ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥
ਤੂੰ ਆਪਣੇ ਮਨ ਵਿਚ ਸਰਧਾ ਪ੍ਰਾਪਤ ਕੀਤੀ ਹੈ, ਹਜ਼ੂਰ (ਗੁਰੂ ਨਾਨਕ ਜੀ) ਨੇ ਤੈਨੂੰ ਗੰਭੀਰ (ਹਰੀ) ਵਿਚ ਪਹੁੰਚ ਦੇ ਦਿੱਤੀ ਹੈ ।
My mind has faith, that the Prophet has given You access to the Profound Lord.
ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥
ਨਾਸ ਕਰਨ ਵਾਲਾ ਜ਼ਹਰ (ਭਾਵ, ਮਾਇਆ ਦਾ ਮੋਹ) ਤੇਰੇ ਸਰੀਰ ਵਿਚੋਂ ਨੱਸ ਗਿਆ ਹੈ ਅਤੇ ਤੂੰ ਅੰਤਰ ਆਤਮੇ ਨਾਮ-ਅੰਮ੍ਰਿਤ ਪੀ ਲਿਆ ਹੈ ।
Your body has been purged of the deadly poison; You drink the Ambrosial Nectar deep within.
ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥
ਜਿਸ ਅਕਾਲ ਪੁਰਖ ਨੇ ਆਪਣੀ ਸੱਤਾ (ਸਾਰੇ) ਜੁਗਾਂ ਵਿਚ ਰੱਖੀ ਹੋਈ ਹੈ, ਉਸ ਦਾ ਪ੍ਰਕਾਸ਼ (ਗੁਰੂ ਅੰਗਦ ਦੇ) ਹਿਰਦੇ ਵਿਚ ਜਾਗ ਪਿਆ ਹੈ ।
Your Heart has blossomed forth in awareness of the Unseen Lord, who has infused His Power throughout the ages.
ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥
ਅਕਾਲ ਪੁਰਖ ਇਕ-ਰਸ ਸਭ ਦੇ ਅੰਦਰ ਵਿਆਪ ਰਿਹਾ ਹੈ, ਉਸ ਵਿਚ ਸਤਿਗੁਰੂ (ਅੰਗਦ ਦੇਵ) ਆਤਮਕ ਅਡੋਲਤਾ ਵਾਲੀ ਸਮਾਧੀ ਜੋੜੀ ਰੱਖਦਾ ਹੈ ।
O True Guru, You are intuitively absorbed in Samaadhi, with continuity and equality.
ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥
ਜੋ ਉਦਾਰ ਚਿੱਤ ਵਾਲਾ ਹੈ, ਜੋ ਗਰੀਬੀ ਦੂਰ ਕਰਨ ਵਾਲਾ ਹੈ, ਅਤੇ ਜਿਸ ਨੂੰ ਵੇਖ ਕੇ ਪਾਪ ਤ੍ਰਹਿ ਜਾਂਦੇ ਹਨ ।
You are open-minded and large-hearted, the Destroyer of poverty; seeing You, sins are afraid.
ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
ਕਲੵਸਹਾਰ ਆਖਦੇ ਹਨ—“ਮੈਂ ਆਪਣੀ ਜੀਭ ਨਾਲ ਸਦਾ ਪ੍ਰੇਮ ਵਿਚ ਤੇ ਆਤਮਕ ਅਡੋਲਤਾ ਵਿਚ (ਟਿਕ ਕੇ) ਉਸ ਲਹਣੇ ਜੀ ਦਾ ਜਸ ਉਚਾਰਦਾ ਹਾਂ।੭।
Says KAL, I lovingly, continually, intuitively chant the Praises of Lehnaa with my tongue. ||7||