ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
ਹੇ ਮਾਇਆ ਵਿਚ ਮੱਤੇ ਹੋਏ (ਜੀਵ!) ਇਹ ਸਰੀਰ, ਇਹ ਘਰ, (ਮਾਇਆ ਦੇ) ਇਹ ਪਿਆਰ, ਕੋਈ ਸਦਾ ਰਹਿਣ ਵਾਲੇ ਨਹੀਂ ਹਨ; ਕਦ ਤਾਈਂ (ਤੂੰ ਇਹਨਾਂ ਦਾ) ਹੰਕਾਰ ਕਰੇਂਗਾ?
Neither body, nor house, nor love last forever. You are intoxicated with Maya; how long will you be proud of them?
 
ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥
ਇਹ (ਰਾਜਸੀ) ਛਤਰ, ਇਹ ਹੁਕਮ-ਨਾਮੇ, ਇਹ ਚਉਰ ਅਤੇ ਇਹ ਚਉਰ-ਬਰਦਾਰ, ਸਭ ਨਾਸ ਹੋ ਜਾਣਗੇ । ਪਰ ਹਿਰਦੇ ਵਿਚ ਤੰੂ ਵਿਚਾਰਦਾ ਨਹੀਂ ਹੈਂ ।
Neither crown, nor canopy, nor servants last forever. You do not consider in your heart that your life is passing away.
 
ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
ਰਥ, ਘੋੜੇ, ਹਾਥੀ, ਤਖ਼ਤ, (ਇਹਨਾਂ ਵਿਚੋਂ ਕੋਈ ਭੀ ਨਾਲ) ਨਹੀਂ (ਨਿਭਣਾ), ਇਹਨਾਂ ਨੂੰ ਇਕ ਖਿਨ ਵਿਚ ਛੱਡ ਕੇ ਨੰਗਾ (ਹੀ ਇਥੋਂ) ਤੁਰ ਜਾਹਿਂਗਾ ।
Neither chariots, nor horses, nor elephants or royal thrones shall last forever. In an instant, you will have to leave them, and depart naked.
 
ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
ਅੱਖਾਂ ਨਾਲ ਵੇਖ, ਨਾਹ ਸੂਰਮੇ, ਨਾਹ ਜੋਧੇ, ਨਾਹ ਮੀਰ, ਨਾਹ ਸਿਰਦਾਰ, ਕੋਈ ਭੀ ਸਾਥੀ ਨਹੀਂ (ਬਣਨੇ) ।
Neither warrior, nor hero, nor king or ruler last forever; see this with your eyes.
 
ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
ਇਹਨਾਂ ਕਿਲ੍ਹਿਆਂ, (ਮਾਇਆ ਦੇ) ਆਸਰਿਆਂ ਤੇ ਖ਼ਜ਼ਾਨਿਆਂ ਨਾਲ (ਅੰਤ ਵੇਲੇ) ਛੁਟਕਾਰਾ ਨਹੀਂ (ਹੋ ਸਕੇਗਾ) । (ਤੂੰ) ਪਾਪ ਕਰ ਕਰ ਕੇ ਦੋਵੇਂ ਹੱਥ ਝਾੜਦਾ ਹੈਂ ।
Neither fortress, nor shelter, nor treasure will save you; doing evil deeds, you shall depart empty-handed.
 
ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
ਇਹ ਮਿੱਤ੍ਰ, ਪੁੱਤ੍ਰ, ਇਸਤ੍ਰੀ, ਸੱਜਣ ਤੇ ਸਾਥੀ (ਅੰਤ ਵੇਲੇ) ਸਾਥ ਛੱਡ ਦੇਣਗੇ, ਜਿਵੇਂ (ਹਨੇਰੇ ਵਿਚ) ਰੁੱਖ ਦੀ ਛਾਂ(ਉਸ ਦਾ ਸਾਥ ਛੱਡ ਦੇਂਦੀ ਹੈ ।)
Friends, children, spouses and friends - none of them last forever; they change like the shade of a tree.
 
ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥
ਦੀਨਾਂ ਉੱਤੇ ਦਇਆ ਕਰਨ ਵਾਲੇ, ਸਭ ਥਾਈਂ ਵਿਆਪਕ, ਬੇਅੰਤ ਤੇ ਅਪਾਰ ਹਰੀ ਨੂੰ ਹਰ ਵੇਲੇ ਯਾਦ ਕਰ,
God is the Perfect Primal Being, Merciful to the meek; each and every instant, meditate in remembrance on Him, the Inaccessible and Infinite.
 
ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
ਹੇ ਮਾਇਆ ਦੇ ਪਤੀ! ਹੇ ਨਾਥ! ਹੇ ਭਗਵੰਤ! ਨਾਨਕ ਦਾਸ ਨੂੰ ਕਿਰਪਾ ਕਰ ਕੇ ਤਾਰ ਲਵੋ, ਜੋ ਤੇਰੀ ਸਰਨ ਆਇਆ ਹੈ ।੫।
O Great Lord and Master, servant Nanak seeks Your Sanctuary; please shower him with Your Mercy, and carry him across. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by