ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਗੁਰ ਕਾ ਬਚਨੁ ਸਦਾ ਅਬਿਨਾਸੀ ॥
ਗੁਰੂ ਦਾ ਉਪਦੇਸ਼ ਸਦਾ ਆਤਮਕ ਜੀਵਨ ਦੇ ਕੰਮ ਆਉਣ ਵਾਲਾ ਹੈ,
The Guru's Word is eternal and everlasting.
 
ਗੁਰ ਕੈ ਬਚਨਿ ਕਟੀ ਜਮ ਫਾਸੀ ॥
ਗੁਰੂ ਦੇ ਬਚਨ ਨਾਲ ਮੌਤ ਦੀ ਫਾਹੀ, ਆਤਮਕ ਮੌਤ ਲਿਆਉਣ ਵਾਲੀ ਮੋਹ ਦੀ ਫਾਹੀ ਕਟੀ ਜਾਂਦੀ ਹੈ।
The Guru's Word cuts away the noose of Death.
 
ਗੁਰ ਕਾ ਬਚਨੁ ਜੀਅ ਕੈ ਸੰਗਿ ॥
ਇਹ ਉਪਦੇਸ਼ ਕਦੇ ਛਿੱਜਣ ਵਾਲਾ (ਪੁਰਾਣਾ ਹੋਣ ਵਾਲਾ) ਨਹੀਂ ।
The Guru's Word is always with the soul.
 
ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥
ਗੁਰੂ ਦੇ ਉਪਦੇਸ਼ ਦੀ ਰਾਹੀਂ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੁੜਿਆ ਰਹਿੰਦਾ ਹੈ ।੧।
Through the Guru's Word, one is immersed in the Love of the Lord. ||1||
 
ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥
(ਹੇ ਭਾਈ !) ਜੋ (ਉਪਦੇਸ਼) ਗੁਰੂ ਨੇ ਦਿੱਤਾ ਹੈ, ਉਹ (ਹਰੇਕ ਮਨੁੱਖ ਦੇ) ਮਨ ਦੇ ਕੰਮ ਆਉਂਦਾ ਹੈ,
Whatever the Guru gives, is useful to the mind.
 
ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥
(ਇਸ ਵਾਸਤੇ, ਹੇ ਭਾਈ !) ਗੁਰੂ ਦੇ ਕੀਤੇ ਹੋਏ (ਇਸ ਉਪਕਾਰ ਨੂੰ) ਸਦਾ ਨਾਲ ਨਿਭਣ ਵਾਲਾ ਸਮਝ ।੧।ਰਹਾਉ।
Whatever the Saint does - accept that as True. ||1||Pause||
 
ਗੁਰ ਕਾ ਬਚਨੁ ਅਟਲ ਅਛੇਦ ॥
ਗੁਰੂ ਦਾ ਉਪਦੇਸ਼ ਸਦਾ ਮਨੁੱਖ ਦੇ ਆਤਮਕ ਜੀਵਨ ਦੇ ਕੰਮ ਆਉਣ ਵਾਲਾ ਹੈ, ਇਹ ਉਪਦੇਸ਼ ਕਦੇ ਛਿੱਜਣ ਵਾਲਾ (ਪੁਰਾਣਾ ਹੋਣ ਵਾਲਾ) ਨਹੀਂ ।
The Guru's Word is infallible and unchanging.
 
ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥
ਗੁਰੂ ਦੇ ਉਪਦੇਸ਼ ਦੀ ਰਾਹੀਂ ਮਨੁੱਖ ਦੀ ਭਟਕਣਾ ਮਨੁੱਖ ਦੇ ਵਿਤਕਰੇ ਕੱਟੇ ਜਾਂਦੇ ਹਨ ।
Through the Guru's Word, doubt and prejudice are dispelled.
 
ਗੁਰ ਕਾ ਬਚਨੁ ਕਤਹੁ ਨ ਜਾਇ ॥
ਗੁਰੂ ਦਾ ਉਪਦੇਸ਼ ਕਦੇ ਵਿਅਰਥ ਨਹੀਂ ਜਾਂਦਾ ।
The Guru's Word never goes away;
 
ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥
ਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ (ਰਹਿੰਦਾ) ਹੈ ।੨।
through the Guru's Word, we sing the Glorious Praises of the Lord. ||2||
 
ਗੁਰ ਕਾ ਬਚਨੁ ਜੀਅ ਕੈ ਸਾਥ ॥
ਗੁਰੂ ਦਾ ਉਪਦੇਸ਼ ਜਿੰਦ ਦੇ ਨਾਲ ਨਿਭਦਾ ਹੈ ।
The Guru's Word accompanies the soul.
 
ਗੁਰ ਕਾ ਬਚਨੁ ਅਨਾਥ ਕੋ ਨਾਥ ॥
ਗੁਰੂ ਦਾ ਉਪਦੇਸ਼ ਨਿਆਸਰੀਆਂ ਜਿੰਦਾਂ ਦਾ ਸਹਾਰਾ ਬਣਦਾ ਹੈ ।
The Guru's Word is the Master of the masterless.
 
ਗੁਰ ਕੈ ਬਚਨਿ ਨਰਕਿ ਨ ਪਵੈ ॥
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਨਰਕ ਵਿਚ ਨਹੀਂ ਪੈਂਦਾ, ਤੇ,
The Guru's Word saves one from falling into hell.
 
ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹੈ ।੩।
Through the Guru's Word, the tongue savors the Ambrosial Nectar. ||3||
 
ਗੁਰ ਕਾ ਬਚਨੁ ਪਰਗਟੁ ਸੰਸਾਰਿ ॥
ਗੁਰੂ ਦਾ ਉਪਦੇਸ਼ ਮਨੁੱਖ ਨੂੰ ਸੰਸਾਰ ਵਿਚ ਪਰਸਿੱਧ ਕਰ ਦੇਂਦਾ ਹੈ ।
The Guru's Word is revealed in the world.
 
ਗੁਰ ਕੈ ਬਚਨਿ ਨ ਆਵੈ ਹਾਰਿ ॥
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਜੀਵਨ-ਬਾਜ਼ੀ ਹਾਰ ਕੇ ਨਹੀਂ ਆਉਂਦਾ ।
Through the Guru's Word, no one suffers defeat.
 
ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥
ਹੇ ਨਾਨਕ ! ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰਬਾਨ ਹੁੰਦਾ ਹੈ ਉਸ ਉਤੇ ਸਤਿਗੁਰੂ ਸਦਾ ਦਇਆ-ਦ੍ਰਿਸ਼ਟੀ ਕਰਦਾ ਰਹਿੰਦਾ ਹੈ ।੪।੫।੭੪।
O Nanak, the True Guru is always kind and compassionate, unto those whom the Lord Himself has blessed with His Mercy. ||4||5||74||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by