ਸਵਈਏ ਮਹਲੇ ਦੂਜੇ ਕੇ ੨
Swaiyas In Praise Of The Second Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
ਧੰਨ ਹੈ ਉਹ ਕਰਤਾਰ ਸਰਬ-ਵਿਆਪਕ ਹਰੀ, ਜੋ ਇਸ ਸ੍ਰਿਸ਼ਟੀ ਦਾ ਮੂਲ ਕਾਰਨ ਹੈ, ਸਿਰਜਣ ਵਾਲਾ ਹੈ ਤੇ ਸਮਰੱਥਾ ਵਾਲਾ ਹੈ ।
Blessed is the Primal Lord God, the Creator, the All-powerful Cause of causes.
 
ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥
ਧੰਨ ਹੈ ਸਤਿਗੁਰੂ ਨਾਨਕ, ਜਿਸ ਨੇ (ਹੇ ਗੁਰੂ ਅੰਗਦ!) ਤੇਰੇ ਮੱਥੇ ਉੱਤੇ (ਆਪਣਾ) ਹੱਥ ਰੱਖਿਆ ਹੈ ।
Blessed is the True Guru Nanak, who placed His hand upon Your forehead.
 
ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥
ਤਦੋਂ ਸਹਿਜੇ ਹੀ (ਗੁਰੂ ਨਾਨਕ ਨੇ ਤੇਰੇ) ਮੱਥੇ ਉੱਤੇ ਹੱਥ ਰੱਖਿਆ । (ਤੇਰੇ ਹਿਰਦੇ ਵਿਚ) ਨਾਮ-ਅੰਮ੍ਰਿਤ ਛਹਬਰ ਲਾ ਕੇ ਵੱਸ ਪਿਆ, ਜਿਸ ਦੀ ਬਰਕਤਿ ਨਾਲ ਦੇਵਤੇ, ਮਨੁੱਖ, ਗਣ ਤੇ ਰਿਸ਼ੀ ਮੁਨੀ ਪ੍ਰਤੱਖ ਤੌਰ ਤੇ ਭਿੱਜ ਗਏ ।
When He placed His hand upon Your forehead, then the celestial nectar began to rain down in torrents; the gods and human beings, heavenly heralds and sages were drenched in its fragrance.
 
ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥
ਤੂੰ ਦੁਖਦਾਈ ਕਾਲ ਨੂੰ ਆਪਣਾ ਬਲ ਵਿਖਾ ਕੇ ਨਾਸ ਕਰ ਦਿੱਤਾ, ਆਪਣੇ ਮਨ ਨੂੰ ਭਟਕਣ ਤੋਂ ਰੋਕ ਲਿਆ, ਤੇ ਕਾਮਾਦਿਕ ਪੰਜਾਂ ਨੂੰ ਹੀ ਇੱਕ ਥਾਂ ਇਕੱਠਾ ਕਰ ਕੇ ਕਾਬੂ ਕਰ ਲਿਆ ।
You challenged and subdued the cruel demon of death; You restrained Your wandering mind; You overpowered the five demons and You keep them in one home.
 
ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥
ਗੁਰੂ (ਨਾਨਕ) ਦੇ ਦਰ ਤੇ ਪੈ ਕੇ ਤੂੰ ਜਗਤ ਨੂੰ ਜਿੱਤ ਲਿਆ ਹੈ, ਤੂੰ ਸਮਤਾ ਦੀ ਬਾਜ਼ੀ ਖੇਲ ਰਿਹਾ ਹੈਂ; ਨਿਰੰਕਾਰ ਵਿਚ ਲਿਵ ਰੱਖਣ ਕਰ ਕੇ ਤੇਰੀ ਬ੍ਰਿਤੀ ਦਾ ਪ੍ਰਵਾਹ ਪੂਰਨ ਖਿੜਾਉ ਦੀ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
Through the Guru's Door, the Gurdwara, You have conquered the world; You play the game even-handedly. You keep the flow of your love steady for the Formless Lord.
 
