ਸਰਬ ਗੁਣ ਨਿਧਾਨੰ ਕੀਮਤਿ ਨ ਗ੍ਯਾਨੰ ਧ੍ਯਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥
ਹੇ ਪ੍ਰਭੂ! ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੇਰੇ ਗਿਆਨ ਦਾ ਅਤੇ (ਤੇਰੇ ਵਿਚ) ਧਿਆਨ (ਜੋੜਨ) ਦਾ ਮੁੱਲ ਨਹੀਂ (ਪੈ ਸਕਦਾ) । ਤੇਰਾ ਟਿਕਾਣਾ ਉੱਚੇ ਤੋਂ ਉੱਚਾ ਸੁਣੀਂਦਾ ਹੈ ।
You are the Treasure of all virtue; who can know the value of Your spiritual wisdom and meditation? O God, Your Place is known as the highest of the high.
ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥
ਮੇਰਾ ਮਨ, ਮੇਰਾ ਧਨ ਅਤੇ ਮੇਰੇ ਪ੍ਰਾਣ—ਇਹ ਸਭ ਤੇਰੇ ਹੀ (ਦਿੱਤੇ ਹੋਏ) ਹਨ । ਸਾਰਾ ਸੰਸਾਰ ਤੇਰੀ ਇਕੋ ਹੀ ਸੱਤਾ ਵਿਚ ਹੈ।ਮੈਂ ਕਿਸ ਦਾ ਨਾਉਂ ਦੱਸਾਂ ਜੋ ਤੇਰੇ ਬਰਾਬਰ ਦਾ ਹੋਵੇ? ਤੂੰ ਵੱਡਿਆਂ ਤੋਂ ਵੱਡਾ ਹੈਂ ।
Mind, wealth and the breath of life belong to You alone, Lord. The world is strung upon Your Thread. What praises can I give to You? You are the Greatest of the great.
ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥
ਹੇ ਪ੍ਰਭੂ! ਤੇਰਾ ਭੇਦ ਕੌਣ ਜਾਣ ਸਕਦਾ ਹੈ? ਹੇ ਅਲੱਖ! ਹੇ ਅਪਾਰ! ਹੇ ਪ੍ਰਕਾਸ਼ ਰੂਪ! ਤੇਰੀ ਸੱਤਾ (ਸਭ ਥਾਂ) ਇੱਕ-ਰਸ ਹੈ; ਤੂੰ ਸਾਰੇ ਜੀਆਂ ਦਾ ਆਸਰਾ ਹੈਂ ।
Who can know Your Mystery? O Unfathomable, Infinite, Divine Lord, Your Power is unstoppable. O God, You are the Support of all.
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
ਹੇ ਪ੍ਰਭੂ! (ਤੇਰਾ) ਭਗਤ ਸੇਵਕ (ਗੁਰੂ ਨਾਨਕ (ਤੇਰੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ (ਹੇ ਪ੍ਰਭੂ! ਤੈਂ) ਬ੍ਰਹਮ ਦੇ ਸਮਾਨ ਹੈ । (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ?
Your devotees are at Your Door, O God - they are just like You. How can servant Nanak describe them with only one tongue?
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਕੇ ਹਾਂ ।੪।
I am a sacrifice, a sacrifice, a sacrifice, a sacrifice, forever a sacrifice to them. ||4||