ਰਾਗੁ ਗਉੜੀ ਪੂਰਬੀ ਮਹਲਾ ੫ ॥
Raag Gauree Poorbee, Fifth Mehl:
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਹੇ ਮੇਰੇ ਮਿੱਤਰੋ ! ਸੁਣੋ ! ਮੈਂ ਬੇਨਤੀ ਕਰਦਾ ਹਾਂ—(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ ।
Listen, my friends, I beg of you: now is the time to serve the Saints!
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
(ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ ।੧।
In this world, earn the profit of the Lord's Name, and hereafter, you shall dwell in peace. ||1||
ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਹੇ ਮਨ ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ । ਹੇ (ਮੇਰੇ) ਮਨ ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ ।੧।ਰਹਾਉ।
This life is diminishing, day and night. Meeting with the Guru, your affairs shall be resolved. ||1||Pause||
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ । (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ । ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ।
This world is engrossed in corruption and cynicism. Only those who know God are saved.
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ।੨।
Only those who are awakened by the Lord to drink in this Sublime Essence, come to know the Unspoken Speech of the Lord. ||2||
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
(ਹੇ ਭਾਈ !) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ । ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ ।
Purchase only that for which you have come into the world, and through the Guru, the Lord shall dwell within your mind.
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ । ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ।੩।
Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3||
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ ! ਮੇਰੇ ਮਨ ਦੀ ਇੱਛਾ ਪੂਰੀ ਕਰ ।
O Inner-knower, Searcher of Hearts, O Primal Being, Architect of Destiny: please fulfill this yearning of my mind.
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥
ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ ।੪।੫।
Nanak, Your slave, begs for this happiness: let me be the dust of the feet of the Saints. ||4||5||