ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਅਗਲੇ ਮੁਏ ਸਿ ਪਾਛੈ ਪਰੇ ॥
ਜੇਹੜੇ ਆਪਣੇ ਵੱਡੇ-ਵਡੇਰੇ ਮਰ ਚੁਕੇ ਹੁੰਦੇ ਹਨ ਉਹ ਭੁੱਲ ਜਾਂਦੇ ਹਨ (ਭਾਵ, ਇਹ ਗੱਲ ਭੁੱਲ ਜਾਂਦੀ ਹੈ ਕਿ ਉਹ ਜੋੜੀ ਹੋਈ ਮਾਇਆ ਇੱਥੇ ਹੀ ਛੱਡ ਗਏ),
Those who have died have been forgotten.
 
ਜੋ ਉਬਰੇ ਸੇ ਬੰਧਿ ਲਕੁ ਖਰੇ ॥
ਜੇਹੜੇ ਹੁਣ ਜੀਊਂਦੇ ਹਨ ਉਹ (ਮਾਇਆ ਜੋੜਨ ਲਈ) ਲੱਕ ਬੰਨ੍ਹ ਕੇ ਖਲੋ ਜਾਂਦੇ ਹਨ ।
Those who survive have fastened their belts.
 
ਜਿਹ ਧੰਧੇ ਮਹਿ ਓਇ ਲਪਟਾਏ ॥
ਜਿਸ ਧੰਧੇ ਵਿਚ ਉਹ (ਮਰ ਚੁਕੇ ਵੱਡੇ ਵਡੇਰੇ) ਫਸੇ ਹੋਏ ਸਨ,
They are busily occupied in their affairs;
 
ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
ਉਹਨਾਂ ਤੋਂ ਦੂਣੀ ਮਾਇਆ ਦੀ ਪਕੜ ਉਹ ਜੀਊਂਦੇ ਮਨੁੱਖ ਆਪਣੇ ਮਨ ਵਿਚ ਬਣਾ ਲੈਂਦੇ ਹਨ ।੧।
they cling twice as hard to Maya. ||1||
 
ਓਹ ਬੇਲਾ ਕਛੁ ਚੀਤਿ ਨ ਆਵੈ ॥
(ਮੂਰਖ ਮਨੁੱਖ ਨੂੰ) ਉਹ ਸਮਾਂ ਰਤਾ ਭੀ ਚੇਤੇ ਨਹੀਂ ਆਉਂਦਾ (ਜਦੋਂ ਵੱਡੇ-ਵਡੇਰਿਆਂ ਵਾਂਗ ਸਭ ਕੁਝ ਇੱਥੇ ਹੀ ਛੱਡ ਜਾਣਾ ਹੈ) ।
No one thinks of the time of death;
 
ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
ਮਨੁੱਖ (ਮੁੜ ਮੁੜ) ਉਸੇ (ਮਾਇਆ) ਨਾਲ ਚੰਬੜਦਾ ਹੈ ਜਿਸ ਨੇ ਨਾਸ ਹੋ ਜਾਣਾ ਹੈ (ਜਿਸ ਨਾਲ ਸਾਥ ਨਹੀਂ ਨਿਭਣਾ) ।੧।ਰਹਾਉ।
people grasp to hold that which shall pass away. ||1||Pause||
 
ਆਸਾ ਬੰਧੀ ਮੂਰਖ ਦੇਹ ॥
ਮੂਰਖ ਮਨੁੱਖ ਦਾ ਸਰੀਰ (ਭਾਵ, ਹਰੇਕ ਗਿਆਨ-ਇੰਦ੍ਰਾ ਮਾਇਆ ਦੀਆਂ) ਆਸਾਂ ਨਾਲ ਜਕੜਿਆ ਰਹਿੰਦਾ ਹੈ,
The fools - their bodies are bound down by desires.
 
ਕਾਮ ਕ੍ਰੋਧ ਲਪਟਿਓ ਅਸਨੇਹ ॥
ਮੂਰਖ ਮਨੁੱਖ ਕਾਮ ਕੋ੍ਰਧ ਮੋਹ ਦੇ ਬੰਧਨਾਂ ਵਿਚ ਫਸਿਆ ਰਹਿੰਦਾ ਹੈ ।
They are mired in sexual desire, anger and attachment;
 
ਸਿਰ ਊਪਰਿ ਠਾਢੋ ਧਰਮ ਰਾਇ ॥
ਸਿਰ ਉੱਤੇ ਧਰਮਰਾਜ ਖਲੋਤਾ ਹੋਇਆ ਹੈ (ਭਾਵ, ਮੌਤ ਦਾ ਸਮਾਂ ਨੇੜੇ ਆ ਰਿਹਾ ਹੈ, ਪਰ)
the Righteous Judge of Dharma stands over their heads.
 
