ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥
ਪਾਤਾਲ ਵਿਚ ਭੀ (ਸ਼ੇਸ਼-) ਨਾਗ ਆਦਿਕ ਹੋਰ ਸਰਪ-ਭਗਤ (ਗੁਰੂ ਨਾਨਕ ਦੇ) ਗੁਣ ਗਾ ਰਹੇ ਹਨ ।
In the nether worlds, His Praises are sung by the devotees like Shaysh-naag in serpent form.
ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥
Shiva, the Yogis and the wandering hermits sing His Praises forever.
ਗੁਣ ਗਾਵੈ ਮੁਨਿ ਬ੍ਯਾਸੁ ਜਿਨਿ ਬੇਦ ਬ੍ਯਾਕਰਣ ਬੀਚਾਰਿਅ ॥
ਜਿਸ (ਵਿਆਸ ਮੁਨੀ) ਨੇ ਸਾਰੇ ਵੇਦਾਂ ਨੂੰ ਵਿਆਕਰਣਾਂ ਦੁਆਰਾ ਵਿਚਾਰਿਆ ਹੈ, ਉਹ (ਗੁਰੂ ਨਾਨਕ ਦੇ) ਗੁਣ ਗਾ ਰਿਹਾ ਹੈ ।
Vyaas the silent sage, who studied the Vedas and its grammar, sings His Praise.
ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥
ਜਿਸ (ਬ੍ਰਹਮਾ) ਨੇ ਅਕਾਲ ਪੁਰਖ ਦੇ ਹੁਕਮ ਵਿਚ ਸਾਰੀ ਸ੍ਰਿਸ਼ਟੀ ਰਚੀ ਹੈ, ਉਹ (ਗੁਰੂ ਨਾਨਕ ਦੇ) ਗੁਣ ਉਚਾਰ ਰਿਹਾ ਹੈ ।
His Praises are sung by Brahma, who created the entire universe by God's Command.
ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥
ਜਿਸ ਗੁਰੂ ਨਾਨਕ ਨੇ ਸਾਰੀ ਦੁਨੀਆ ਵਿਚ ਹਾਜ਼ਰ-ਨਾਜ਼ਰ ਅਕਾਲ ਪੁਰਖ ਨੂੰ ਸਰਗੁਣ ਤੇ ਨਿਰਗੁਣ ਰੂਪਾਂ ਵਿਚ ਇੱਕੋ ਜਿਹਾ ਪਛਾਣਿਆ ਹੈ,
God fills the galaxies and realms of the universe; He is known to be the same, manifest and unmanifest.
ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥
ਜਿਸ ਗੁਰੂ ਨਾਨਕ ਨੇ ਅਡੋਲ ਅਵਸਥਾ ਨੂੰ ਤੇ ਅਕਾਲ ਪੁਰਖ ਦੇ ਮਿਲਾਪ ਨੂੰ ਮਾਣਿਆ ਹੈ,ਹੇ ਕਲੵ! ਉਸ ਗੁਰੂ ਨਾਨਕ ਦੇ ਸੋਹਣੇ ਗੁਣਾਂ ਨੂੰ ਯਾਦ ਕਰ ।੯।
KAL chants the Sublime Praises of Guru Nanak, who enjoys mastery of Yoga. ||9||