ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥
ਤੂੰ ਤਾਂ (ਅਕਾਲ ਪੁਰਖ ਦੇ) ਅਪਾਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ, ਤੇਰੀ ਨਿਰਮਲ ਸੋਭਾ ਖਿੱਲਰੀ ਹੋਈ ਹੈ । ਤੂੰ ਸਾਧਿਕ ਸਿੱਧ ਅਤੇ ਸੰਤ ਜਨਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ ।
You hold tight to the Naam, the Name of the Infinite Lord; Your expanse is immaculate. You are the Support of the Siddhas and seekers, and the good and humble beings.
ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥
ਤੂੰ ਤਾਂ (ਨਿਰਲੇਪਤਾ ਵਿਚ) ਰਾਜਾ ਜਨਕ ਦਾ ਅਵਤਾਰ ਹੈਂ ,ਜਗਤ ਵਿਚ (ਤੇਰਾ) ਸ਼ਬਦ ਸ੍ਰੇਸ਼ਟ ਹੈ, ਤੂੰ ਜਗਤ ਵਿਚ ਇਉਂ ਨਿਰਲੇਪ ਰਹਿੰਦਾ ਹੈਂ; ਜਿਵੇਂ ਕੌਲ ਫੁੱਲ ਜਲ ਵਿਚ ।
You are the incarnation of King Janak; the contemplation of Your Shabad is sublime throughout the universe. You abide in the world like the lotus on the water.
ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥
ਤੂੰ ਕਲਪ ਰੁੱਖ ਹੈਂ, ਰੋਗਾਂ ਦੇ ਦੂਰ ਕਰਨ ਵਾਲਾ ਹੈਂ, ਸੰਸਾਰ ਦੇ ਦੁੱਖਾਂ ਨੂੰ ਨਿਵਿਰਤ ਕਰਨ ਵਾਲਾ ਹੈਂ । ਸਾਰੇ ਸੰਸਾਰੀ ਜੀਵ ਤੇਰੇ (ਚਰਨਾਂ) ਵਿਚ ਇੱਕ-ਰਸ ਲਿਵ ਲਾਈ ਬੈਠੇ ਹਨ ।
Like the Elyisan Tree, You cure all illnesses and take away the sufferings of the world. The three-phased soul is lovingly attuned to You alone.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
ਹੇ ਕਲੵਸਹਾਰ! ਆਖ—‘ਮੁਰਾਰੀ-ਰੂਪ ਜਗਤ-ਗੁਰੂ (ਨਾਨਕ ਦੇਵ ਜੀ) ਨੂੰ ਪਰਸ ਕੇ (ਐਸੇ ਗੁਰੂ ਅੰਗਦ) ਲਹਣੇ ਦੀ ਸੋਭਾ ਸੱਤਾਂ ਦੀਪਾਂ ਵਿਚ ਫੈਲ ਰਹੀ ਹੈ’ ।੩।
O Kal Sahaar, chant the Praises of Lehnaa throughout the seven continents; He met with the Lord, and became Guru of the World. ||3||