ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
ਬ੍ਰਹਮਾ ਵਰਗੇ, ਸ਼ਿਵ ਜੀ ਅਤੇ ਵੱਡੇ ਵੱਡੇ ਮੁਨੀ ਵੇਦਾਂ ਦੁਆਰਾ ਪਰਮਾਤਮਾ ਦੇ ਗੁਣ ਪ੍ਰੇਮ ਨਾਲ ਗਾਉਂਦੇ ਹਨ ।
Brahma, Shiva, the Vedas and the silent sages sing the Glorious Praises of their Lord and Master with love and delight.
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
ਇੰਦ੍ਰ, ਵੱਡੇ ਵੱਡੇ ਮੁਨੀ ਤੇ ਗੋਰਖ (ਆਦਿਕ) ਕਦੇ ਧਰਤੀ ਤੇ ਆਉਂਦੇ ਹਨ ਕਦੇ ਆਕਾਸ਼ ਵਲ ਦੌੜਦੇ ਫਿਰਦੇ ਹਨ, (ਅਤੇ ਪਰਮਾਤਮਾ ਨੂੰ ਸਭ ਥਾਈਂ) ਖੋਜ ਰਹੇ ਹਨ ।
Indra, Vishnu and Gorakh, who come to earth and then go to heaven again, seek the Lord.
ਸਿਧ ਮਨੁਖ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
ਸਿੱਧ, ਮਨੁੱਖ, ਦੇਵਤੇ ਤੇ ਦੈਂਤ, ਕਿਸੇ ਨੇ ਭੀ ਉਸ (ਪ੍ਰਭੂ) ਦਾ ਰਤਾ ਭਰ ਭੇਦ ਨਹੀਂ ਪਾਇਆ ।
The Siddhas, human beings, gods and demons cannot find even a tiny bit of His Mystery.
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
ਪਰ, ਹਰੀ ਦੇ ਦਾਸ ਪਿਆਰੇ ਪ੍ਰਭੂ ਦੀ ਪ੍ਰੀਤਿ ਦੁਆਰਾ ਤੇ ਪ੍ਰੇਮ-ਰਸ ਵਾਲੀ ਭਗਤੀ ਦੁਆਰਾ ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦੇ ਹਨ ।
The Lord's humble servants are imbued with love and affection for God their Beloved; in the delight of devotional worship, they are absorbed in the Blessed Vision of His Darshan.
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
ਉਸ ਪ੍ਰਭੂ ਨੂੰ ਛੱਡ ਕੇ ਹੋਰਨਾਂ ਤੋਂ ਮੰਗਦੇ ਹਨ (ਮੰਗਦਿਆਂ ਮੰਗਦਿਆਂ ਉਹਨਾਂ ਦੇ) ਮੂੰਹ, ਦੰਦ ਤੇ ਜੀਭ—ਇਹ ਸਾਰੇ ਹੀ ਘਸ ਜਾਂਦੇ ਹਨ ।
But those who forsake Him, and beg from another, shall see their mouths, teeth and tongues wear away.
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥
ਹੇ ਮੂਰਖ ਮਨ! ਸੁਖਾਂ ਦੇ ਦੇਣ ਵਾਲੇ (ਪ੍ਰਭੂ) ਨੂੰ ਯਾਦ ਕਰ, ਤੈਨੂੰ (ਪ੍ਰਭੂ ਦਾ) ਦਾਸ ਨਾਨਕ ਸਮਝਾ ਰਿਹਾ ਹੈ ।੭।
O my foolish mind, meditate in remembrance on the Lord, the Giver of peace. Slave Nanak imparts these teachings. ||7||