ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਕਰਮ ਭੂਮਿ ਮਹਿ ਬੋਅਹੁ ਨਾਮੁ ॥
(ਹੇ ਭਾਈ !) ਕਰਮ ਬੀਜਣ ਵਾਲੀ ਧਰਤੀ ਵਿਚ (ਮਨੁੱਖਾ ਸਰੀਰ ਵਿਚ) ਪਰਮਾਤਮਾ ਦਾ ਨਾਮ ਬੀਜ,
In the field of karma, plant the seed of the Naam.
 
ਪੂਰਨ ਹੋਇ ਤੁਮਾਰਾ ਕਾਮੁ ॥
ਇਸ ਤਰ੍ਹਾਂ ਤੇਰਾ (ਮਨੁੱਖਾ ਜੀਵਨ ਦਾ) ਮਨੋਰਥ ਸਿਰੇ ਚੜ੍ਹ ਜਾਇਗਾ ।
Your works shall be brought to fruition.
 
ਫਲ ਪਾਵਹਿ ਮਿਟੈ ਜਮ ਤ੍ਰਾਸ ॥
ਤਾਂ ਇਸ ਦਾ ਇਹ ਫਲ ਹਾਸਲ ਕਰੇਂਗਾ ਕਿ ਤੇਰਾ ਆਤਮਕ ਮੌਤ ਦਾ ਖ਼ਤਰਾ ਮਿਟ ਜਾਇਗਾ
You shall obtain these fruits, and the fear of death shall be dispelled.
 
ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥
(ਹੇ ਭਾਈ !) ਜੇ ਤੂੰ ਨਿੱਤ ਪਰਮਾਤਮਾ ਦੇ ਗੁਣ ਗਾਵੇਂ, ਜੇ ਨਿੱਤ ਪਰਮਾਤਮਾ ਦਾ ਜਸ ਗਾਵੇਂ ।੧।
Sing continually the Glorious Praises of the Lord, Har, Har. ||1||
 
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
(ਹੇ ਭਾਈ !) ਆਪਣੇ ਅੰਦਰ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸੰਭਾਲ ਕੇ ਰੱਖ
Keep the Name of the Lord, Har, Har, enshrined in your heart,
 
ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥
ਤੇ (ਇਸ ਤਰ੍ਹਾਂ) ਆਪਣਾ ਮਨੁੱਖਾ ਜੀਵਨ ਦਾ ਮਨੋਰਥ ਸਵਾਰ ਲੈ ।੧।ਰਹਾਉ।
and your affairs shall be quickly resolved. ||1||Pause||
 
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥
ਆਪਣੇ ਪਰਮਾਤਮਾ ਨਾਲ (ਪਰਮਾਤਮਾ ਦੀ ਯਾਦ ਵਿਚ) ਸੁਚੇਤ ਰਹੁ
Be always attentive to your God;
 
ਤਾ ਤੂੰ ਦਰਗਹ ਪਾਵਹਿ ਮਾਨੁ ॥
(ਜਦੋਂ ਤੂੰ ਇਹ ਉੱਦਮ ਕਰੇਂਗਾ) ਤਦੋਂ ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਮਾਣ ਪ੍ਰਾਪਤ ਕਰੇਂਗਾ
thus you shall be honored in His Court.
 
ਉਕਤਿ ਸਿਆਣਪ ਸਗਲੀ ਤਿਆਗੁ ॥
(ਹੇ ਭਾਈ !) ਆਪਣੀਆਂ ਦਲੀਲਾਂ ਆਪਣੀਆਂ ਸਿਆਣਪਾਂ ਸਾਰੀਆਂ ਛੱਡ ਦੇਹ,
Give up all your clever tricks and devices,
 
ਸੰਤ ਜਨਾ ਕੀ ਚਰਣੀ ਲਾਗੁ ॥੨॥
ਇਸ ਲਈ ਗੁਰਮੁਖਾਂ ਦੀ ਸ਼ਰਨ ਪੈ ਜਾ (ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਦਾ ਸਦਕਾ) ਦਰਗਹ ਵਿਚ ਮਾਣ ਪਾਏਂਗਾ ।੧।
and hold tight to the Feet of the Saints. ||2||
 
ਸਰਬ ਜੀਅ ਹਹਿ ਜਾ ਕੈ ਹਾਥਿ ॥
(ਹੇ ਭਾਈ !) ਸਾਰੇ ਜੀਵ ਜੰਤ ਜਿਸ ਪਰਮਾਤਮਾ ਦੇ ਵੱਸ ਵਿਚ (ਹੱਥ ਵਿਚ) ਹਨ,
The One, who holds all creatures in His Hands,
 
ਕਦੇ ਨ ਵਿਛੁੜੈ ਸਭ ਕੈ ਸਾਥਿ ॥
ਜੇਹੜਾ ਪ੍ਰਭੂ ਕਦੇ ਭੀ (ਜੀਵਾਂ ਤੋਂ) ਵੱਖ ਨਹੀਂ ਹੁੰਦਾ, (ਸਦਾ) ਸਭ ਜੀਵਾਂ ਦੇ ਨਾਲ ਰਹਿੰਦਾ ਹੈ,
is never separated from them; He is with them all.
 
ਉਪਾਵ ਛੋਡਿ ਗਹੁ ਤਿਸ ਕੀ ਓਟ ॥
ਆਪਣੇ ਹੀਲੇ-ਜਤਨ ਛੱਡ ਕੇ ਉਸ ਪਰਮਾਤਮਾ ਦਾ ਆਸਰਾ-ਪਰਨਾ ਫੜ,
Abandon your clever devices, and grasp hold of His Support.
 
ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥
ਅੱਖ ਦੇ ਇਕ ਫੋਰ ਵਿਚ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਤੇਰੀ ਖ਼ਲਾਸੀ ਹੋ ਜਾਇਗੀ ।੩।
In an instant, you shall be saved. ||3||
 
ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥
ਹੇ ਨਾਨਕ ! ਉਸ ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਸਮਝ,
Know that He is always near at hand.
 
ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥
ਇਹ ਨਿਸ਼ਚਾ ਕਰ ਕੇ ਮੰਨ ਕਿ ਪਰਮਾਤਮਾ ਦੀ ਰਜ਼ਾ ਅਟੱਲ ਹੈ ।
Accept the Order of God as True.
 
ਗੁਰ ਕੈ ਬਚਨਿ ਮਿਟਾਵਹੁ ਆਪੁ ॥
ਗੁਰੂ ਦੇ ਬਚਨ ਵਿਚ (ਜੁੜ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ,
Through the Guru's Teachings, eradicate selfishness and conceit.
 
ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥
ਸਦਾ ਪਰਮਾਤਮਾ ਦਾ ਨਾਮ ਜਪ, ਸਦਾ ਪ੍ਰਭੂ (ਦੇ ਗੁਣਾਂ) ਦਾ ਜਾਪ ਜਪ ।੪।੪।੭੩।
O Nanak, chant and meditate on the Naam, the Name of the Lord, Har, Har. ||4||4||73||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by