ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥
ਪਰਮਾਤਮਾ ਦੇ ਨਾਮ ਨੂੰ ਤੇਤੀ ਕਰੋੜ ਦੇਵਤੇ ਸਾਧਿਕ ਸਿੱਧ ਤੇ ਮਨੁੱਖ ਧਿਆਉਂਦੇ ਹਨ । ਹਰੀ ਦੇ ਨਾਮ ਨੇ ਹੀ ਸਾਰੇ ਖੰਡ ਬ੍ਰਹਮੰਡ (ਭਾਵ, ਸਾਰੇ ਲੋਕ) ਟਿਕਾਏ ਹੋਏ ਹਨ ।
The thirty-one million gods meditate on the Naam, along with the Siddhas and seekers; the Naam supports solar systems and galaxies.
ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥
ਜਿਨ੍ਹਾਂ ਨੇ ਹਰੀ ਨਾਮ ਨੂੰ ਸਿਮਰਿਆ ਹੈ, ਉਨ੍ਹਾਂ ਨੇ ਖ਼ੁਸ਼ੀ ਤੇ ਚਿੰਤਾ ਨੂੰ ਇਕ ਸਮਾਨ ਜਰਿਆ ਹੈ ।
One who meditates on the Naam in Samaadhi, endures sorrow and joy as one and the same.
ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥
(ਸਾਰੇ ਪਦਾਰਥਾਂ ਵਿਚੋਂ) ਸਰਬ-ਵਿਆਪਕ ਹਰੀ ਦਾ ਨਾਮ-ਪਦਾਰਥ ਉੱਤਮ ਹੈ, ਭਗਤ ਜਨ ਇਸ ਨਾਮ ਵਿਚ ਬ੍ਰਿਤੀ ਜੋੜ ਕੇ ਟਿਕ ਰਹੇ ਹਨ ।
The Naam is the most sublime of all; the devotees remain lovingly attuned to it.
ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
ਹੇ ਗੁਰੂ ਅਮਰਦਾਸ! ਉਹੀ ਪਦਾਰਥ ਕਰਤਾਰ ਨੇ ਪ੍ਰਸੰਨ ਹੋ ਕੇ (ਤੈਨੂੰ) ਦਿੱਤਾ ਹੈ ।
Guru Amar Daas was blessed with the treasure of the Naam, by the Creator Lord, in His Pleasure. ||6||