ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥
ਹੇ ਫਰੀਦ! ਪੱਟ ਦਾ ਕੱਪੜਾ ਪਾੜ ਕੇ ਮੈਂ ਲੀਰਾਂ ਕਰ ਦਿਆਂ, ਤੇ ਮਾੜੀ ਜਿਹੀ ਕੰਬਲੀ ਪਾ ਲਵਾਂ ।
Fareed, I have torn my clothes to tatters; now I wear only a rough blanket.
ਜਿਨ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥
ਮੈਂ ਉਹੀ ਵੇਸ ਕਰ ਲਵਾਂ, ਜਿਨ੍ਹਾਂ ਵੇਸਾਂ ਨਾਲ (ਮੇਰਾ) ਖਸਮ ਪਰਮਾਤਮਾ ਮਿਲ ਪਏ ।੧੦੩।
I wear only those clothes which will lead me to meet my Lord. ||103||
ਮਃ ੩ ॥
Third Mehl:
ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥
ਸਿਰ ਦਾ ਪੱਟ ਦਾ ਕਪੜਾ ਕਿਉਂ ਪਾੜੇ ਤੇ ਭੈੜੀ ਜਿਹੀ ਕੰਬਲੀ ਕਿਉਂ ਪਾਏ?
Why do you tear apart your fine clothes, and take to wearing a rough blanket?
ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥
ਹੇ ਨਾਨਕ! ਘਰ ਵਿਚ ਬੈਠਿਆਂ ਹੀ ਖਸਮ (-ਪਰਮਾਤਮਾ) ਮਿਲ ਪੈਂਦਾ ਹੈ, ਜੇ (ਜੀਵ-ਇਸਤ੍ਰੀ ਆਪਣੀ) ਨੀਅਤ ਸਾਫ਼ ਕਰ ਲਏ (ਜੇ ਮਨ ਪਵਿਤ੍ਰ ਕਰ ਲਏ) ।੧੦੪।
O Nanak, even sitting in your own home, you can meet the Lord, if your mind is in the right place. ||104||