ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥
ਦ੍ਰਿਸ਼ਟੀ ਕਰਦਿਆਂ ਹੀ ਤੂੰ (ਅਗਿਆਨ-ਰੂਪ) ਹਨੇਰੇ ਨੂੰ ਦੂਰ ਕਰ ਦੇਂਦਾ ਹੈਂ; ਤੂੰ ਪਾਪ ਸਾੜਨ ਵਾਲਾ ਹੈਂ, ਅਤੇ ਪਾਪ ਨਾਸ ਕਰਨ ਵਾਲਾ ਹੈਂ ।
Casting Your Glance of Grace, you dispel the darkness, burn away evil, and destroy sin.
ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥
ਤੂੰ ਸ਼ਬਦ ਦਾ ਸੂਰਮਾ ਹੈਂ ਤੇ ਬਲਵਾਨ ਹੈਂ, ਕਾਮ ਅਤੇ ਕ੍ਰੋਧ ਨੂੰ ਤੂੰ ਨਾਸ ਕਰ ਦੇਂਦਾ ਹੈਂ ।
You are the Heroic Warrior of the Shabad, the Word of God. Your Power destroys sexual desire and anger.
ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥
ਤੂੰ ਲੋਭ ਤੇ ਮੋਹ ਨੂੰ ਕਾਬੂ ਕੀਤਾ ਹੋਇਆ ਹੈ, ਸਰਨ ਆਏ ਮੰਗਤਿਆਂ ਨੂੰ ਤੂੰ ਪਾਲਣ ਵਾਲਾ ਹੈਂ,
You have overpowered greed and emotional attachment; You nurture and cherish those who seek Your Sanctuary.
ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥
ਤੂੰ ਆਤਮਕ ਪ੍ਰੇਮ ਨੂੰ ਇਕੱਠਾ ਕੀਤਾ ਹੋਇਆ ਹੈ, ਤੇਰੇ ਬਚਨ ਅੰਮ੍ਰਿਤ ਦੇ ਸੁੰਦਰ ਚਸ਼ਮੇ ਹਨ ।
You gather in the joyful love of the soul; Your Words have the Potency to bring forth Ambrosial Nectar.
ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥
ਹੇ ਕਲੵਸਹਾਰ! ਸਤਿਗੁਰੂ (ਅੰਗਦ ਦੇਵ) ਸ਼ਿਰੋਮਣੀ ਗੁਰੂ ਹੈ । ਜੋ ਮਨੁੱਖ ਸਰਧਾ ਧਾਰ ਕੇ ਉਸ ਦੀ ਚਰਨੀਂ ਲੱਗਦਾ ਹੈ ਉਹ ਤਰ ਜਾਂਦਾ ਹੈ ।
You are appointed the True Guru, the True Guru in this Dark Age of Kali Yuga; whoever is truly attached to You is carried across.
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥
ਜਗਤ ਦਾ ਗੁਰੂ, ਬਾਬਾ ਫੇਰੂ (ਜੀ) ਦਾ ਸੁਪੱੁਤ੍ਰ ਲਹਿਣਾ ਜੀ (ਗੁਰੂ) ਅੰਗਦ ਰਾਜ ਅਤੇ ਜੋਗ ਮਾਣਦਾ ਹੈ ।੫।
The lion, the son of Pheru, is Guru Angad, the Guru of the World; Lehnaa practices Raja Yoga, the Yoga of meditation and success. ||5||