ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥
ਹੇ ਫਰੀਦ! ਜੇ ਕੋਈ (ਉਹਨਾਂ ਦਾ) ਸਰੀਰ ਚੀਰੇ (ਤਾਂ ਉਸ ਵਿਚੋਂ) ਰਤਾ ਜਿਤਨਾ ਭੀ ਲਹੂ ਨਹੀਂ ਨਿਕਲਦਾ ,
Fareed, not even a drop of blood would issue forth, if someone cut my body.
ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥
ਜੋ ਬੰਦੇ ਰੱਬ ਨਾਲ ਰੰਗੇ ਹੁੰਦੇ ਹਨ (ਭਾਵ, ਰੱਬ ਦੇ ਪਿਆਰ ਵਿਚ ਰੰਗੇ ਹੁੰਦੇ ਹਨ), ਉਹਨਾਂ ਦੇ ਸਰੀਰ ਵਿਚ (‘ਵਿਸੁ ਗੰਦਲਾਂ’ ਦਾ ਮੋਹ-ਰੂਪ) ਲਹੂ ਨਹੀਂ ਹੁੰਦਾ।੫੧।
Those bodies which are imbued with the Lord - those bodies contain no blood. ||51||
ਮਃ ੩ ॥
Third Mehl:
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
ਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ ,
This body is all blood; without blood, this body could not exist.
ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥
ਜੋ ਬੰਦੇ ਆਪਣੇ ਖਸਮ (ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ (ਉਹਨਾਂ ਦੇ) ਇਸ ਸਰੀਰ ਵਿਚ ਲਾਲਚ-ਰੂਪ ਲਹੂ ਨਹੀਂ ਹੁੰਦਾ ।
Those who are imbued with their Lord, do not have the blood of greed in their bodies.
ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ, ਤਾਂ ਸਰੀਰ (ਇਸ ਤਰ੍ਹਾਂ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ-ਰੂਪ ਰੱਤ ਨਿਕਲ ਜਾਂਦੀ ਹੈ ।
When the Fear of God fills the body, it becomes thin; the blood of greed departs from within.
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
ਜਿਵੇਂ ਅੱਗ ਵਿਚ (ਪਾਇਆ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ; ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ-ਰੂਪ ਮੈਲ ਨੂੰ ਕੱਟ ਦੇਂਦਾ ਹੈ ।
Just as metal is purified by fire, the Fear of God removes the filthy residues of evil-mindedness.
ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥
ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਨਿਹੁਂ ਲਾ ਕੇ (ਉਸ ਦੇ ਨਿਹੁਂ ਵਿਚ) ਰੰਗੇ ਹੋਏ ਹਨ ।੫੨।
O Nanak, those humble beings are beautiful, who are imbued with the Lord's Love. ||52||