ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਜਿਨਿ ਕੀਤਾ ਮਾਟੀ ਤੇ ਰਤਨੁ ॥
(ਹੇ ਭਾਈ !) ਜਿਸ (ਪ੍ਰਭੂ) ਨੇ ਮਿੱਟੀ ਤੋਂ (ਮੇਰਾ) ਅਮੋਲਕ ਮਨੁੱਖਾ ਸਰੀਰ ਬਣਾ ਦਿੱਤਾ ਹੈ,
He makes jewels out of the dust,
ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥
ਜਿਸ ਨੇ ਜਤਨ ਕਰ ਕੇ ਮਾਂ ਦੇ ਪੇਟ ਵਿਚ ਮੇਰੀ ਰੱਖਿਆ ਕੀਤੀ ਹੈ,
and He managed to preserve you in the womb.
ਜਿਨਿ ਦੀਨੀ ਸੋਭਾ ਵਡਿਆਈ ॥
ਜਿਸ ਨੇ ਮੈਨੂੰ ਸੋਭਾ ਦਿੱਤੀ ਹੈ ਵਡਿਆਈ ਬਖ਼ਸ਼ੀ ਹੈ,
He has given you fame and greatness;
ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥
ਉਸ ਪ੍ਰਭੂ ਨੂੰ ਮੈਂ (ਉਸ ਦੀ ਮਿਹਰ ਨਾਲ) ਅੱਠੇ ਪਹਰ ਸਿਮਰਦਾ ਹਾਂ ।੧।
meditate on that God, twenty-four hours a day. ||1||
ਰਮਈਆ ਰੇਨੁ ਸਾਧ ਜਨ ਪਾਵਉ ॥
ਹੇ ਸੋਹਣੇ ਰਾਮ ! (ਕਿਰਪਾ ਕਰ) ਮੈਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰ ਲਵਾਂ,
O Lord, I seek the dust of the feet of the Holy.
ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥
ਤੇ ਗੁਰੂ ਨੂੰ ਮਿਲ ਕੇ (ਤੈਨੂੰ) ਆਪਣੇ ਖਸਮ ਨੂੰ ਸਿਮਰਦਾ ਰਹਾਂ ।੧।ਰਹਾਉ।
Meeting the Guru, I meditate on my Lord and Master. ||1||Pause||
ਜਿਨਿ ਕੀਤਾ ਮੂੜ ਤੇ ਬਕਤਾ ॥
(ਹੇ ਭਾਈ !) ਜਿਸ (ਪ੍ਰਭੂ) ਨੇ (ਮੈਨੂੰ) ਮੂਰਖ-ਅੰਞਾਣ ਤੋਂ ਸੁੰਦਰ ਬੋਲ ਬੋਲਣ ਵਾਲਾ ਬਣਾ ਦਿੱਤਾ ਹੈ,
He transformed me, the fool, into a fine speaker,
ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥
ਜਿਸ ਨੇ (ਮੈਨੂੰ) ਬੇਸਮਝ ਤੋਂ ਸਮਝਦਾਰ ਬਣਾ ਦਿੱਤਾ ਹੈ,
and He made the unconscious become conscious;
ਜਿਸੁ ਪਰਸਾਦਿ ਨਵੈ ਨਿਧਿ ਪਾਈ ॥
ਜਿਸ (ਪ੍ਰਭੂ) ਦੀ ਕਿਰਪਾ ਨਾਲ ਮੈਂ (ਧਰਤੀ ਦੇ ਸਾਰੇ) ਨੌ ਹੀ ਖ਼ਜ਼ਾਨੇ ਹਾਸਲ ਕਰ ਰਿਹਾ ਹਾਂ,
by His Grace, I have obtained the nine treasures.
ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥
ਉਹ ਪ੍ਰਭੂ ਮੇਰੇ ਮਨ ਤੋਂ ਭੁੱਲਦਾ ਨਹੀਂ ਹੈ ।੨।
May I never forget that God from my mind. ||2||
ਜਿਨਿ ਦੀਆ ਨਿਥਾਵੇ ਕਉ ਥਾਨੁ ॥
(ਹੇ ਭਾਈ !) ਜਿਸ (ਕਰਤਾਰ) ਨੇ (ਮੈਨੂੰ) ਨਿਥਾਵੇਂ ਨੂੰ ਥਾਂ ਦਿੱਤਾ ਹੈ,
He has given a home to the homeless;
ਜਿਨਿ ਦੀਆ ਨਿਮਾਨੇ ਕਉ ਮਾਨੁ ॥
ਜਿਸ ਨੇ (ਮੈਨੂੰ) ਨਿਮਾਣੇ ਨੂੰ ਮਾਣ-ਆਦਰ ਬਖ਼ਸ਼ਿਆ ਹੈ,
He has given honor to the dishonored.
ਜਿਨਿ ਕੀਨੀ ਸਭ ਪੂਰਨ ਆਸਾ ॥
ਜਿਸ (ਕਰਤਾਰ) ਨੇ ਮੇਰੀ ਹਰੇਕ ਆਸ (ਹੁਣ ਤਕ) ਪੂਰੀ ਕੀਤੀ ਹੈ,
He has fulfilled all desires;
ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥
ਉਸ ਨੂੰ ਮੈਂ ਦਿਨ ਰਾਤ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਸਿਮਰਦਾ ਰਹਿੰਦਾ ਹਾਂ ।੩।
remember Him in meditation, day and night, with every breath and every morsel of food. ||3||
ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥
ਜਿਸ (ਪ੍ਰਭੂ) ਦੀ ਕਿਰਪਾ ਨਾਲ (ਮੇਰੇ ਗਲੋਂ) ਮਾਇਆ (ਦੇ ਮੋਹ) ਦੀ ਫਾਹੀ ਕੱਟੀ ਗਈ ਹੈ,
By His Grace, the bonds of Maya are cut away.
ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥
(ਜਿਸ ਦੇ ਭੇਜੇ) ਗੁਰੂ ਦੀ ਕਿਰਪਾ ਨਾਲ (ਮੈਨੂੰ) ਅੰਮ੍ਰਿਤ (ਵਰਗੀ ਮਿੱਠੀ ਲੱਗਣ ਵਾਲੀ ਮਾਇਆ ਹੁਣ) ਕੌੜੀ ਜ਼ਹਿਰ ਭਾਸ ਰਹੀ ਹੈ,
By Guru's Grace, the bitter poison has become Ambrosial Nectar.
ਕਹੁ ਨਾਨਕ ਇਸ ਤੇ ਕਿਛੁ ਨਾਹੀ ॥
ਹੇ ਨਾਨਕ ! ਆਖ—(ਹੇ ਭਾਈ !) ਇਸ ਜੀਵ ਦੇ ਵੱਸ ਕੁਝ ਨਹੀਂ ਕਿ (ਕਿ ਆਪਣੇ ਉੱਦਮ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਸਕੇ)
Says Nanak, I cannot do anything;
ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
ਮੈਂ ਉਸ ਰੱਖਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ।੪।੬।੭੫।
I praise the Lord, the Protector. ||4||6||75||