ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
(ਗੁਰੂ ਅੰਗਦ ਦੇਵ ਜਿਸ ਉੱਤੇ) ਆਤਮਕ ਜੀਵਨ ਦੇਣ ਵਾਲੀ ਭਲੀ ਨਿਗਾਹ ਕਰਦਾ ਹੈ, (ਉਸ ਦੇ) ਪਾਪ ਤੇ ਸਾਰੀਆਂ ਮੈਲਾਂ ਦੂਰ ਕਰ ਦੇਂਦਾ ਹੈ,
When You bestow Your Ambrosial Glance of Grace, You eradicate all wickedness, sin and filth.
ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ—ਇਹ ਸਾਰੇ ਉਸ ਦੇ ਕਾਬੂ ਵਿਚ ਕਰ ਦੇਂਦਾ ਹੈ ।
Sexual desire, anger, greed and emotional attachment - You have overcome all these powerful passions.
ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
(ਗੁਰੂ ਅੰਗਦ ਦੇ) ਮਨ ਵਿਚ ਸਦਾ ਸੁਖ ਵੱਸ ਰਿਹਾ ਹੈ, (ਉਹ) ਸੰਸਾਰ ਦਾ ਦੁੱਖ ਦੂਰ ਕਰਦਾ ਹੈ ।
Your mind is filled with peace forever; You banish the sufferings of the world.
ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
ਸਤਿਗੁਰੂ ਨੌ ਨਿਧੀਆਂ ਦਾ ਦਰੀਆਉ ਹੈ; ਸਾਡੇ ਜਨਮਾਂ ਦੀ ਕਾਲਖ ਧੋਂਦਾ ਹੈ ।
The Guru is the river of the nine treasures, washing off the dirt of our lives.
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
ਹੇ ਕਲੵਸਹਾਰ! ਆਖ—“(ਐਸੇ) ਗੁਰੂ (ਅੰਗਦ ਦੇਵ ਜੀ) ਨੂੰ ਦਿਨ ਰਾਤ ਆਤਮਕ ਅਡੋਲਤਾ ਅਤੇ ਪ੍ਰੇਮ ਵਿਚ ਟਿਕ ਕੇ ਸੇਵਨਾ ਚਾਹੀਦਾ ਹੈ ।
So speaks TAL the poet: serve the Guru, day and night, with intuitive love and affection.
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
(ਐਸੇ) ਸਤਿਗੁਰੂ ਦੇ ਦਰਸ਼ਨ ਕੀਤਿਆਂ ਜਨਮ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ” ।੧੦।
Gazing upon the Blessed Vision of the Guru, the pains of death and rebirth are taken away. ||10||