ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥
(ਮਾਇਆ ਦੇ ਮੋਹ ਵਿਚ ਫਸਿਆ) ਮਨੁੱਖ ਸਮਝਦਾ ਹੈ ਕਿ ਇਹ ਸਰੀਰ (ਸਦਾ) ਮੇਰਾ (ਆਪਣਾ ਹੀ ਰਹਿਣਾ) ਹੈ,
The mortal claims this body as his own.
 
ਬਹੁਰਿ ਬਹੁਰਿ ਉਆਹੂ ਲਪਟੇਰਾ ॥
ਮੁੜ ਮੁੜ ਇਸ ਸਰੀਰ ਨਾਲ ਹੀ ਚੰਬੜਦਾ ਹੈ ।
Again and again, he clings to it.
 
ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥
ਜਿਤਨਾ ਚਿਰ ਪੁੱਤਰ ਇਸਤ੍ਰੀ ਗ੍ਰਿਹਸਤ (ਦੇ ਮੋਹ) ਦਾ ਫਾਹਾ (ਗਲ ਵਿਚ ਪਿਆ ਰਹਿੰਦਾ) ਹੈ,
He is entangled with his children, his wife and household affairs.
 
ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
ਪਰਮਾਤਮਾ ਦਾ ਸੇਵਕ ਬਣ ਨਹੀਂ ਸਕੀਦਾ ।੧।
He cannot be the slave of the Lord. ||1||
 
ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥
(ਹੇ ਭਾਈ !) ਉਹ ਕੇਹੜਾ ਤਰੀਕਾ ਹੈ ਜਿਸ ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾ ਸਕਦਾ ਹੈ ?
What is that way, by which the Lord's Praises might be sung?
 
ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
ਉਹ ਕੇਹੜੀ ਸਿੱਖ-ਮਤਿ ਹੈ ਜਿਸ ਦੀ ਰਾਹੀਂ ਮਨੁੱਖ ਇਸ ਮਾਇਆ (ਦੇ ਪ੍ਰਭਾਵ) ਤੋਂ ਪਾਰ ਲੰਘ ਸਕਦਾ ਹੈ ? ।੧।ਰਹਾਉ।
What is that intellect, by which this person might swim across, O mother? ||1||Pause||
 
ਜੋ ਭਲਾਈ ਸੋ ਬੁਰਾ ਜਾਨੈ ॥
ਮਾਇਆ-ਵੇੜ੍ਹੇ ਸੰਸਾਰ ਦਾ ਇਹ ਵਰਤਣ-ਵਿਹਾਰ ਹੈ ਕਿ ਜੇਹੜਾ ਕੰਮ ਇਸ ਦੀ ਭਲਾਈ (ਦਾ) ਹੈ ਉਸ ਨੂੰ ਭੈੜਾ ਸਮਝਦਾ ਹੈ,
That which is for his own good, he thinks is evil.
 
ਸਾਚੁ ਕਹੈ ਸੋ ਬਿਖੈ ਸਮਾਨੈ ॥
ਜੇ ਕੋਈ ਇਸ ਨੂੰ ਸੱਚ ਆਖੇ, ਉਹ ਇਸ ਨੂੰ ਜ਼ਹਿਰ ਵਰਗਾ ਲੱਗਦਾ ਹੈ,
If someone tells him the truth, he looks upon that as poison.
 
ਜਾਣੈ ਨਾਹੀ ਜੀਤ ਅਰੁ ਹਾਰ ॥
ਇਹ ਨਹੀਂ ਸਮਝਦਾ ਹੈ ਕਿ ਕੇਹੜਾ ਕੰਮ ਜੀਵਨ-ਬਾਜ਼ੀ ਦੀ ਜਿੱਤ ਵਾਸਤੇ ਹੈ ਤੇ ਕੇਹੜਾ ਹਾਰ ਵਾਸਤੇ
He cannot tell victory from defeat.
 
ਇਹੁ ਵਲੇਵਾ ਸਾਕਤ ਸੰਸਾਰ ॥੨॥
ਰੱਬ ਨਾਲੋਂ ਟੁੱਟੇ ਹੋਏ ਮਨੁੱਖ ਦੀ ਇਹ ਵਰਤੋਂ ਵਿਹਾਰ ਬਣ ਗਈ ਹੈ।੨।
This is the way of life in the world of the faithless cynic. ||2||
 
ਜੋ ਹਲਾਹਲ ਸੋ ਪੀਵੈ ਬਉਰਾ ॥
ਜੇਹੜਾ ਜ਼ੀਹਰ ਹੈ ਉਸ ਨੂੰ ਮਾਇਆ-ਗ੍ਰਸਿਆ ਮਨੁੱਖ (ਖ਼ੁਸ਼ੀ ਨਾਲ) ਪੀਂਦਾ ਹੈ ।
The demented fool drinks in the deadly poison,
 
ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਸ ਨੂੰ ਮਨੁੱਖ ਕੌੜਾ ਜਾਣਦਾ ਹੈ ।
while he believes the Ambrosial Naam to be bitter.
 
ਸਾਧਸੰਗ ਕੈ ਨਾਹੀ ਨੇਰਿ ॥
(ਮਾਇਆ-ਗ੍ਰਸਿਆ ਮਨੁੱਖ) ਸਾਧ ਸੰਗਤਿ ਦੇ ਨੇੜੇ ਨਹੀਂ ਢੁਕਦਾ,
He does not even approach the Saadh Sangat, the Company of the Holy;
 
ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
(ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦਾ ਫਿਰਦਾ ਹੈ ।੩।
he wanders lost through 8.4 million incarnations. ||3||
 
ਏਕੈ ਜਾਲਿ ਫਹਾਏ ਪੰਖੀ ॥
ਜੀਵ-ਪੰਛੀ ਇਕ ਮਾਇਆ ਦੇ ਜਾਲ ਵਿਚ ਹੀ (ਪਰਮਾਤਮਾ ਨੇ) ਫਸਾਏ ਹੋਏ ਹਨ,
The birds are caught in the net of Maya;
 
ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥
ਸੁਆਦ ਲਾ ਲਾ ਕੇ ਇਹ ਅਨੇਕਾਂ ਰੰਗਾਂ ਦੇ ਭੋਗ ਭੋਗਦੇ ਰਹਿੰਦੇ ਹਨ ।
immersed in the pleasures of love, they frolic in so many ways.
 
ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥
ਹੇ ਨਾਨਕ ! ਆਖ—ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾਲ ਹੁੰਦਾ ਹੈ, ਪੂਰੇ ਗੁਰੂ ਨੇ ਉਸ ਮਨੁੱਖ ਦੇ (ਮਾਇਆ ਦੇ ਮੋਹ ਦੇ) ਫਾਹੇ ਕੱਟ ਦਿੱਤੇ ਹਨ ।੪।੧੩।੮੨।
Says Nanak, the Perfect Guru has cut away the noose from those, unto whom the Lord has shown His Mercy. ||4||13||82||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by