ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥
ਤ੍ਰਿਲੋਚਨ ਆਖਦੇ ਹਨ—ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ ।
Trilochan says, O Naam Dayv, Maya has enticed you, my friend.
ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥
ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।੨੧੨।
Why are you printing designs on these sheets, and not focusing your consciousness on the Lord? ||212||
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹਾਲਿ ॥
ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ—ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ;
Naam Dayv answers, O Trilochan, chant the Lord's Name with your mouth.
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥
ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ।੨੧੩।
With your hands and feet, do all your work, but let your consciousness remain with the Immaculate Lord. ||213||