ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥
ਅਕਾਲ ਪੁਰਖ ਦਾ ਨਾਮ (ਸਾਰੇ ਰੋਗਾਂ ਦੀ) ਦਵਾਈ ਹੈ, ਨਾਮ (ਸਭ ਦਾ) ਆਸਰਾ ਹੈ ਅਤੇ ਨਾਮ ਹੀ ਸਮਾਧੀ ਵਾਲਾ ਆਨੰਦ ਹੈ; ਅਕਾਲ ਪੁਰਖ ਦੇ ਨਾਮ ਦਾ ਝੰਡਾ ਸਦਾ ਸੋਭ ਰਿਹਾ ਹੈ ।
The Naam, the Name of the Lord, is our medicine; the Naam is our support; the Naam is the peace of Samaadhi. The Naam is the insignia which embellishes us forever.
ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥
ਹੇ ਕਲੵਸਹਾਰ! ਹਰਿ-ਨਾਮ ਦੀ ਬਰਕਤਿ ਨਾਲ ਹੀ (ਗੁਰੂ ਅੰਗਦ) ਰੰਗ ਵਿਚ ਰੱਤਾ ਹੋਇਆ ਹੈ । ਇਹ ਨਾਮ ਦੇਵਤਿਆਂ ਤੇ ਮਨੁੱਖਾਂ ਨੂੰ ਸੁਗੰਧਿਤ ਕਰ ਰਿਹਾ ਹੈ ।
KAL is imbued with the Love of the Naam, the Naam which is the fragrance of gods and human beings.
ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥
ਜਿਸ ਮਨੁੱਖ ਨੇ ਨਾਮ ਦੀ ਛੋਹ (ਗੁਰੂ ਅੰਗਦ ਦੇਵ ਜੀ) ਤੋਂ ਪ੍ਰਾਪਤ ਕੀਤੀ ਹੈ, ਉਸ ਦਾ ਸਤ ਧਰਮ-ਰੂਪ ਸੂਰਜ ਸੰਸਾਰ ਵਿਚ ਚਮਕ ਪਿਆ ਹੈ ।
Whoever obtains the Naam, the Philosopher's Stone, becomes the embodiment of Truth, manifest and radiant throughout the world.
ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
ਸਤਿਗੁਰੂ (ਅੰਗਦ ਦੇਵ ਜੀ) ਦਾ ਦਰਸ਼ਨ ਕਰਨ ਨਾਲ ਅਠਾਹਠ ਤੀਰਥਾਂ ਦਾ ਇਸ਼ਨਾਨ ਹੋ ਜਾਂਦਾ ਹੈ ।੮।
Gazing upon the Blessed Vision of the Guru's Darshan, it is as if one has bathed at the sixty-eight sacred shrines of pilgrimage. ||8||