ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥
(ਹੇ ਭੈਣ!) ਉਹ ਕੇਹੜਾ ਅੱਖਰ ਹੈ? ਉਹ ਕੇਹੜਾ ਗੁਣ ਹੈ? ਉਹ ਕੇਹੜਾ ਸ਼ਿਰੋਮਣੀ ਮੰਤਰ ਹੈ?
What is that word, what is that virtue, and what is that magic mantra?
ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
ਉਹ ਕੇਹੜਾ ਵੇਸ ਮੈਂ ਕਰਾਂ ਜਿਸ ਨਾਲ (ਮੇਰਾ) ਖਸਮ (ਮੇਰੇ) ਵੱਸ ਵਿਚ ਆ ਜਾਏ? ।੧੨੬।
What are those clothes, which I can wear to captivate my Husband Lord? ||126||
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥
ਹੇ ਭੈਣ! ਨਿਊਣਾ ਅੱਖਰ ਹੈ, ਸਹਾਰਨਾ ਗੁਣ ਹੈ, ਮਿੱਠਾ ਬੋਲਣਾ ਸ਼ਿਰੋਮਣੀ ਮੰਤਰ ਹੈ ।
Humility is the word, forgiveness is the virtue, and sweet speech is the magic mantra.
ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥
ਜੇ ਇਹ ਤਿੰਨ ਵੇਸ ਕਰ ਲਏਂ ਤਾਂ (ਮੇਰਾ) ਖਸਮ (ਤੇਰੇ) ਵੱਸ ਵਿਚ ਆ ਜਾਇਗਾ ।੧੨੭।
Wear these three robes, O sister, and you will captivate your Husband Lord. ||127||