ਕਵਨੁ ਜੋਗੁ ਕਉਨੁ ਗ੍ਯਾਨੁ ਧ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥
ਕਿਹੜਾ ਜੋਗ (ਦਾ ਸਾਧਨ) ਕਰੀਏ? ਕਿਹੜਾ ਗਿਆਨ (ਵਿਚਾਰੀਏ)? ਕਿਹੜਾ ਧਿਆਨ (ਧਰੀਏ)? ਉਹ ਕਿਹੜੀ ਜੁਗਤੀ ਵਰਤੀਏ ਜਿਸ ਕਰਕੇ ਅਕਾਲ ਪੁਰਖ ਦੇ ਗੁਣ ਗਾ ਸਕੀਏ?
What is the Yoga, what is the spiritual wisdom and meditation, and what is the way, to praise the Lord?
ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥
ਸਿੱਧ, ਸਾਧਿਕ ਅਤੇ ਤੇਤੀ ਕਰੋੜ ਦੇਵਤਿਆਂ ਪਾਸੋਂ (ਭੀ) ਅਕਾਲ ਪੁਰਖ ਦਾ ਮੁੱਲ ਰਤਾ ਭੀ ਨਹੀਂ ਪੈ ਸਕਿਆ ।
The Siddhas and seekers and the three hundred thirty million gods cannot find even a tiny bit of the Lord's Value.
ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥
ਬ੍ਰਹਮਾ ਅਤੇ ਹੋਰ ਦੇਵਤੇ (ਬ੍ਰਹਮਾ ਦੇ ਪੁੱਤ੍ਰ) ਸਨਕ ਆਦਿਕ ਅਤੇ ਸ਼ੇਸ਼ਨਾਗ ਅਕਾਲ ਪੁਰਖ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕੇ ।
Neither Brahma, nor Sanak, nor the thousand-headed serpent king can find the limits of His Glorious Virtues.
ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥
ਸਮਝ ਤੋਂ ਉੱਚਾ ਹੈ, ਉਸ ਦੀ ਗਤਿ ਪਾਈ ਨਹੀਂ ਜਾ ਸਕਦੀ, ਸਾਰੇ ਥਾਈਂ ਵਿਆਪਕ ਹੈ ਤੇ ਸਭ ਵਿਚ ਰਮਿਆ ਹੋਇਆ ਹੈ ।
The Inapprehensible Lord cannot be apprehended. He is pervading and permeating amongst all.
ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥
ਦਇਆਲ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦਿੱਤੀ ਹੈ, ਉਹ ਮਨੁੱਖ ਉਸ ਦੀ ਭਗਤੀ ਵਿਚ ਜੁੜ ਗਏ ਹਨ ।
Those whom God has mercifully freed from their nooses - those humble beings are attached to His devotional worship.
ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
ਹਰੀ ਦੇ ਰੂਪ ਗੁਰੂ ਨਾਨਕ ਜਿਨ੍ਹਾਂ ਨੇ ਪਰਸਿਆ ਹੈ, ਉਹ ਜੀਵ ਲੋਕ ਪਰਲੋਕ ਵਿਚ ਮਾਇਆ ਦੇ ਬੰਧਨਾਂ ਤੋਂ ਬਚੇ ਹੋਏ ਹਨ ।੮।
Those who meet with the Lord through Guru Nanak are liberated forever, here and hereafter. ||8||