਾਮ ਨਹੀਂ ਜਪਿਆ, ਮੈਂ ਕੇਹੜਾ ਮੂੰਹ ਲੈ ਕੇ (ਤੇਰੇ ਸਾਹਮਣੇ) ਗੱਲ ਕਰਨ ਜੋਗਾ ਹਾਂ ?
With what face am I to speak? I have no virtue at all; I have not chanted Your Name.
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਇਹ ਸਤਿਗੁਰੂ ਦੀ ਮਿਹਰ ਹੋਈ ਹੈ ਕਿ ਮੈਂ ਪਾਪੀ ਗੁਰੂ ਦੀ ਸੰਗਤਿ ਵਿਚ ਰਹਿ ਕੇ (ਪਾਪਾਂ ਤੋਂ) ਬਚ ਗਿਆ ਹਾਂ ।੨।
I am a sinner, saved only by the Company of the Guru. This is the generous blessing of the True Guru. ||2||
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
ਇਹ ਜਿੰਦ ਇਹ ਸਰੀਰ ਇਹ ਮੂੰਹ ਇਹ ਨੱਕ ਆਦਿਕ ਅੰਗ ਇਹ ਸਭ ਕੁਝ ਪਰਮਾਤਮਾ ਨੇ ਮੈਨੂੰ ਦਿੱਤਾ ਹੈ, ਪਾਣੀ (ਹਵਾ ਅੱਗ ਆਦਿਕ) ਮੈਨੂੰ ਉਸ ਨੇ ਵਰਤਣ ਲਈ ਦਿੱਤੇ ਹਨ ।
He gave all beings souls, bodies, mouths, noses and water to drink.
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ ।
He gave them corn to eat, clothes to wear, and other pleasures to enjoy.
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
ਜਿਸ ਪਰਮਾਤਮਾ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਉਹ ਮੈਨੂੰ ਕਦੇ ਚੇਤੇ ਭੀ ਨਹੀਂ ਆਉਂਦਾ ਹੈ । ਮੈਂ (ਮੂਰਖ-) ਪਸ਼ੂ ਆਪਣੇ ਆਪ ਨੂੰ ਵੱਡਾ ਕਰ ਕੇ ਜਾਣਦਾ ਹਾਂ ।੩।
But they do not remember the One who gave them all this. The animals think that they made themselves! ||3||
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
(ਹੇ ਪ੍ਰਭੂ ! ਸਾਡੇ ਜੀਵਾਂ ਦੇ ਵੱਸ ਭੀ ਕੀਹ ਹੈ ? ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਤੂੰ ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈਂ
You made them all; You are all-pervading. You are the Inner-knower, the Searcher of hearts.
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
ਅਸੀ ਨਿਮਾਣੇ ਜੀਵ (ਤੈਥੋਂ ਆਕੀ ਹੋ ਕੇ) ਕੀਹ ਕਰ ਸਕਦੇ ਹਾਂ ? ਹੇ ਸੁਆਮੀ ! ਇਹ ਸਾਰਾ ਤੇਰਾ ਹੀ ਖੇਲ ਹੋ ਰਿਹਾ ਹੈ ।
What can these wretched creatures do? This whole drama is Yours, O Lord and Master.
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
(ਜਿਵੇਂ ਕੋਈ ਗ਼ੁਲਾਮ ਮੰਡੀ ਵਿਚੋਂ ਖ਼ਰੀਦਿਆ ਜਾਂਦਾ ਹੈ, ਤਿਵੇਂ) ਇਹ ਤੇਰਾ ਦਾਸ ਨਾਨਕ (ਤੇਰੀ ਸਾਧ-ਸੰਗਤਿ) ਹੱਟੀ ਵਿਚ (ਤੇਰੇ ਸੋਹਣੇ ਨਾਮ ਤੋਂ) ਵਿਕਿਆ ਹੋਇਆ ਹੈ, ਤੇਰੇ ਗ਼ੁਲਾਮਾਂ ਦਾ ਗ਼ੁਲਾਮ ਹੈ ।੪।੬।੧੨।੫੦।
Servant Nanak was purchased in the slave-market. He is the slave of the Lord's slaves. ||4||6||12||50||