ਰਾਗੁ ਗਉੜੀ ਮਾਝ ਮਹਲਾ ੪ ॥
Raag Gauree Maajh, Fourth Mehl:
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
ਹੇ (ਮੇਰੀ) ਜਿੰਦੇ ! ਗੁਰੂ ਦੀ ਸ਼ਰਨ ਪੈ ਕੇ (ਪਰਮਾਤਮਾ ਦਾ) ਨਾਮ ਜਪੋ, (ਤੇਰੇ) ਭਾਗ (ਜਾਗ ਪਏ ਹਨ) ।
O my soul, as Gurmukh, do this deed: chant the Naam, the Name of the Lord.
ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
(ਹੇ ਜਿੰਦੇ ! ਗੁਰੂ ਦੀ ਦਿੱਤੀ) ਮਤਿ ਨੂੰ (ਆਪਣੀ) ਮਾਂ ਬਣਾ, ਤੇ ਮਤਿ ਨੂੰ ਹੀ ਜੀਵਨ (ਦਾ ਆਸਰਾ ਬਣਾ), ਰਾਮ ਦਾ ਨਾਮ ਮੂੰਹ ਨਾਲ ਜਪ ।
Make that teaching your mother, that it may teach you to keep the Lord's Name in your mouth.
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥
(ਹੇ ਜਿੰਦੇ !) ਸੰਤੋਖ ਨੂੰ ਪਿਤਾ ਬਣਾ, ਅਜੋਨੀ ਅਕਾਲ ਪੁਰਖ ਦੇ ਰੂਪ ਗੁਰੂ ਦੀ ਸ਼ਰਨ ਪਉ ।
Let contentment be your father; the Guru is the Primal Being, beyond birth or incarnation.
ਵਡਭਾਗੀ ਮਿਲੁ ਰਾਮਾ ॥੧॥
ਹੇ ਜਿੰਦੇ ! ਮਿਲ ਰਾਮ ਨੂੰ, ਤੇਰੇ ਭਾਗ ਚੰਗੇ ਹੋ ਗਏ ਹਨ ।੧।
By great good fortune, you shall meet with the Lord. ||1||
ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
(ਹੇ ਭਾਈ !) ਪ੍ਰਭੂ ਦਾ ਰੂਪ ਜੋਗੀ-ਰੂਪ ਮਿਲ ਪਿਆ ਹੈ (ਉਸ ਦੀ ਕਿਰਪਾ ਨਾਲ) ਮੈਂ ਆਤਮਕ ਆਨੰਦ ਮਾਣਦਾ ਹਾਂ ।
I have met the Guru, the Yogi, the Primal Being; I am delighted with His Love.
ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਗੁਰੂ ਸਦਾ ਵਾਸਨਾ-ਰਹਿਤ ਹੈ ।
The Guru is imbued with the Love of the Lord; He dwells forever in Nirvaanaa.
ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥
ਹੇ ਵੱਡੇ ਭਾਗਾਂ ਵਾਲੇ ! ਉਸ ਸੋਹਣੇ ਜੀਵਨ ਵਾਲੇ ਸੁਜਾਨ ਗੁਰੂ ਨੂੰ ਮਿਲ ।
By great good fortune, I met the most accomplished and all-knowing Lord.
ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
(ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਮਨ ਮੇਰਾ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ਹੈ ।੨।
My mind and body are drenched in the Love of the Lord. ||2||
ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥
ਹੇ ਸੰਤ ਜਨੋ ! ਆਓ, ਅਸੀ ਰਲ ਕੇ ਪਰਮਾਤਮਾ ਦਾ ਨਾਮ ਜਪੀਏ ।
Come, O Saints - let's meet together and chant the Naam, the Name of the Lord.
ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
ਸਾਧ ਸੰਗਤਿ ਵਿਚ ਮਿਲ ਕੇ ਸਦਾ ਹਰਿ-ਨਾਮ ਦੀ ਖੱਟੀ ਖੱਟ ।
In the Sangat, the Holy Congregation, let's earn the lasting profit of the Naam.
ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥
(ਹੇ ਭਾਈ ! ਆਓ, ਸਾਧ ਸੰਗਤਿ ਵਿਚ) ਗੁਰਮੁਖਾਂ ਦੀ ਸੇਵਾ ਕਰ ਕੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਭੋਜਨ ਪਾਈਏ ।
Let's serve the Saints, and drink in the Ambrosial Nectar.
ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
(ਹੇ ਜਿੰਦੇ !) ਮਿਲ ਪ੍ਰਭੂ ਨੂੰ, ਪ੍ਰਭੂ ਦੀ ਦਰਗਾਹ ਤੋਂ ਉਸ ਦੀ ਬਖ਼ਸ਼ਸ਼ ਦੇ ਪੂਰਬਲੇ ਸਮੇਂ ਦੇ ਲੇਖ ਜਾਗ ਪਏ ਹਨ ।੩।
By one's karma and pre-ordained destiny, they are met. ||3||
ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥
(ਜਿਵੇਂ) ਸਾਵਣ (ਦੇ ਮਹੀਨੇ) ਵਿਚ ਬੱਦਲ (ਵਰ੍ਹਦਾ ਹੈ ਤੇ) ਜਗਤ ਨੂੰ (ਧਰਤੀ ਨੂੰ) ਜਲ ਨਾਲ ਭਰਪੂਰ ਕਰ ਦੇਂਦਾ ਹੈ
In the month of Saawan, the clouds of Ambrosial Nectar hang over the world.
ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
(ਉਸ ਬੱਦਲ ਨੂੰ ਵੇਖ ਵੇਖ ਕੇ) ਮੋਰ ਆਪਣੀ ਮਿੱਠੀ ਬੋਲੀ ਬੋਲਦਾ ਹੈ, (ਤਿਵੇਂ ਗੁਰੂ) ਨਾਮ-ਅੰਮ੍ਰਿਤ ਨਾਲ ਜਗਤ ਨੂੰ ਪ੍ਰਭਾਵਿਤ ਕਰਦਾ ਹੈ
The peacock of the mind chirps, and receives the Word of the Shabad, in its mouth;
ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥
(ਜਿਸ ਵਡ-ਭਾਗੀ ਉਤੇ ਮਿਹਰ ਹੁੰਦੀ ਹੈ ਉਸ ਦਾ) ਮਨ ਉਛਾਲੇ ਮਾਰਦਾ ਹੈ (ਉਹ ਮਨੁੱਖ ਗੁਰੂ ਦੇ) ਸ਼ਬਦ ਨੂੰ ਆਪਣੇ ਮੂੰਹ ਵਿਚ ਪਾਂਦਾ ਹੈ ।
the Ambrosial Nectar of the Lord rains down, and the Sovereign Lord King is met.
ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
ਹੇ ਦਾਸ ਨਾਨਕ ! (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਅੰਮ੍ਰਿਤ ਆ ਵੱਸਦਾ ਹੈ (ਜਿਸ ਨੂੰ) ਪਰਮਾਤਮਾ ਮਿਲ ਪੈਂਦਾ ਹੈ ਉਹ ਪ੍ਰਭੂ-ਪ੍ਰੇਮ ਵਿਚ ਰੰਗਿਆ ਜਾਂਦਾ ਹੈ ।੪।੧।੨੭।੬੫।
Servant Nanak is imbued with the Love of the Lord. ||4||1||27||65||