ਮੀਠੀ ਕਰਿ ਕਰਿ ਬਿਖਿਆ ਖਾਇ ॥੨॥
ਮੂਰਖ ਮਨੁੱਖ (ਆਤਮਕ ਮੌਤ ਲਿਆਉਣ ਵਾਲੀ) ਮਾਇਆ (-ਜ਼ਹਿਰ) ਮਿੱਠੀ ਜਾਣ ਜਾਣ ਕੇ ਖਾਂਦਾ ਰਹਿੰਦਾ ਹੈ ।੨।
Believing it to be sweet, the fools eat poison. ||2||
 
ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥
(ਮਾਇਆ-ਮੱਤਾ ਮੂਰਖ ਮਨੁੱਖ ਇਉਂ ਅਹੰਕਾਰ-ਭਰੀਆਂ ਗੱਲਾਂ ਕਰਦਾ ਹੈ :—) ਮੈਂ (ਉਸ ਨੂੰ) ਬੰਨ੍ਹ ਲਵਾਂਗਾ, ਮੈਂ (ਉਸ ਪਾਸੋਂ ਆਪਣਾ) ਵੈਰ (ਦਾ ਬਦਲਾ) ਲਵਾਂਗਾ, ਮੇਰੀ ਭੁਇਂ ਉਤੇ ਕੌਣ ਪੈਰ ਰੱਖਦਾ ਹੈ ?
They say, "I shall tie up my enemy, and I shall cut him down. Who dares to set foot upon my land?
 
ਹਉ ਪੰਡਿਤੁ ਹਉ ਚਤੁਰੁ ਸਿਆਣਾ ॥
ਮੈਂ ਵਿਦਵਾਨ ਹਾਂ, ਮੈਂ ਚਤੁਰ ਹਾਂ ਮੈਂ ਸਿਆਣਾ ਹਾਂ ।
I am learned, I am clever and wise."
 
ਕਰਣੈਹਾਰੁ ਨ ਬੁਝੈ ਬਿਗਾਨਾ ॥੩॥
(ਆਪਣੇ ਅਹੰਕਾਰ ਵਿਚ) ਮੂਰਖ ਮਨੁੱਖ ਆਪਣੇ ਪੈਦਾ ਕਰਨ ਵਾਲੇ ਪਰਮਾਤਮਾ ਨੂੰ ਭੀ ਨਹੀਂ ਸਮਝਦਾ (ਚੇਤੇ ਰੱਖਦਾ) ।੩।
The ignorant ones do not recognize their Creator. ||3||
 
ਅਪੁਨੀ ਗਤਿ ਮਿਤਿ ਆਪੇ ਜਾਨੈ ॥
ਪਰਮਾਤਮਾ ਆਪ ਹੀ ਜਾਣਦਾ ਹੈ ਕਿ ਉਹ ਆਪ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ ।
The Lord Himself knows His Own state and condition.
 
ਕਿਆ ਕੋ ਕਹੈ ਕਿਆ ਆਖਿ ਵਖਾਨੈ ॥
(ਪਰ ਜੀਵ ਦੇ ਭੀ ਕੀਹ ਵੱਸ ?) ਜੀਵ (ਉਸ ਪਰਮਾਤਮਾ ਦੀ ਗਤਿ ਮਿਤਿ ਬਾਰੇ) ਕੁਝ ਭੀ ਕਹਿ ਨਹੀਂ ਸਕਦਾ, ਕੁਝ ਭੀ ਆਖ ਕੇ ਬਿਆਨ ਨਹੀਂ ਕਰ ਸਕਦਾ ।
What can anyone say? How can anyone describe Him?
 
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
ਹੇ ਪ੍ਰਭੂ ! ਤੂੰ ਜੀਵ ਨੂੰ ਜਿਸ ਜਿਸ ਪਾਸੇ ਲਾਂਦਾ ਹੈਂ, ਉਧਰ ਉਧਰ ਹੀ ਇਹ ਲੱਗ ਸਕਦਾ ਹੈ ।
Whatever He attaches us to - to that we are attached.
 
ਅਪਨਾ ਭਲਾ ਸਭ ਕਾਹੂ ਮੰਗਨਾ ॥੪॥
ਹਰੇਕ ਜੀਵ ਨੇ ਤੇਰੇ ਪਾਸੋਂ ਹੀ ਆਪਣੇ ਭਲੇ ਦੀ ਮੰਗ ਮੰਗਣੀ ਹੈ ।੪।
Everyone begs for their own good. ||4||
 
ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
ਹੇ ਪ੍ਰਭੂ ! ਇਹ ਸਭ ਕੁਝ ਤੇਰਾ ਹੀ ਪੈਦਾ ਕੀਤਾ ਹੋਇਆ ਹੈ, ਤੂੰ ਹੀ ਸਾਰੇ ਜਗਤ ਦਾ ਬਣਾਣ ਵਾਲਾ ਹੈਂ ।
Everything is Yours; You are the Creator Lord.
 
ਅੰਤੁ ਨਾਹੀ ਕਿਛੁ ਪਾਰਾਵਾਰੁ ॥
ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਤੇਰੇ ਸਰੂਪ ਦਾ ਉਰਲਾ ਪਾਰਲਾ ਬੰਨ੍ਹਾ ਨਹੀਂ ਲੱਭ ਸਕਦਾ ।
You have no end or limitation.
 
ਦਾਸ ਅਪਨੇ ਕਉ ਦੀਜੈ ਦਾਨੁ ॥
ਹੇ ਪ੍ਰਭੂ ! ਆਪਣੇ ਦਾਸ ਨਾਨਕ ਨੂੰ ਇਹ ਦਾਤਿ ਬਖ਼ਸ਼ ਕਿ
Please give this gift to Your servant,
 
ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
ਮੈਨੂੰ ਕਦੇ ਤੇਰਾ ਨਾਮ ਨਾਹ ਭੁੱਲੇ ।੫।੯।੭੮।
that Nanak might never forget the Naam. ||5||9||78||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by