ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥
ਗੁਣ ਰਵਿਦਾਸ ਭਗਤ ਗਾ ਰਿਹਾ ਹੈ, ਜੈਦੇਵ ਤੇ ਤ੍ਰਿਲੋਚਨ ਗਾ ਰਹੇ ਹਨ,
His Glorious Praises are sung by the devotees Ravi Daas, Jai Dayv and Trilochan.
ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥
ਭਗਤ ਨਾਮਦੇਵ ਤੇ ਕਬੀਰ ਗਾ ਰਹੇ ਹਨ; (ਜੋ) ਅਕਾਲ ਪੁਰਖ ਨੂੰ ਆਪਣੇ ਨੇਤ੍ਰਾਂ ਨਾਲ ਸਭ ਥਾਈਂ ਵੇਖ ਰਿਹਾ ਹੈ ।
The devotees Naam Dayv and Kabeer praise Him continually, knowing Him to be even-eyed.
ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥
ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਮਿਲਾਪ ਦੇ ਸੁਆਦ ਨੂੰ ਮਾਣਦਾ ਹੈ,(ਉਸ ਦੇ) ਗੁਣਾਂ ਨੂੰ ਬੇਣੀ ਭਗਤ ਗਾ ਰਿਹਾ ਹੈ ।
The devotee Baynee sings His Praises; He intuitively enjoys the ecstasy of the soul.
ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥
ਗੁਰੂ ਦੇ ਗਿਆਨ ਦੀ ਬਰਕਤਿ ਨਾਲ ਅਕਾਲ ਪੁਰਖ ਵਿਚ ਸੁਰਤੀ ਜੋੜ ਕੇ ਉਸ ਤੋਂ ਬਿਨਾਂ ਕਿਸੇ ਹੋਰ ਨੂੰ ਨਹੀਂ ਜਾਣਦਾ,
He is the Master of Yoga and meditation, and the spiritual wisdom of the Guru; He knows none other except God.
ਸੁਖਦੇਉ ਪਰੀਖ੍ਯਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥
ਸੁਖਦੇਵ ਰਿਸ਼ੀ (ਗੁਰੂ ਨਾਨਕ ਦੇ ਗੁਣ) ਗਾ ਰਿਹਾ ਹੈ ਤੇ (ਰਾਜਾ) ਪਰੀਖਤ (ਭੀ ਗੁਰੂ ਨਾਨਕ ਦੇ) ਗੁਣਾਂ ਨੂੰ ਗਾ ਰਿਹਾ ਹੈ ।
Sukh Dayv and Preekhyat sing His Praises, and Gautam the rishi sings His Praise.
ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥
ਗੋਤਮ ਰਿਸ਼ੀ ਨੇ (ਭੀ ਗੁਰੂ ਨਾਨਕ ਦਾ ਹੀ) ਜਸ ਗਾਂਵਿਆ ਹੈ । ਹੇ ਕਲੵ ਕਵੀ! ਗੁਰੂ ਨਾਨਕ (ਦੇਵ ਜੀ) ਦੀ ਸੋਹਣੀ ਸੋਭਾ ਨਿੱਤ ਨਵੀਂ ਹੈ ਤੇ ਜਗਤ ਵਿਚ ਆਪਣਾ ਪ੍ਰਭਾਵ ਪਾ ਰਹੀ ਹੈ ।੮।
Says KAL the poet, the ever-fresh praises of Guru Nanak are spread throughout the world. ||8||