ਸਲੋਕ ਸੇਖ ਫਰੀਦ ਕੇ
Shaloks Of Shaykh Fareed Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
ਜਿਸ ਦਿਨ (ਜੀਵ-) ਇਸਤ੍ਰੀ ਵਿਆਹੀ ਜਾਇਗੀ, ਉਹ ਸਮਾ (ਪਹਿਲਾਂ ਹੀ) ਲਿਖਿਆ ਗਿਆ ਹੈ
The day of the bride's wedding is pre-ordained.
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
ਮੌਤ ਦਾ ਫ਼ਰਿਸਤਾ ਜੋ ਕੰਨਾਂ ਨਾਲ ਸੁਣਿਆ ਹੀ ਹੋਇਆ ਸੀ, ਆ ਕੇ ਮੰੂਹ ਵਿਖਾਂਦਾ ਹੈ
On that day, the Messenger of Death, of whom she had only heard, comes and shows its face.
ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥
ਹੱਡਾਂ ਨੂੰ ਭੰਨ ਭੰਨ ਕੇ ਵਿਚਾਰੀ ਜਿੰਦ (ਇਸ ਵਿਚੋਂ) ਕੱਢ ਲਈ ਜਾਂਦੀ ਹੈ ।
It breaks the bones of the body and pulls the helpless soul out.
ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥
(ਹੇ ਭਾਈ!) ਜਿੰਦ ਨੂੰ (ਇਹ ਗੱਲ) ਸਮਝਾ ਕਿ (ਮੌਤ ਦਾ) ਇਹ ਮਿਥਿਆ ਹੋਇਆ ਸਮਾ ਟਲ ਨਹੀਂ ਸਕਦਾ ।
That pre-ordained time of marriage cannot be avoided. Explain this to your soul.
ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥
ਜਿੰਦ, ਮਾਨੋ, ਵਹੁਟੀ ਹੈ, ਮੌਤ (ਦਾ ਫ਼ਰਿਸਤਾ ਇਸ ਦਾ) ਲਾੜਾ ਹੈ (ਜਿੰਦ ਨੂੰ) ਵਿਆਹ ਕੇ ਜ਼ਰੂਰ ਲੈ ਜਾਇਗਾ,
The soul is the bride, and death is the groom. He will marry her and take her away.
ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥
ਇਹ (ਕਾਂਇਆਂ ਜਿੰਦ ਨੂੰ) ਆਪਣੀ ਹੱਥੀਂ ਤੋਰ ਤੇ ਕਿਸ ਦੇ ਗਲ ਲੱਗੇਗੀ? (ਭਾਵ ਨਿਆਸਰੀ ਹੋ ਜਾਇਗੀ) ।
After the body sends her away with its own hands, whose neck will it embrace?
ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥
ਹੇ ਫਰੀਦ! ਤੂੰ ਕਦੇ ‘ਪੁਲ ਸਿਰਾਤ’ ਦਾ ਨਾਮ ਨਹੀਂ ਸੁਣਿਆ ਜੋ ਵਾਲ ਤੋਂ ਭੀ ਬਰੀਕ ਹੈ?
The bridge to hell is narrower than a hair; haven't you heard of it with your ears?
ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
ਕੰਨੀਂ ਵਾਜਾਂ ਪੈਂਦਿਆਂ ਭੀ ਆਪਣੇ ਆਪ ਨੂੰ ਲੁਟਾਈ ਨਾ ਜਾਹ ।੧।
Fareed, the call has come; be careful now - don't let yourself be robbed. ||1||