ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਕਈ ਜਨਮ ਭਏ ਕੀਟ ਪਤੰਗਾ ॥
(ਹੇ ਭਾਈ !) ਤੂੰ ਕਈ ਜਨਮਾਂ ਵਿਚ ਕੀੜੇ ਪਤੰਗੇ ਬਣਦਾ ਰਿਹਾ,
In so many incarnations, you were a worm and an insect;
ਕਈ ਜਨਮ ਗਜ ਮੀਨ ਕੁਰੰਗਾ ॥
ਕਈ ਜਨਮਾਂ ਵਿਚ ਹਾਥੀ ਮੱਛ ਹਿਰਨ ਬਣਦਾ ਰਿਹਾ ।
in so many incarnations, you were an elephant, a fish and a deer.
ਕਈ ਜਨਮ ਪੰਖੀ ਸਰਪ ਹੋਇਓ ॥
ਕਈ ਜਨਮਾਂ ਵਿਚ ਤੂੰ ਪੰਛੀ ਤੇ ਸੱਪ ਬਣਿਆ
In so many incarnations, you were a bird and a snake.
ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
ਕਈ ਜਨਮਾਂ ਵਿਚ ਤੂੰ ਘੋੜੇ ਬਲਦ ਬਣ ਕੇ ਜੋਇਆ ਗਿਆ ।੧।
In so many incarnations, you were yoked as an ox and a horse. ||1||
ਮਿਲੁ ਜਗਦੀਸ ਮਿਲਨ ਕੀ ਬਰੀਆ ॥
ਜਗਤ ਦੇ ਮਾਲਕ ਪ੍ਰਭੂ ਨੂੰ (ਹੁਣ) ਮਿਲ, (ਇਹੀ ਮਨੁੱਖਾ ਜਨਮ ਪ੍ਰਭੂ ਨੂੰ) ਮਿਲਣ ਦਾ ਸਮਾਂ ਹੈ
Meet the Lord of the Universe - now is the time to meet Him.
ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
(ਹੇ ਭਾਈ !) ਚਿਰ ਪਿੱਛੋਂ ਤੈਨੂੰ ਇਹ (ਮਨੁੱਖਾ-) ਸਰੀਰ ਮਿਲਿਆ ਹੈ, ।੧।ਰਹਾਉ।
After so very long, this human body was fashioned for you. ||1||Pause||
ਕਈ ਜਨਮ ਸੈਲ ਗਿਰਿ ਕਰਿਆ ॥
(ਹੇ ਭਾਈ !) ਕਈ ਜਨਮਾਂ ਵਿਚ ਤੈਨੂੰ ਪੱਥਰ ਚਟਾਨਾਂ ਬਣਾਇਆ ਗਿਆ,
In so many incarnations, you were rocks and mountains;
ਕਈ ਜਨਮ ਗਰਭ ਹਿਰਿ ਖਰਿਆ ॥
ਕਈ ਜਨਮਾਂ ਵਿਚ (ਤੇਰੀ ਮਾਂ ਦਾ) ਗਰਭ ਹੀ ਛਣਦਾ ਰਿਹਾ ।
in so many incarnations, you were aborted in the womb;
ਕਈ ਜਨਮ ਸਾਖ ਕਰਿ ਉਪਾਇਆ ॥
ਕਈ ਜਨਮਾਂ ਵਿਚ ਤੈਨੂੰ (ਕਿਸਮ ਕਿਸਮ ਦਾ) ਰੁੱਖ ਬਣਾ ਕੇ ਪੈਦਾ ਕੀਤਾ ਗਿਆ
in so many incarnations, you developed branches and leaves;
ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
ਤੇ (ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਵਿਚ ਤੈਨੂੰ ਭਵਾਇਆ ਗਿਆ ।੨।
you wandered through 8.4 million incarnations. ||2||
ਸਾਧਸੰਗਿ ਭਇਓ ਜਨਮੁ ਪਰਾਪਤਿ ॥
(ਹੇ ਭਾਈ ! ਹੁਣ ਤੈਨੂੰ) ਮਨੁੱਖਾ ਜਨਮ ਮਿਲਿਆ ਹੈ, ਸਾਧ ਸੰਗਤਿ ਵਿਚ (ਆ),
Through the Saadh Sangat, the Company of the Holy, you obtained this human life.