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
ਹੇ ਕਲਸਹਾਰ! ਆਖ—“ਹਰੀ-ਰੂਪ ਜਗਤ ਦੇ ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਭਾਵ, ਗੁਰੂ ਨਾਨਕ ਦੀ ਚਰਨੀਂ ਲੱਗ ਕੇ) ਲਹਣੇ ਦੀ ਸੋਭਾ ਸਾਰੇ ਸੰਸਾਰ ਵਿਚ ਫੈਲ ਰਹੀ ਹੈ’’ ।੧।
O Kal Sahaar, chant the Praises of Lehnaa throughout the seven continents; He met with the Lord, and became Guru of the World. ||1||
 
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗ੍ਯਾਨ ਜਾਹਿ ਦਰਸ ਦੁਆਰ ॥
ਜਿਸ (ਗੁਰੂ ਅੰਗਦ ਦੇਵ ਜੀ) ਦੀ ਦ੍ਰਿਸ਼ਟੀ ਅੰਮ੍ਰਿਤ ਵਸਾਣ ਵਾਲੀ ਹੈ, (ਪਾਪਾਂ ਦੀ) ਕਾਲਖ ਪੁੱਟ ਕੇ ਦੂਰ ਕਰਨ ਦੇ ਸਮਰੱਥ ਹੈ, ਉਸ ਦੇ ਦਰ ਦਾ ਦਰਸ਼ਨ ਕਰਨ ਨਾਲ ਅਗਿਆਨ ਆਦਿਕ ਹਨੇਰੇ ਦੂਰ ਹੋ ਜਾਂਦੇ ਹਨ ।
The Stream of Ambrosial Nectar from His eyes washes away the slime and filth of sins; the sight of His door dispels the darkness of ignorance.
 
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥
ਜੋ ਮਨੁੱਖ (ਉਸ ਦੇ) ਸ੍ਰੇਸ਼ਟ ਸ਼ਬਦ ਨੂੰ ਜਪਦੇ ਹਨ, ਅਤੇ (ਇਹ) ਔਖੀ ਤੇ ਬਿਖੜੀ ਕਾਰ ਕਰਦੇ ਹਨ, ਉਹਨਾਂ ਨੂੰ ਸੰਸਾਰ-ਸਾਗਰ ਤੋਂ ਪਾਰ ਲੰਘਾ ਕੇ ਸਤਿਗੁਰੂ ਨੇ ਮੁਕਤ ਕਰ ਦਿੱਤਾ ਹੈ ।
Whoever accomplishes this most difficult task of contemplating the most sublime Word of the Shabad - those people cross over the terrifying world-ocean, and cast off their loads of sin.
 
ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥
ਸਤਸੰਗਤਿ ਵਿਚ ਸਹਜ ਅਵਸਥਾ ਨੂੰ ਪ੍ਰਾਪਤ ਕਰਦੇ ਹਨ, ਸਤਿਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ (ਉਹਨਾਂ ਦੇ ਮਨ) ਜਾਗ ਪੈਂਦੇ ਹਨ; ਉਹ ਸਦਾ ਨਿੰਮ੍ਰਤਾ ਤੇ ਪਰਮ ਪਿਆਰ ਵਿਚ (ਭਿੱਜੇ) ਰਹਿੰਦੇ ਹਨ ।
The Sat Sangat, the True Congregation, is celestial and sublime; whoever remains awake and aware, contemplating the Guru, embodies humility, and is imbued forever with the Supreme Love of the Lord.
 
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
ਹੇ ਕਲਸਹਾਰ! ਆਖ—“ਮੁਰਾਰੀ ਦੇ ਰੂਪ ਜਗਤ-ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਐਸੇ ਗੁਰੂ ਅੰਗਦ) ਲਹਣੇ ਦੀ ਸੋਭਾ ਸਾਰੇ ਸੰਸਾਰ ਵਿਚ ਪਸਰ ਰਹੀ ਹੈ” ।੨।
O Kal Sahaar, chant the Praises of Lehnaa throughout the seven continents; He met with the Lord, and became Guru of the World. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by