ਰਾਗੁ ਗਉੜੀ ਪੂਰਬੀ ਮਹਲਾ ੪ ॥
Raag Gauree Poorbee, Fourth Mehl:
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕੋ੍ਰਧ ਨਾਲ ਭਰਿਆ ਰਹਿੰਦਾ ਹੈ । ਗੁਰੂ ਨੂੰ ਮਿਲ ਕੇ ਹੀ (ਕਾਮ ਕੋ੍ਰਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ ।
The body-village is filled to overflowing with anger and sexual desire; these were broken into bits when I met with the Holy Saint.
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੱੁਟ ਜਾਂਦਾ ਹੈ) ।੧।
By pre-ordained destiny, I have met with the Guru. I have entered into the realm of the Lord's Love. ||1||
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
(ਹੇ ਭਾਈ !) ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ ।
Greet the Holy Saint with your palms pressed together; this is an act of great merit.
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਗੁਰੂ ਅੱਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ ।੧।ਰਹਾਉ।
Bow down before Him; this is a virtuous action indeed. ||1||Pause||
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ । ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹ ੈ ।
The wicked shaaktas, the faithless cynics, do not know the Taste of the Lord's Sublime Essence. The thorn of egotism is embedded deep within them.
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ।੨।
The more they walk away, the deeper it pierces them, and the more they suffer in pain, until finally, the Messenger of Death smashes his club against their heads. ||2||
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ । ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ ।
The humble servants of the Lord are absorbed in the Name of the Lord, Har, Har. The pain of birth and the fear of death are eradicated.
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ । ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ।੩।
They have found the Imperishable Supreme Being, the Transcendent Lord God, and they receive great honor throughout all the worlds and realms. ||3||
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ਹੇ ਪ੍ਰਭੂ ! ਅਸੀ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ । ਤੂੰ ਸਭ ਤੋਂ ਵੱਡਾ ਸਹਾਈ ਹੈਂ । ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ ।
I am poor and meek, God, but I belong to You! Save me-please save me, O Greatest of the Great!
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥
ਹੇ ਪ੍ਰਭੂ ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ । ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ ।੪।੪।
Servant Nanak takes the Sustenance and Support of the Naam. In the Name of the Lord, he enjoys celestial peace. ||4||4||