ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥
ਸਾਡੀ ਆਸ ਪੂਰੀ ਹੋ ਗਈ ਹੈ, ਸਾਰੇ ਗੁਣ ਤੇ ਸਾਰੇ ਮਨੋਰਥਾਂ ਦੇ ਫਲ ਪ੍ਰਾਪਤ ਹੋ ਗਏ ਹਨ ।
All virtues are obtained, all fruits and rewards, and the desires of the mind; my hopes have been totally fulfilled.
ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥
ਪਰਾਏ ਦੁੱਖ ਦੂਰ ਕਰਨ ਲਈ (ਇਹ ਨਾਮ) ਅਉਖਧੀ ਰੂਪ ਹੈ, ਮੰਤ੍ਰ-ਰੂਪ ਹੈ, ਨਾਮ ਸਾਰੇ ਰੋਗਾਂ ਦੇ ਨਾਸ ਕਰਨ ਵਾਲਾ ਹੈ ਤੇ ਗੁਣ ਪੈਦਾ ਕਰਨ ਵਾਲਾ ਹੈ ।
The Medicine, the Mantra, the Magic Charm, will cure all illnesses and totally take away all pain.
ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥
ਹਰੀ-ਨਾਮ ਨੂੰ ਸਿਮਰਿਆਂ ਕਾਮ, ਕੋ੍ਰਧ, ਅਹੰਕਾਰ, ਈਰਖਾ ਤੇ ਤ੍ਰਿਸ਼ਨਾ—ਇਹ ਸਭ ਨਾਸ ਹੋ ਜਾਂਦੇ ਹਨ ।
Lust, anger, egotism, jealousy and desire are eliminated by chanting the Name of the Lord.
ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥
(ਤੀਰਥਾਂ ਦੇ) ਇਸ਼ਨਾਨ ਕਰਨੇ, (ਓਥੇ) ਦਾਨ ਕਰਨੇ, ਤਪ ਸਾਧਣੇ ਤੇ ਸਰੀਰਕ ਸੁੱਚ ਦੇ ਕਰਮ—(ਇਹਨਾਂ ਸਭਨਾਂ ਦੀ ਥਾਂ) ਅਸਾਂ ਪ੍ਰਭੂ ਦੇ ਚਰਨ ਹਿਰਦੇ ਵਿਚ ਧਾਰ ਲਏ ਹਨ ।
The merits of cleansing baths, charity, penance, purity and good deeds, are obtained by enshrining the Lotus Feet of God within the heart.
ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥
ਹਰੀ ਸਾਡਾ ਸੱਜਣ ਹੈ, ਮਿੱਤ੍ਰ ਹੈ, ਸਖਾ ਤੇ ਸੰਬੰਧੀ ਹੈ; ਸਾਡੀ ਜ਼ਿੰਦਗੀ ਦਾ ਆਸਰਾ ਹੈ ਤੇ ਪ੍ਰਾਣਾਂ ਦਾ ਆਧਾਰ ਹੈ ।
The Lord is my Friend, my Very Best Friend, Companion and Relative. God is the Sustenance of the soul, the Support of the breath of life.
ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥
ਅਸਾਂ ਸਮਰੱਥ ਮਾਲਕ ਦੀ ਓਟ ਪਕੜੀ ਹੈ, ਨਾਨਕ (ਉਸ ਦਾ) ਦਾਸ ਉਸ ਤੋਂ ਸਦਾ ਸਦਕੇ ਹੈ ।੯।
I have grasped the Shelter and Support of my All-powerful Lord and Master; slave Nanak is forever a sacrifice to Him. ||9||