ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥
(ਮੇਰਾ) ਇਹ ਅੰਞਾਣ ਮਨ ਬਹੁਤ ਰੰਗ-ਤਮਾਸ਼ਿਆਂ ਵਿਚ (ਫਸ ਕੇ) ਰਤਾ ਭਰ ਭੀ ਟਿਕਦਾ ਨਹੀਂ, ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਹੈ ।
This mind does not hold still, even for an instant. Distracted by all sorts of distractions, it wanders around aimlessly in the ten directions.
ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥
(ਪਰ ਹੁਣ) ਵੱਡੇ ਭਾਗਾਂ ਨਾਲ (ਮੈਨੂੰ) ਪੂਰਾ ਗੁਰੂ ਮਿਲ ਪਿਆ ਹੈ, ਉਸ ਨੇ ਪ੍ਰਭੂ (-ਨਾਮ ਸਿਮਰਨ ਦਾ) ਉਪਦੇਸ਼ ਦਿੱਤਾ ਹੈ (ਜਿਸ ਦੀ ਬਰਕਤਿ ਨਾਲ) ਮਨ ਸ਼ਾਂਤ ਹੋ ਗਿਆ ਹੈ ।੧।
I have found the Perfect Guru, through great good fortune; He has given me the Mantra of the Lord's Name, and my mind has become quiet and tranquil. ||1||
ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥
ਹੇ ਰਾਮ ! ਮੈਂ ਗੁਰੂ ਦਾ ਗ਼ੁਲਾਮ ਅਖਵਾਂਦਾ ਹਾਂ ।੧।ਰਹਾਉ।
O Lord, I am the slave of the True Guru. ||1||Pause||
ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥
(ਗੁਰੂ ਦੇ ਉਪਕਾਰ ਦਾ ਇਹ) ਬਹੁਤ ਕਰਜ਼ਾ (ਮੇਰੇ ਸਿਰ ਉਤੇ) ਇਕੱਠਾ ਹੋ ਗਿਆ ਹੈ (ਇਹ ਕਰਜ਼ਾ ਉਤਰ ਨਹੀਂ ਸਕਦਾ, ਉਸ ਦੇ ਇਵਜ਼ ਮੈਂ ਗੁਰੂ ਦਾ ਗ਼ੁਲਾਮ ਬਣ ਗਿਆ ਹਾਂ, ਤੇ) ਮੇਰੇ ਮੱਥੇ ਉਤੇ (ਗ਼ੁਲਾਮੀ ਦਾ) ਨਿਸ਼ਾਨ ਦਾਗਿਆ ਗਿਆ ਹੈ ।
My forehead has been branded with His brand; I owe such a great debt to the Guru.
ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥
(ਪੂਰੇ ਗੁਰੂ ਨੇ ਮੇਰੇ ਉਤੇ) ਬਹੁਤ ਪਰਉਪਕਾਰ ਕੀਤਾ ਹੈ ਭਲਾਈ ਕੀਤੀ ਹੈ, ਮੈਨੂੰ ਉਸ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਦਿੱਤਾ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਸੀ ।
He has been so generous and kind to me; He has carried me across the treacherous and terrifying world-ocean. ||2||
ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਨਹੀਂ ਹੁੰਦਾ (ਜੇ ਉਹ ਬਾਹਰ ਲੋਕਾਚਾਰੀ ਪਿਆਰ ਦਾ ਕੋਈ ਵਿਖਾਵਾ ਕਰਦੇ ਹਨ, ਤਾਂ) ਉਹ ਝੂਠੇ ਗੰਢ-ਤੁਪ ਹੀ ਕਰਦੇ ਹਨ ।
Those who do not have love for the Lord within their hearts, harbor only false intentions and goals.
ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
ਜਿਵੇਂ ਪਾਣੀ ਵਿਚ (ਪਿਆ) ਕਾਗਜ਼ ਗਲ ਜਾਂਦਾ ਹੈ ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਪ੍ਰਭੂ-ਪ੍ਰੀਤਿ ਤੋਂ ਸੱਖਣੇ ਹੋਣ ਕਰਕੇ) ਜੂਨਾਂ ਦੇ ਗੇੜ ਵਿਚ (ਆਪਣੇ ਆਤਮਕ ਜੀਵਨ ਵਲੋਂ) ਗਲ ਜਾਂਦੇ ਹਨ ।੩।
As paper breaks down and dissolves in water, the self-willed manmukh wastes away in arrogant pride. ||3||
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥
(ਪਰ ਸਾਡੀ ਜੀਵਾਂ ਦੀ ਕੋਈ ਚਤੁਰਾਈ ਸਿਆਣਪ ਕੰਮ ਨਹੀਂ ਕਰ ਸਕਦੀ) ਨਾਹ (ਹੁਣ ਤਕ) ਅਸੀਂ ਜੀਵ ਕੋਈ ਚਤੁਰਾਈ-ਸਿਆਣਪ ਕਰ ਸਕੇ ਹਾਂ, ਨਾਹ ਹੀ ਅਗਾਂਹ ਨੂੰ ਹੀ ਕਰ ਸਕਾਂਗੇ । ਜਿਵੇਂ ਪਰਮਾਤਮਾ ਸਾਨੂੰ ਰੱਖਦਾ ਹੈ ਉਸੇ ਹਾਲਤ ਵਿਚ ਅਸੀਂ ਟਿਕਦੇ ਹਾਂ ।
I know nothing, and I do not know the future; as the Lord keeps me, so do I stand.
ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
ਹੇ ਦਾਸ ਨਾਨਕ ! (ਉਸ ਦੇ ਦਰ ਤੇ ਅਰਦਾਸ ਹੀ ਫਬਦੀ ਹੈ । ਅਰਦਾਸ ਕਰੋ ਤੇ ਆਖੋ—) ਹੇ ਗੁਰੂ ! ਸਾਡੀਆਂ ਭੁੱਲਾਂ ਚੱੁਕਾਂ (ਅਣਡਿੱਠ ਕਰ ਕੇ ਸਾਡੇ ਉਤੇ) ਮਿਹਰ ਕਰੋ, ਅਸੀਂ (ਤੁਹਾਡੇ ਦਰ ਦੇ) ਕੂਕਰ ਅਖਵਾਂਦੇ ਹਾਂ ।੪।੭।੨੧।੫੯।
For my failings and mistakes, O Guru, grant me Your Grace; servant Nanak is Your obedient dog. ||4||7||21||59||