ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥
ਮਨ ਨੂੰ ਮੋਹ ਲੈਣ ਵਾਲੇ ਹਰੀ ਦੀ ਸਿਫ਼ਤਿ-ਸਾਲਾਹ ਕਰਨੀ ਤੇ ਉਸ ਦੀ ਸਰਨੀ ਪੈਣਾ—(ਜੀਵਾਂ ਦੇ) ਪਾਪਾਂ ਦੇ ਨਾਸ ਕਰਨ ਲਈ ਇਹ ਸਮਰੱਥ ਹਨ ।
The Praises of the Creator, the Enticer of the mind, are potent to destroy sins.
ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥
ਹਰੀ (ਜੀਆਂ ਨੂੰ ਸੰਸਾਰ-ਸਾਗਰ ਤੋਂ) ਤਾਰਨ ਲਈ ਜਹਾਜ਼ ਹੈ ਅਤੇ (ਭਗਤ ਜਨਾਂ ਦੀਆਂ ਅਨੇਕਾਂ ਕੁਲਾਂ ਨੂੰ ਪਾਰ ਉਤਾਰਨ ਲਈ ਪੂਰਨ ਤੌਰ ਤੇ ਸਮਰੱਥ ਹੈ ।
The All-powerful Lord is the boat, to carry us across; He saves all our generations.
ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥
ਹੇ (ਮੇਰੇ) ਗ਼ਾਫਲ ਮਨ! (ਰਾਮ ਨੂੰ) ਸਿਮਰ, ਸਾਧ ਸੰਗਤ ਨਾਲ ਸਾਂਝ ਪਾ, ਭਰਮ-ਰੂਪ ਹਨੇਰੇ ਦਾ ਮੁੱਠਿਆ ਹੋਇਆ (ਤੂੰ) ਕਿੱਧਰ ਭਟਕਦਾ ਫਿਰਦਾ ਹੈਂ?
O my unconscious mind, contemplate and remember Him in the Sat Sangat, the True Congregation. Why are you wandering around, enticed by the darkness of doubt?
ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥
ਮਹੂਰਤ ਮਾਤ੍ਰ, ਘੜੀ ਭਰ, ਚਸਾ ਮਾਤ੍ਰ ਜਾਂ ਪਲ ਭਰ ਹੀ ਰਾਮ ਦਾ ਸਿਮਰਨ ਕਰ, ਜੀਭ ਨਾਲ ਰਾਮ ਦਾ ਨਾਮ ਸਿਮਰ ।
Remember Him in meditation, for an hour, for a moment, even for an instant. Chant the Name of the Lord with your tongue.
ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥
ਧੰਧਾ ਸਦਾ ਨਾਲ ਨਿਭਣ ਵਾਲਾ ਨਹੀਂ ਹੈ, ਥੋੜੇ ਜਿਹੇ ਸੁਖ (ਜੀਵ ਨੂੰ) ਫਸਾਵਣ ਦਾ ਕਾਰਨ ਹਨ; (ਇਹਨਾਂ ਦੀ ਖ਼ਾਤਰ) ਕਿੱਥੇ ਕ੍ਰੋੜਾਂ ਜਨਮਾਂ ਤਾਈਂ (ਤੂੰ) ਦੁਖਾਂ ਵਿਚ ਭਟਕਦਾ ਫਿਰੇਂਗਾ?
You are bound to worthless deeds and shallow pleasures; why do you spend millions of lifetimes wandering in such pain?
ਸਿਖ੍ਯਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
ਹੇ ਨਾਨਕ! ਸੰਤਾਂ ਦਾ ਉਪਦੇਸ਼ ਲੈ ਕੇ ਨਾਮ ਸਿਮਰ, ਤੇ ਰਾਮ ਦੇ ਰੰਗ ਵਿਚ (ਮਗਨ ਹੋ ਕੇ) ਆਪਣੇ ਅੰਦਰ ਹੀ ਆਨੰਦ ਲੈ ।੨।
Chant and vibrate the Name of the Lord, O Nanak, through the Teachings of the Saints. Meditate on the Lord with love in your soul. ||2||