ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥
(ਹੇ ਭਾਈ !) ਹਰੀ ਦੇ ਮਿਲਾਪ ਦੀ ਖ਼ਾਤਰ ਮੈਂ ਆਪਣਾ ਸਰੀਰ ਪੂਰੇ ਗੁਰੂ ਅੱਗੇ ਵੇਚ ਦਿੱਤਾ ਹੈ, ਦਾਤੇ ਸਤਿਗੁਰੂ ਨੇ (ਮੇਰੇ ਹਿਰਦੇ ਵਿਚ) ਹਰੀ ਦਾ ਨਾਮ ਪੱਕਾ ਕਰ ਦਿੱਤਾ ਹੈ,
For the sake of the Lord, Har, Har, I have sold my body to the Perfect Guru.
ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥
ਮੇਰੇ ਮੂੰਹ ਉਤੇ ਮੇਰੇ ਮੱਥੇ ਉਤੇ ਭਾਗ ਜਾਗ ਪਏ ਹਨ, ਮੈਂ ਭਾਗਾਂ ਵਾਲਾ ਹੋ ਗਿਆ ਹਾਂ ।੧।
The True Guru, the Giver, has implanted the Naam, the Name of the Lord, within me. A very blessed and fortunate destiny is recorded upon my forehead. ||1||
ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥
(ਹੇ ਭਾਈ !) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਰਾਮ ਹਰੀ (ਦੇ ਚਰਨਾਂ) ਵਿਚ ਲਗਨ ਲੱਗਦੀ ਹੈ ।੧।ਰਹਾਉ।
Through the Guru's Teachings, I am lovingly centered on the Lord. ||1||Pause||
ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥
(ਭਾਵੇਂ ਉਹ) ਸੋਹਣਾ ਰਾਮ ਹਰੇਕ ਸਰੀਰ ਵਿਚ ਵਿਆਪਕ ਹੈ (ਫਿਰ ਭੀ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਉਸ ਨਾਲ) ਲਗਨ ਲੱਗਦੀ ਹੈ ।
The All-pervading Sovereign Lord King is contained in each and every heart. Through the Guru, and the Word of the Guru's Shabad, I am lovingly centered on the Lord.
ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥
ਮੈਂ ਗੁਰੂ ਨੂੰ ਆਪਣਾ ਮਨ ਆਪਣਾ ਤਨ ਦੇਣ ਨੂੰ ਤਿਆਰ ਹਾਂ (ਆਪਣਾ ਸਿਰ) ਕੱਟ ਕੇ ਦੇਣ ਨੂੰ ਤਿਆਰ ਹਾਂ । ਗੁਰੂ ਦੇ ਬਚਨਾਂ ਦੀ ਰਾਹੀਂ ਹੀ ਮੇਰੀ ਭਟਕਣਾ ਮੇਰਾ ਡਰ ਦੂਰ ਹੋ ਸਕਦਾ ਹੈ ।੨।
Cutting my mind and body into pieces, I offer them to my Guru. The Guru's Teachings have dispelled my doubt and fear. ||2||
ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥
(ਮਾਇਆ ਦੇ ਮੋਹ ਦੇ) ਹਨੇਰੇ ਵਿਚ (ਫਸੇ ਹੋਏ ਜੀਵ ਦੇ ਅੰਦਰ ਗੁਰੂ ਹੀ ਗਿਆਨ ਦਾ) ਦੀਵਾ ਲਿਆ ਕੇ ਬਾਲਦਾ ਹੈ, ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਹੀ (ਪ੍ਰਭੂ-ਚਰਨਾਂ ਵਿਚ) ਲਗਨ ਲੱਗਦੀ ਹੈ,
In the darkness, the Guru has lit the lamp of the Guru's wisdom; I am lovingly focused on the Lord.
ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥
ਅਗਿਆਨਤਾ ਦਾ ਹਨੇਰਾ ਪੂਰੇ ਤੌਰ ਤੇ ਨਾਸ ਹੋ ਜਾਂਦਾ ਹੈ, ਹਿਰਦੇ-ਘਰ ਵਿਚ ਪ੍ਰਭੂ ਦਾ ਨਾਮ-ਪਦਾਰਥ ਲੱਭ ਪੈਂਦਾ ਹੈ, ਮਨ (ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ ।੩।
The darkness of ignorance has been dispelled, and my mind has been awakened; within the home of my inner being, I have found the genuine article. ||3||
ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥
ਮਾਇਆ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਣ ਵਾਲੇ ਮਨੁੱਖ ਰੱਬ ਨਾਲੋਂ ਟੁੱਟ ਜਾਂਦੇ ਹਨ, ਨਿਰਦਈ ਹੋ ਜਾਂਦੇ ਹਨ, ਆਤਮਕ ਮੌਤ ਉਹਨਾਂ ਨੂੰ ਆਪਣੀ ਤੱਕ ਵਿਚ ਰੱਖਦੀ ਹੈ ।
The vicious hunters, the faithless cynics, are hunted down by the Messenger of Death.
ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥
ਉਹ ਮਨੁੱਖ ਸਤਿਗੁਰੂ ਦੇ ਅੱਗੇ ਆਪਣਾ ਸਿਰ ਨਹੀਂ ਵੇਚਦੇ (ਉਹ ਆਪਣੇ ਅੰਦਰੋਂ ਹਉਮੈ ਨਹੀਂ ਗਵਾਂਦੇ) ਉਹ ਬਦ-ਕਿਸਮਤ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੪।
They have not sold their heads to the True Guru; those wretched, unfortunate ones continue coming and going in reincarnation. ||4||
ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥
ਹੇ ਪ੍ਰਭੂ ! ਹੇ ਠਾਕੁਰ ! ਮੇਰੀ ਬੇਨਤੀ ਸੁਣ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ ।
Hear my prayer, O God, my Lord and Master: I beg for the Sanctuary of the Lord God.
ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥
ਦਾਸ ਨਾਨਕ ਦੀ ਲਾਜ ਇੱਜ਼ਤ (ਰੱਖਣ ਵਾਲਾ) ਗੁਰੂ ਹੀ ਹੈ, ਮੈਂ ਸਤਿਗੁਰੂ ਦੇ ਅੱਗੇ ਆਪਣਾ ਸਿਰ ਵੇਚ ਦਿੱਤਾ ਹੈ (ਮੈਂ ਨਾਮ ਦੇ ਵੱਟੇ ਵਿਚ ਆਪਣੀ ਅਪਣੱਤ ਗੁਰੂ ਦੇ ਹਵਾਲੇ ਕਰ ਦਿੱਤੀ ਹੈ) ।੫।੧੦।੨੪।੬੨।
Servant Nanak's honor and respect is the Guru; he has sold his head to the True Guru. ||5||10||24||62||