ਗਉੜੀ ਮਾਝ ਮਹਲਾ ੪ ॥
Gauree Maajh, Fourth Mehl:
 
ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
ਹੇ ਮੇਰੇ ਗੋਵਿੰਦ ! (ਜਿਸ ਉਤੇ ਤੇਰੀ ਮਿਹਰ ਹੁੰਦੀ ਹੈ, ਉਹ ਮਨੁੱਖ ਆਪਣੇ) ਮਨ ਵਿਚ ਹੀ, ਮਨ ਵਿਚ ਹੀ, ਮਨ ਵਿਚ ਹੀ, ਹਰਿ-ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ।
From within my mind, from within my mind, O my Lord of the Universe, I am imbued with the Love of the Lord, from within my mind.
 
ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
ਹੇ ਮੇਰੇ ਗੋਵਿੰਦ ! ਹਰਿ-ਨਾਮ ਦਾ ਆਨੰਦ ਹਰੇਕ ਜੀਵ ਦੇ ਨਾਲ (ਉਸ ਦੇ ਅੰਦਰ ਮੌਜੂਦ) ਹੈ, ਪਰ ਇਹ ਆਨੰਦ (ਹਰੇਕ ਜੀਵ ਪਾਸੋਂ) ਮਾਣਿਆ ਨਹੀਂ ਜਾ ਸਕਦਾ ।
The Lord's Love is with me, but it cannot be seen, O my Lord of the Universe; the Perfect Guru has led me to see the unseen.
 
ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥
ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਉਸ ਅਦ੍ਰਿਸ਼ਟ ਪਰਮਾਤਮਾ ਨੂੰ ਲੱਭ ਲੈਂਦੇ ਹਨ । ਹੇ ਮੇਰੇ ਗੋਵਿੰਦ ! ਜਿਨ੍ਹਾਂ ਦੇ ਅੰਦਰ ਤੂੰ ਹਰਿ-ਨਾਮ ਦਾ ਪਰਕਾਸ਼ ਕਰਦਾ ਹੈਂ, ਉਹਨਾਂ ਦੇ ਸਾਰੇ ਦੁੱਖ ਦਲਿੱਦਰ ਦੂਰ ਹੋ ਜਾਂਦੇ ਹਨ ।
He has revealed the Name of the Lord, Har, Har, O my Lord of the Universe; all poverty and pain have departed.
 
ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
ਹੇ ਮੇਰੇ ਗੋਵਿੰਦ ! ਜਿਨ੍ਹਾਂ ਮਨੁੱਖਾਂ ਨੂੰ ਹਰਿ-ਮਿਲਾਪ ਦੀ ਉੱਚੀ ਅਵਸਥਾ ਪ੍ਰਾਪਤ ਹੋ ਜਾਂਦੀ ਹੈ, ਉਹ ਵਡ-ਭਾਗੀ ਮਨੁੱਖ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ।੧।
I have obtained the supreme status of the Lord, O my Lord of the Universe; by great good fortune, I am absorbed in the Naam. ||1||
 
ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥
ਹੇ ਮੇਰੇ ਪਿਆਰੇ ਗੋਵਿੰਦ ! ਤੈਨੂੰ ਹਰਿ-ਪ੍ਰਭੂ ਨੂੰ ਕਿਸੇ ਵਿਰਲੇ (ਵਡ-ਭਾਗੀ ਨੇ ਆਪਣੀਆਂ) ਅੱਖਾਂ ਨਾਲ ਵੇਖਿਆ ਹੈ ।
With his eyes, O my Beloved, with his eyes, O my Lord of the Universe - has anyone ever seen the Lord God with his eyes?
 
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥
ਹੇ ਮੇਰੇ ਗੋਵਿੰਦ ! (ਤੇਰੇ ਵਿਛੋੜੇ ਵਿਚ) ਮੇਰਾ ਮਨ ਮੇਰਾ ਹਿਰਦਾ ਬਹੁਤ ਵੈਰਾਗਵਾਨ ਹੋ ਰਿਹਾ ਹੈ । ਹੇ ਹਰੀ ! ਤੈਥੋਂ ਬਿਨਾ ਮੈਂ ਜੀਵ-ਇਸਤ੍ਰੀ ਕੁਮਲਾਈ ਪਈ ਹਾਂ ।
My mind and body are sad and depressed, O my Lord of the Universe; without her Husband Lord, the soul-bride is withering away.
 
ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥
ਹੇ ਮੇਰੇ ਗੋਵਿੰਦ ! ਮੇਰਾ ਹਰਿ-ਪ੍ਰਭੂ ਮੇਰਾ (ਅਸਲੀ) ਸੱਜਣ ਮਿੱਤਰ (ਜਿਨ੍ਹਾਂ ਨੇ ਭੀ ਲੱਭਾ ਹੈ) ਸੰਤ ਜਨਾਂ ਨੂੰ ਮਿਲ ਕੇ (ਹੀ) ਲੱਭਾ ਹੈ ।
Meeting the Saints, O my Lord of the Universe, I have found my Lord God, my Companion, my Best Friend.
 