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
ਗੁਰੂ ਦੀ ਮਤਿ ਲੈ ਕੇ (ਖ਼ਲਕਤਿ ਦੀ) ਸੇਵਾ ਕਰ ਤੇ ਪਰਮਾਤਮਾ ਦਾ ਭਜਨ ਕਰ ।
Do seva - selfless service; follow the Guru's Teachings, and vibrate the Lord's Name, Har, Har.
ਤਿਆਗਿ ਮਾਨੁ ਝੂਠੁ ਅਭਿਮਾਨੁ ॥
ਮਾਣ, ਝੂਠ ਤੇ ਅਹੰਕਾਰ ਛੱਡ ਦੇਹ ।
Abandon pride, falsehood and arrogance.
ਜੀਵਤ ਮਰਹਿ ਦਰਗਹ ਪਰਵਾਨੁ ॥੩॥
ਤੂੰ (ਪਰਮਾਤਮਾ ਦੀ) ਦਰਗਾਹ ਵਿਚ (ਤਦੋਂ ਹੀ) ਕਬੂਲ ਹੋਵੇਂਗਾ ਜੇ ਤੂੰ ਇਹ ਜੀਵਨ ਜੀਊਂਦਾ ਹੀ ਆਪਾ-ਭਾਵ ਵਲੋਂ ਮਰੇਂਗਾ ।੩।
Remain dead while yet alive, and you shall be welcomed in the Court of the Lord. ||3||
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
ਹੇ ਨਾਨਕ ! (ਪ੍ਰਭੂ ਅੱਗੇ ਅਰਦਾਸ ਕਰ ਤੇ) ਆਖ—(ਹੇ ਪ੍ਰਭੂ ! ਤੇਰਾ ਸਿਮਰਨ ਕਰਨ ਦੀ ਜੀਵ ਨੂੰ ਕੀਹ ਸਮਰੱਥਾ ਹੋ ਸਕਦੀ ਹੈ ?) ਜੋ ਕੁਝ (ਜਗਤ ਵਿਚ) ਹੁੰਦਾ ਹੈ ਉਹ ਤੇਰੇ (ਹੁਕਮ) ਤੋਂ ਹੀ ਹੁੰਦਾ ਹੈ ।
Whatever has been, and whatever shall be, comes from You, Lord.
ਅਵਰੁ ਨ ਦੂਜਾ ਕਰਣੈ ਜੋਗੁ ॥
(ਤੈਥੋਂ ਬਿਨਾ) ਹੋਰ ਕੋਈ ਭੀ ਕੁਝ ਕਰਨ ਦੀ ਸਮਰੱਥਾ ਵਾਲਾ ਨਹੀਂ ਹੈ ।
No one else can do anything at all.
ਤਾ ਮਿਲੀਐ ਜਾ ਲੈਹਿ ਮਿਲਾਇ ॥
ਹੇ ਪ੍ਰਭੂ ! ਤੈਨੂੰ ਤਦੋਂ ਹੀ ਮਿਲਿਆ ਜਾ ਸਕਦਾ ਹੈ ਜੇ ਤੂੰ ਆਪ ਜੀਵ ਨੂੰ (ਆਪਣੇ ਚਰਨਾਂ ਵਿਚ) ਮਿਲਾ ਲਏਂ,
We are united with You, when You unite us with Yourself.
ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
ਤਦੋਂ ਹੀ ਜੀਵ ਹਰਿ-ਗੁਣ ਗਾ ਸਕਦਾ ਹੈ ।੪।੩।੭੨।
Says Nanak, sing the Glorious Praises of the Lord, Har, Har. ||4||3||72||