ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥
(ਹੇ ਪ੍ਰਭੂ !) ਤੂੰ ਹੀ ਮੇਰਾ ਸਾਥੀ ਹੈਂ, ਤੂੰ ਹੀ ਮੇਰਾ ਮਿੱਤਰ ਹੈਂ,
You are my Companion; You are my Best Friend.
ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥
ਤੂੰ ਹੀ ਮੇਰਾ ਪ੍ਰੀਤਮ ਹੈਂ, ਮੇਰਾ ਤੇਰੇ ਨਾਲ ਹੀ ਪਿਆਰ ਹੈ ।
You are my Beloved; I am in love with You.
ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥
(ਹੇ ਪ੍ਰਭੂ !) ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰਾ ਗਹਿਣਾ ਹੈਂ ।
You are my honor; You are my decoration.
ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥
ਤੈਥੋਂ ਬਿਨਾ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ ।੧।
Without You, I cannot survive, even for an instant. ||1||
ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥
(ਹੇ ਪ੍ਰਭੂ !) ਤੂੰ ਮੇਰਾ ਸੋਹਣਾ ਲਾਲ ਹੈਂ, ਤੂੰ ਮੇਰੀ ਜਿੰਦ (ਦਾ ਸਹਾਰਾ) ਹੈਂ,
You are my Intimate Beloved, You are my breath of life.
ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥
ਤੂੰ ਮੇਰਾ ਸਾਹਿਬ ਹੈਂ, ਤੂੰ ਮੇਰਾ ਖ਼ਾਨ ਹੈਂ ।੧।ਰਹਾਉ।
You are my Lord and Master; You are my Leader. ||1||Pause||
ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥
(ਹੇ ਪ੍ਰਭੂ !) ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਮੈਂ ਰਹਿੰਦਾ ਹਾਂ ।
As You keep me, so do I survive.
ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥
ਮੈਂ ਉਹੀ ਕਰਦਾ ਹਾਂ ਜੋ ਤੂੰ ਮੈਨੂੰ ਹੁਕਮ ਕਰਦਾ ਹੈਂ ।
Whatever You say, that is what I do.
ਜਹ ਪੇਖਉ ਤਹਾ ਤੁਮ ਬਸਨਾ ॥
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਤੂੰ ਹੀ ਵੱਸਦਾ ਦਿੱਸਦਾ ਹੈਂ ।
Wherever I look, there I see You dwelling.
ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥
ਮੈਂ ਆਪਣੀ ਜੀਭ ਨਾਲ ਤੇਰਾ ਨਾਮ ਜਪਦਾ ਰਹਿੰਦਾ ਹਾਂ ਜੇਹੜਾ ਦੁਨੀਆ ਦੇ ਡਰਾਂ ਤੋਂ ਬਚਾ ਕੇ ਰੱਖਣ ਵਾਲਾ ਹੈ ।੨।
O my Fearless Lord, with my tongue, I chant Your Name. ||2||
ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥
(ਹੇ ਪ੍ਰਭੂ !) ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਨੌ ਖ਼ਜ਼ਾਨੇ ਹੈਂ, ਤੂੰ ਹੀ ਮੇਰਾ ਖ਼ਜ਼ਾਨਾ ਹੈਂ ।
You are my nine treasures, You are my storehouse.
ਰੰਗ ਰਸਾ ਤੂੰ ਮਨਹਿ ਅਧਾਰੁ ॥
ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ ਅਤੇ ਰਸ ਹੈਂ ਤੂੰ ਹੀ ਮੇਰੇ ਮਨ ਦਾ ਸਹਾਰਾ ਹੈਂ ।
I am imbued with Your Love; You are the Support of my mind.
ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥
ਹੇ ਪ੍ਰਭੂ ! ਤੂੰ ਹੀ ਮੇਰੇ ਵਾਸਤੇ ਸੋਭਾ-ਵਡਿਆਈ ਹੈਂ, ਮੇਰੀ ਸੁਰਤਿ ਤੇਰੇ (ਚਰਨਾਂ) ਵਿਚ ਹੀ ਜੁੜੀ ਹੋਈ ਹੈ ।
You are my Glory; I am blended with You.
ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥
ਤੂੰ ਹੀ ਮੇਰੀ ਓਟ ਹੈਂ ਤੂੰ ਹੀ ਮੇਰਾ ਆਸਰਾ ਹੈਂ ।੩।
You are my Shelter; You are my Anchoring Support. ||3||
ਮਨ ਤਨ ਅੰਤਰਿ ਤੁਹੀ ਧਿਆਇਆ ॥
(ਹੇ ਪ੍ਰਭੂ !) ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਤੈਨੂੰ ਹੀ ਸਿਮਰਦਾ ਰਹਿੰਦਾ ਹਾਂ ।
Deep within my mind and body, I meditate on You.
ਮਰਮੁ ਤੁਮਾਰਾ ਗੁਰ ਤੇ ਪਾਇਆ ॥
ਤੇਰਾ ਭੇਦ ਮੈਂ ਗੁਰੂ ਪਾਸੋਂ ਲੱਭਾ ਹੈ ।
I have obtained Your secret from the Guru.
ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥
ਜਿਸ ਮਨੁੱਖ ਨੇ ਗੁਰੂ ਪਾਸੋਂ ਇਕ ਪਰਮਾਤਮਾ ਦਾ ਨਾਮ ਹੀ ਹਿਰਦੇ ਵਿਚ ਪੱਕਾ ਕਰਨ ਲਈ ਪ੍ਰਾਪਤ ਕੀਤਾ ਹੈ,
Through the True Guru, the One and only Lord was implanted within me;
ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥
ਹੇ ਨਾਨਕ ! ਉਸ ਸੇਵਕ ਨੂੰ ਸਦਾ ਹਰਿ-ਨਾਮ ਦਾ ਹੀ ਸਹਾਰਾ ਹੋ ਜਾਂਦਾ ਹੈ ।੪।੧੮।੮੭।
servant Nanak has taken to the Support of the Lord, Har, Har, Har. ||4||18||87||