ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥
ਹਰੀ ਦੇ ਚਰਨ ਕਮਲਾਂ ਨਾਲ ਜੁੜ ਕੇ ਪ੍ਰੇਮ ਦਾ ਸੁਆਦ (ਚੱਖਿਆ ਹੈ, ਉਹ) ਸ਼ਸਤ੍ਰਾਂ ਨਾਲ ਵੱਢਿਆ ਨਹੀਂ ਜਾ ਸਕਦਾ ।
Weapons cannot cut that person who delights in the love of the Lord's Lotus Feet.
ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥
(ਜਿਸ ਦਾ) ਮਨ (ਹਰੀ ਦੇ) ਦਰਸ਼ਨ ਦੇ ਰਾਹ ਵਿੱਚ ਵਿੱਝ ਗਿਆ ਹੈ, ਉਹ ਰੱਸੀ ਨਾਲ (ਕਿਸੇ ਹੋਰ ਪਾਸੇ) ਬੰਨ੍ਹਿਆ ਨਹੀਂ ਜਾ ਸਕਦਾ ।
Ropes cannot bind that person whose mind is pierced through by the Vision of the Lord's Way.
ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥
ਸੰਤ ਜਨਾਂ ਦੀ ਚਰਨ ਧੂੜ ਵਿਚ ਲੱਗ ਰਿਹਾ ਹੈ, (ਉਸ ਨੂੰ) ਅੱਗ ਸਾੜ ਨਹੀਂ ਸਕਦੀ;
Fire cannot burn that person who is attached to the dust of the feet of the Lord's humble servant.
ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥
ਪੈਰ ਰੱਬ ਦੇ ਰਾਹ ਵਲ ਤੁਰਦੇ ਹਨ, ਉਸ ਨੂੰ ਪਾਣੀ ਡੋਬ ਨਹੀਂ ਸਕਦਾ ।
Water cannot drown that person whose feet walk on the Lord's Path.
ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥
ਹੇ ਨਾਨਕ! (ਉਸ ਮਨੁੱਖ ਦੇ) ਰੋਗ, ਦੋਖ, ਪਾਪ ਅਤੇ ਮੋਹ—ਇਹ ਸਾਰੇ ਹੀ ਹਰੀ ਦੇ ਨਾਮ-ਰੂਪੀ ਤੀਰ ਨਾਲ ਕੱਟੇ ਜਾਂਦੇ ਹਨ ।੧।੧੦।
O Nanak, diseases, faults, sinful mistakes and emotional attachment are pierced by the Arrow of the Name. ||1||10||