ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥
(ਹੇ ਭਾਈ!) ਭੁਲੇਖੇ ਤੇ ਮੋਹ ਦੇ ਕਾਰਨ (ਜਿਸ ਮਾਇਆ ਦੇ) ਹਨੇਰੇ ਖੂਹ ਵਿਚ ਤੂੰ ਪਿਆ ਹੋਇਆ ਹੈਂ, (ਉਹ) ਮਾਇਆ ਕਈ ਰੰਗਾਂ ਦੇ ਕੌਤਕ ਕਰਦੀ ਹੈ ।
The pleasures of Maya shall fade away. In doubt, the mortal falls into the deep dark pit of emotional attachment.
ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥
(ਤੈਨੂੰ) ਇਤਨਾ ਅਹੰਕਾਰ ਹੈ ਕਿ ਅਸਮਾਨ ਤਾਈਂ ਨਹੀਂ (ਤੂੰ) ਮਿਉਂਦਾ । ਢਿੱਡ ਵਿਸ਼ਟਾ, ਹੱਡੀਆਂ ਤੇ ਕੀੜਿਆਂ ਨਾਲ ਭਰਿਆ ਹੋਇਆ ਹੈ ।
He is so proud, even the sky cannot contain him. His belly is filled with manure, bones and worms.
ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥
ਤੂੰ ਮਾਇਆ ਦੀ ਖ਼ਾਤਰ ਦਸੀਂ ਪਾਸੀਂ ਦੌੜਦਾ ਹੈਂ, ਪਰਾਇਆ ਧਨ ਖੋਂਹਦਾ ਹੈਂ, ਤੈਨੂੰ ਅਗਿਆਨ ਨੇ ਠੱਗ ਲਿਆ ਹੈ ।
He runs around in the ten directions, for the sake of the great poison of corruption. He steals the wealth of others, and in the end, he is destroyed by his own ignorance.
ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥
(ਤੇਰੀ) ਜੁਆਨੀ ਬੀਤ ਗਈ ਹੈ; ਬੁਢੇਪੇ-ਰੂਪ ਰੋਗ ਨੇ (ਤੈਨੂੰ) ਆ ਘੇਰਿਆ ਹੈ; (ਤੂੰ ਅਜੇਹੀ) ਮੌਤੇ ਮੁਇਆ ਹੈਂ (ਜਿੱਥੇ) ਤੈਨੂੰ ਜਮਦੂਤਾਂ ਦਾ ਡੰਨ ਭਰਨਾ ਪਏਗਾ ।
His youth passes away, the illnesses of old age seize him, and the Messenger of Death punishes him; such is the death he dies.
ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥
ਤੂੰ ਅਨੇਕਾਂ ਜੂਨਾਂ ਦੇ ਕਸ਼ਟ ਤੇ ਨਰਕ ਭੋਗਦਾ ਹੈਂ, ਜਮਾਂ ਦੀ ਤਾੜਨਾ ਦੇ ਦੁੱਖਾਂ ਦੇ ਟੋਏ ਵਿਚ ਗਲ ਰਿਹਾ ਹੈਂ ।
He suffers the agony of hell in countless incarnations; he rots away in the pit of pain and condemnation.
ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
ਹੇ ਨਾਨਕ! ਉਹ ਮਨੁੱਖ ਪ੍ਰੇਮ-ਭਗਤੀ ਦੀ ਬਰਕਤਿ ਨਾਲ ਪਾਰ ਲੰਘ ਗਏ ਹਨ, ਜਿਨ੍ਹਾਂ ਨੂੰ (ਹਰੀ ਨੇ) ਮਿਹਰ ਕਰ ਕੇ ਆਪ ਸੰਤ ਬਣਾ ਲਿਆ ਹੈ ।੮।
O Nanak, those whom the Saint mercifully takes as his own, are carried across by their loving devotional worship. ||8||