ਗਉੜੀ ਮਹਲਾ ੫ ਗੁਆਰੇਰੀ ॥
Gauree, Fifth Mehl, Gwaarayree:
ਰੈਣਿ ਦਿਨਸੁ ਰਹੈ ਇਕ ਰੰਗਾ ॥
(ਪੂਰੇ ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਦਿਨ ਰਾਤ ਇਕ ਪਰਮਾਤਮਾ ਦੇ ਪ੍ਰੇਮ ਵਿਚ (ਮਸਤ) ਰਹਿੰਦਾ ਹੈ,
Night and day, they remain in the Love of the One.
ਪ੍ਰਭ ਕਉ ਜਾਣੈ ਸਦ ਹੀ ਸੰਗਾ ॥
ਉਹ ਮਨੁੱਖ ਪਰਮਾਤਮਾ ਨੂੰ ਸਦਾ ਹੀ ਆਪਣੇ ਅੰਗ-ਸੰਗ (ਵੱਸਦਾ) ਸਮਝਦਾ ਹੈ ।
They know that God is always with them.
ਠਾਕੁਰ ਨਾਮੁ ਕੀਓ ਉਨਿ ਵਰਤਨਿ ॥
ਸਾਈਂ ਦੇ ਨਾਮ ਨੂੰ ਉਹ ਆਪਣੀ ਜੀਵਨ ਰਹੁ-ਰੀਤੀ ਬਣਾ ਲੈਂਦੇ ਹਨ।
They make the Name of their Lord and Master their way of life;
ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥
ਪਰਮਾਤਮਾ ਦੇ ਦਰਸਨ ਨਾਲ ਉਹ (ਸਦਾ) ਤ੍ਰਿਪਤ ਰਹਿੰਦਾ ਹੈ ਸੰਤੁਸ਼ਟ ਰਹਿੰਦਾ ਹੈ ।੧।
they are satisfied and fulfilled with the Blessed Vision of the Lord's Darshan. ||1||
ਹਰਿ ਸੰਗਿ ਰਾਤੇ ਮਨ ਤਨ ਹਰੇ ॥
ਉਹ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ (ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੇ ਹਨ) ਉਹਨਾਂ ਦੇ ਮਨ ਖਿੜੇ ਰਹਿੰਦੇ ਹਨ, ਉਹਨਾਂ ਦੇ ਤਨ ਖਿੜੇ ਰਹਿੰਦੇ ਹਨ
Imbued with the Love of the Lord, their minds and bodies are rejuvenated,
ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥
(ਹੇ ਭਾਈ !) ਜੇਹੜੇ ਮਨੁੱਖ ਪੂਰੇ ਗੁਰੂ ਦੀ ਸਰਨ ਪੈਂਦੇ ਹਨ।੧।ਰਹਾਉ।
entering the Sanctuary of the Perfect Guru. ||1||Pause||
ਚਰਣ ਕਮਲ ਆਤਮ ਆਧਾਰ ॥
(ਪੂਰੇ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ) ਪਰਮਾਤਮਾ ਦੇ ਸੋਹਣੇ ਚਰਨਾਂ ਨੂੰ ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੇ ਹਨ,
The Lord's Lotus Feet are the Support of the soul.
ਏਕੁ ਨਿਹਾਰਹਿ ਆਗਿਆਕਾਰ ॥
ਉਹ (ਹਰ ਥਾਂ) ਇਕ ਪਰਮਾਤਮਾ ਨੂੰ ਹੀ (ਵੱਸਦਾ) ਵੇਖਦੇ ਹਨ, ਪਰਮਾਤਮਾ ਦੇ ਹੁਕਮ ਵਿਚ ਹੀ ਉਹ ਸਦਾ ਤੁਰਦੇ ਹਨ ।
They see only the One, and obey His Order.
ਏਕੋ ਬਨਜੁ ਏਕੋ ਬਿਉਹਾਰੀ ॥
ਪਰਮਾਤਮਾ ਦਾ ਨਾਮ ਹੀ ਉਹਨਾਂ ਦਾ ਵਣਜ ਹੈ, ਪਰਮਾਤਮਾ ਦੇ ਨਾਮ ਦੇ ਹੀ ਉਹ ਸਦਾ ਵਪਾਰੀ ਬਣੇ ਰਹਿੰਦੇ ਹਨ ।
There is only one trade, and one occupation.
ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥
ਪਰਮਾਤਮਾ ਤੋਂ ਬਿਨਾ ਉਹ ਕਿਸੇ ਹੋਰ ਨਾਲ ਡੂੰਘੀ ਸਾਂਝ ਨਹੀਂ ਪਾਂਦੇ ।੨।
They know no other than the Formless Lord. ||2||
ਹਰਖ ਸੋਗ ਦੁਹਹੂੰ ਤੇ ਮੁਕਤੇ ॥
(ਪੂਰੇ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ) ਖ਼ੁਸ਼ੀ ਗ਼ਮੀ ਦੋਹਾਂ ਤੋਂ ਹੀ ਸੁਤੰਤਰ ਰਹਿੰਦੇ ਹਨ,
They are free of both pleasure and pain.
ਸਦਾ ਅਲਿਪਤੁ ਜੋਗ ਅਰੁ ਜੁਗਤੇ ॥
ਉਹ ਸਦਾ (ਮਾਇਆ ਤੋਂ) ਨਿਰਲੇਪ ਹਨ, ਪਰਮਾਤਮਾ (ਦੀ ਯਾਦ) ਵਿਚ ਜੁੜੇ ਰਹਿੰਦੇ ਹਨ ਅਤੇ ਚੰਗੀ ਜੀਵਨ-ਜੁਗਤਿ ਵਾਲੇ ਹੁੰਦੇ ਹਨ ।
They remain unattached, joined to the Lord's Way.
ਦੀਸਹਿ ਸਭ ਮਹਿ ਸਭ ਤੇ ਰਹਤੇ ॥
ਉਹ ਮਨੁੱਖ ਸਭ ਨਾਲ ਪ੍ਰੇਮ ਕਰਦੇ ਭੀ ਦਿੱਸਦੇ ਹਨ ਅਤੇ ਸਭ ਤੋਂ ਵੱਖਰੇ (ਨਿਰਮੋਹ) ਭੀ ਦਿੱਸਦੇ ਹਨ ।
They are seen among all, and yet they are distinct from all.
ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥
ਉਹ ਮਨੁੱਖ ਸਦਾ ਪਰਮਾਤਮਾ ਦੀ ਯਾਦ ਵਿਚ ਸੁਰਤਿ ਜੋੜੀ ਰੱਖਦੇ ਹਨ ।੩।
They focus their meditation on the Supreme Lord God. ||3||
ਸੰਤਨ ਕੀ ਮਹਿਮਾ ਕਵਨ ਵਖਾਨਉ ॥
(ਪੂਰੇ ਗੁਰੂ ਦੀ ਸਰਨ ਪੈਣ ਵਾਲੇ ਉਹਨਾਂ) ਸੰਤ ਜਨਾਂ ਦੀ ਮੈਂ ਕੇਹੜੀ ਵਡਿਆਈ ਬਿਆਨ ਕਰਾਂ ?
How can I describe the Glories of the Saints?
ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥
ਉਹਨਾਂ ਦੀ ਆਤਮਕ ਉੱਚਤਾ ਮਨੁੱਖੀ ਸੋਚ-ਸਮਝ ਤੋਂ ਪਰੇ ਹੈ, ਮੈਂ ਕੋਈ ਅੰਦਾਜ਼ਾ ਨਹੀਂ ਲਾ ਸਕਦਾ ।
Their knowledge is unfathomable; their limits cannot be known.
ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥
ਹੇ ਅਕਾਲ ਪੁਰਖ ! ਮੇਰੇ ਉਤੇ ਕਿਰਪਾ ਕਰ,
O Supreme Lord God, please shower Your Mercy upon me.
ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥
ਤੇ ਮੈਨੂੰ ਨਾਨਕ ਨੂੰ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਖ਼ਸ਼ ।੪।੧੭।੮੬।
Bless Nanak with the dust of the feet of the Saints. ||4||17||86||