ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥
ਜੋ ਗੁਰੂ ਨਾਨਕ ਹਰੀ ਦੇ ਰਸ ਵਿਚ ਭਿੱਜਾ ਹੋਇਆ ਹੈ, ਜੋ ਗੁਰੂ ਨਾਨਕ ਹਰ ਪ੍ਰਕਾਰ ਦੀ ਸੱਤਿਆ ਵਾਲਾ ਹੈ, ਉਸ ਨੂੰ ਜਨਕ ਆਦਿਕ ਵੱਡੇ ਵੱਡੇ ਜੋਗੀਆਂ ਸਮੇਤ ਗਾਉਂਦੇ ਹਨ ।
King Janak and the great Yogic heroes of the Lord's Way, sing the Praises of the All-powerful Primal Being, filled with the sublime essence of the Lord.
ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥
ਜਿਸ ਗੁਰੂ ਨਾਨਕ ਨੂੰ ਮਾਇਆ ਨਹੀਂ ਛਲ ਸਕੀ, ਉਸ ਨੂੰ ਰਿਸ਼ੀ ਗਾਉਂਦੇ ਹਨ, ਸਨਕ ਆਦਿਕ ਸਾਧ ਤੇ ਸਿੱਧ ਆਦਿਕ ਗਾਉਂਦੇ ਹਨ ।
Sanak and Brahma's sons, the Saadhus and Siddhas, the silent sages and humble servants of the Lord sing the Praises of Guru Nanak, who cannot be deceived by the great deceiver.
ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥
ਜਿਸ ਗੁਰੂ ਨਾਨਕ ਨੇ ਭਗਤੀ ਵਾਲੇ ਭਾਵ ਦੁਆਰਾ (ਹਰੀ ਦੇ ਮਿਲਾਪ ਦਾ) ਆਨੰਦ ਜਾਣਿਆ ਹੈ, ਉਸ ਦੇ ਗੁਣਾਂ ਨੂੰ ਧੋਮੁ ਰਿਸ਼ੀ ਗਾਂਦਾ ਹੈ, ਧ੍ਰੂ ਭਗਤ ਗਾਂਦਾ ਹੈ ।
Dhoma the seer and Dhroo, whose realm is unmoving, sing the Glorious Praises of Guru Nanak, who knows the ecstasy of loving devotional worship.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥
ਕਲੵ ਕਵੀ (ਆਖਦਾ ਹੈ)—‘ਮੈਂ ਉਸ ਗੁਰੂ ਨਾਨਕ ਦੇ ਸੋਹਣੇ ਗੁਣ ਗਾਉਂਦਾ ਹਾਂ ਜਿਸ ਨੇ ਰਾਜ ਤੇ ਜੋਗ ਮਾਣਿਆ ਹੈ’ ।੩।
KAL the poet sings the Sublime Praises of Guru Nanak, who enjoys mastery of Raja Yoga. ||3||