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
ਹੇ ਮੇਰੇ ਗੋਵਿੰਦ ! (ਸੰਤ ਜਨਾਂ ਦੀ ਮਿਹਰ ਨਾਲ ਹੀ) ਮੈਨੂੰ (ਭੀ) ਉਹ ਹਰੀ ਆ ਮਿਲਿਆ ਹੈ ਜੋ ਸਾਰੇ ਜਗਤ ਦੇ ਜੀਵਨ ਦਾ ਆਸਰਾ ਹੈ, ਹੁਣ ਮੇਰੀ (ਜ਼ਿੰਦਗੀ-ਰੂਪ) ਰਾਤ ਆਨੰਦ ਵਿਚ ਬੀਤ ਰਹੀ ਹੈ ।੨।
The Lord, the Life of the World, has come to meet me, O my Lord of the Universe. The night of my life now passes in peace. ||2||
 
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥
ਹੇ ਸੰਤ ਜਨੋ ! ਮੈਨੂੰ ਮੇਰਾ ਸੱਜਣ ਹਰਿ-ਪ੍ਰਭੂ ਮਿਲਾ ਦਿਉ । ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਉਸਦੇ ਮਿਲਣ ਦੀ ਤਾਂਘ ਪੈਦਾ ਹੋ ਰਹੀ ਹੈ ।
O Saints, unite me with my Lord God, my Best Friend; my mind and body are hungry for Him.
 
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥
ਮੈਂ ਆਪਣੇ ਪ੍ਰੀਤਮ ਨੂੰ ਵੇਖਣ ਤੋਂ ਬਿਨਾ ਧੀਰਜ ਨਹੀਂ ਫੜ ਸਕਦਾ, ਮੇਰੇ ਅੰਦਰ ਉਸ ਦੇ ਵਿਛੋੜੇ ਦਾ ਦਰਦ ਉੱਠ ਰਿਹਾ ਹੈ ।
I cannot survive without seeing my Beloved; deep within, I feel the pain of separation from the Lord.
 
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥
ਪਰਮਾਤਮਾ ਹੀ ਮੇਰਾ ਰਾਜਾ ਹੈ ਮੇਰਾ ਪਿਆਰਾ ਸੱਜਣ ਹੈ, ਜਦੋਂ (ਉਸ ਨਾਲ) ਗੁਰੂ (ਮੈਨੂੰ) ਮਿਲਾ ਦੇਂਦਾ ਹੈ ਤਾਂ ਮੇਰਾ ਮਨ ਜੀਊ ਪੈਂਦਾ ਹੈ ।
The Sovereign Lord King is my Beloved, my Best Friend. Through the Guru, I have met Him, and my mind has been rejuvenated.
 
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
ਹੇ ਮੇਰੇ ਗੋਵਿੰਦ ! ਜਦੋਂ ਤੂੰ ਹਰੀ ਮੈਨੂੰ ਮਿਲ ਪੈਂਦਾ ਹੈ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਚਿਰਾਂ ਤੋਂ ਟਿਕੀ) ਆਸ ਪੂਰੀ ਹੋ ਜਾਂਦੀ ਹੈ, ਤਾਂ ਮੇਰੇ ਮਨ ਵਿਚ ਚੜ੍ਹਦੀ ਕਲਾ ਪੈਦਾ ਹੋ ਜਾਂਦੀ ਹੈ ।੩।
The hopes of my mind and body have been fulfilled, O my Lord of the Universe; meeting the Lord, my mind vibrates with joy. ||3||
 
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥
ਹੇ ਮੇਰੇ ਗੋਵਿੰਦ ! ਹੇ ਮੇਰੇ ਪਿਆਰੇ ! ਮੈਂ ਸਦਕੇ, ਮੈਂ ਤੈਥੋਂ ਸਦਾ ਸਦਕੇ ।
A sacrifice, O my Lord of the Universe, a sacrifice, O my Beloved; I am forever a sacrifice to You.
 
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥
ਹੇ ਮੇਰੇ ਗੋਵਿੰਦ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਤੈਂ ਪਿਆਰੇ ਦਾ ਪ੍ਰੇਮ ਜਾਗ ਉਠਿਆ ਹੈ (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਇਸ (ਪ੍ਰੇਮ ਦੀ) ਰਾਸ ਦੀ ਤੂੰ ਰਾਖੀ ਕਰ ।
My mind and body are filled with love for my Husband Lord; O my Lord of the Universe, please preserve my assets.
 
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥
ਹੇ ਮੇਰੇ ਗੋਵਿੰਦ ! ਮੈਨੂੰ ਵਿਚੋਲਾ ਗੁਰੂ ਮਿਲਾ, ਜੇਹੜਾ ਮੇਰੀ (ਜੀਵਨ ਵਿਚ) ਅਗਵਾਈ ਕਰ ਕੇ ਮੈਨੂੰ ਤੈਂ ਹਰੀ ਨਾਲ ਮਿਲਾ ਦੇਵੇ ।
Unite me with the True Guru, Your Advisor, O my Lord of the Universe; through His guidance, He shall lead me to the Lord.
 
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
ਹੇ ਮੇਰੇ ਗੋਵਿੰਦ ! ਮੈਂ ਦਾਸ ਨਾਨਕ ਤੇਰੀ ਸ਼ਰਨ ਆਇਆ ਹਾਂ, ਤੇਰੀ ਦਇਆ ਦਾ ਸਦਕਾ ਹੀ ਮੈਨੂੰ ਤੇਰਾ ਹਰਿ-ਨਾਮ ਪ੍ਰਾਪਤ ਹੋਇਆ ਹੈ ।੪।੩।੨੯।੬੭।
I have obtained the Lord's Name, by Your Mercy, O my Lord of the Universe; servant Nanak has entered Your Sanctuary. ||4||3||29||67||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by