ਰਾਗੁ ਧਨਾਸਰੀ ਮਹਲਾ ੧ ॥
Raag Dhanaasaree, First Mehl:
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਸਾਰਾ ਆਕਾਸ਼ (ਮਾਨੋ) ਥਾਲ ਹੈ । ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ । ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ ।
Upon that cosmic plate of the sky, the sun and the moon are the lamps. The stars and their orbs are the studded pearls.
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ । ਹਵਾ ਚੌਰ ਕਰ ਰਹੀ ਹੈ । ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ ।੧।
The fragrance of sandalwood in the air is the temple incense, and the wind is the fan. All the plants of the world are the altar flowers in offering to You, O Luminous Lord. ||1||
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ !
What a beautiful Aartee, lamp-lit worship service this is! O Destroyer of Fear, this is Your Ceremony of Light.
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
(ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ ।੧।ਰਹਾਉ।
The Unstruck Sound-current of the Shabad is the vibration of the temple drums. ||1||Pause||
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥
(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ !) ਤੇਰੀਆਂ ਕੋਈ ਅੱਖਾਂ ਨਹੀਂ । ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ ।
You have thousands of eyes, and yet You have no eyes. You have thousands of forms, and yet You do not have even one.
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ । ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ । ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ।੧।
You have thousands of Lotus Feet, and yet You do not have even one foot. You have no nose, but you have thousands of noses. This Play of Yours entrances me. ||2||
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ ।
Amongst all is the Light-You are that Light.
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ ।
By this Illumination, that Light is radiant within all.
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ । (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) ।
Through the Guru's Teachings, the Light shines forth.
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।੩।
That which is pleasing to Him is the lamp-lit worship service. ||3||
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥
ਹੇ ਹਰੀ ! ਤੇਰੇ ਚਰਨ-ਰੂਪ ਕੌਲ-ਫੱੁਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ ।
My mind is enticed by the honey-sweet Lotus Feet of the Lord. Day and night, I thirst for them.
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ।੪।੩।
Bestow the Water of Your Mercy upon Nanak, the thirsty song-bird, so that he may come to dwell in Your Name. ||4||3||